ਅੰਮ੍ਰਿਤਸਰ, 7 ਅਗਸਤ (ਜਗ
ਦੀਪ ਸਿੰਘ ਸਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਅਵਤਾਰਪੁਰਬ ਨੂੰ ਸਮਰਪਿਤ ਅੰਤਰ ਗੁਰੂ ਹਰਿਕ੍ਰਿਸ਼ਨ ਕਾਵਿੁਉਚਾਰਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਇਸ ਮੁਕਾਬਲੇ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਿੱਖੀ ਸਿਧਾਂਤਾਂ ਨਾਲ ਜੋੜ ਕੇ ਉਹਨਾਂ ਵਿੱਚ ਚੰਗੀਆਂ ਕਦਰਾਂ ਕੀਮਤਾਂ ਪੈਦਾ ਕਰਨਾ ਹੈ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਜੀਵਨ ਤੋਂ ਸੇਧ ਲੈ ਕੇ ਗੁਰਬਾਣੀ ਪੜ੍ਹਨ ਲਈ ਪ੍ਰੇਰਿਤ ਕੀਤਾ ।ਇਸ ਮੁਕਾਬਲੇ ਵਿੱਚ ਕੁਲ 20 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਦਕਿ ਜੱਜਾਂ ਦੀ ਭੁਮਿਕਾ ਸ. ਅਜੀਤ ਸਿੰਘ ਅਧੀਨ ਸਕ’ਤਰ ਅੇਜੂਕੇਸ਼ਨਲ ਕਮੇਟੀ ਚੀਫ਼ ਖ਼ਾਲਸਾ ਦੀਵਾਨ ਅਤੇ ਸ. ਸਵਿੰਦਰ ਸਿੰਘ ਚਾਹਲ ਪ੍ਰਿੰਸੀਪਲ ਸ਼ਹੀਦ ਊਧਮ ਸਿੰਘ ਮੈਮੋਰੀਅਲ ਸਕੂਲ ਸੈਂਟਰਲ ਖ਼ਾਲਸਾ ਯਤੀਮਖਾਨਾ ਪੁਤਲੀਘਰ ਅੰਮ੍ਰਿਤਸਰ ਨੇ ਨਿਭਾਈ ।ਮੁਕਾਬਲੇ ਵਿੱਚ ਹਰਮਨਪ੍ਰੀਤ ਕੌਰ ਜੀ. ਟੀ. ਰੋਡ ਸਕੂਲ ਅਤੇ ਅਨਮੋਲਦੀਪ ਸਿੰਘ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਝਬਾਲ ਨੇ ਪਹਿਲਾ ਸਥਾਨ ਹਾਸਲ ਕੀਤਾ।ਤਰਨਪ੍ਰੀਤ ਸਿੰਘ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਨੇ ਦੂਜਾ, ਹਰਨੀਤ ਕੌਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਅੇਵੀਨਿਊ ਨੇ ਤੀਜਾ ਅਤੇ ਰੂਪਨੀਤ ਕੌਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਮਜੀਠਾ ਬਾਈਪਾਸ ਨੇ ਹੌਸਲਾ ਅਫਜਾਈ ਇਨਾਮ ਪ੍ਰਾਪਤ ਕੀਤੇ । ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਜੱਜ ਸਾਹਿਬਾਨ ਨੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ । ਇਸ ਮੌਕੇ ਵੱਖੁਵੱਖ ਸਕੂਲਾਂ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ । ਪ੍ਰੋਗਰਾਮ ਦਾ ਸਫਲ ਆਯੋਜਨ ਸੁਪਰਵਾਈਜ਼ਰ ਸ਼੍ਰੀਮਤੀ ਰਵਿੰਦਰ ਕੌਰ ਅਤੇ ਅਧਿਆਪਕਾ ਸ਼੍ਰੀਮਤੀ ਜਤਿੰਦਰਪਾਲ ਦੇ ਯਤਨਾ ਸਦਕਾ ਕੀਤਾ ਗਿਆ ।
Punjab Post Daily Online Newspaper & Print Media