Thursday, July 16, 2026

16 ਰਾਜਾਂ ਦੇ 168 ਕਾਂਸਟੇਬਲਾਂ ਨੇ ਖੜਕਾਂ ਕੈਂਪ ਵਿਖੇ ਲਈ ਸਿਖਲਾਈ – ਢਿਲੋਂ

PPN0808201513

ਹੁਸ਼ਿਆਰਪੁਰ, 8 ਅਗਸਤ (ਸਤਵਿੰਦਰ ਸਿੰਘ) -ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬੱਲ ਖੜਕਾਂ ਵਿਖੇ ਬੈਚ ਨੰਬਰ 235 ਦੇ ਟਰੇਨਿੰਗ ਪ੍ਰਾਪਤ ਕਰ ਚੁੱਕੇ 168 ਕਾਂਸਟੇਬਲਾਂ (ਮਹਿਲਾ ਅਤੇ ਪੁਰਸ਼) ਦੀ ਪਾਸਿੰਗ ਆਊਟ ਪਰੇਡ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ 44 ਮਹਿਲਾ ਸਿਖਿਆਰਥੀ ਵੀ ਸ਼ਾਮਲ ਹਨ। ਡਿਪਟੀ ਇੰਸਪੈਕਟਰ ਜਨਰਲ ਸ੍ਰੀ ਹਰਬਖਸ਼ ਸਿੰਘ ਢਿਲੋਂ ਇਸ ਮੌਕੇ ਤੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲਈ। ਡੀ ਆਈ ਜੀ ਸz: ਢਿਲੋਂ ਨੇ ਇਸ ਮੌਕੇ ਤੇ ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬਲ ਖੜਕਾਂ ਦੇ ਅਧਿਕਾਰੀਆਂ ਅਤੇ ਟਰੇਨਿੰਗ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬਹੁਤ ਹੀ ਉਚ ਕਿਸਮ ਦੀ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਟਰੇਨਿੰਗ ਪ੍ਰਾਪਤ ਕਰ ਚੁੱਕੇ ਮਹਿਲਾ ਅਤੇ ਪੁਰਸ਼ ਸਿੱਖਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਆਪਣੀ ਸਿਖਲਾਈ ਦੌਰਾਨ ਪ੍ਰਾਪਤ ਕੀਤੀ ਮੁਹਾਰਤ ਦਾ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਤੇ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਵਿਸ਼ਿਆਂ ਵਿੱਚ ਅਵੱਲ ਰਹਿਣ ਵਾਲੇ ਸਿਖਿਆਰਥੀਆਂ ਨੂੰ ਮੈਡਲ ਪ੍ਰਦਾਨ ਕੀਤੇ ਗਏ ਅਤੇ ਉਨ੍ਹਾਂ ਨੂੰ ਦੇਸ਼ ਦੀ ਸੇਵਾ ਲਈ ਸਮਰਪਿਤ ਹੋਣ ਪ੍ਰਤੀ ਸਹੁੰ ਵੀ ਚੁਕਾਈ ਗਈ। ਡੀ ਆਈ ਜੀ ਸz: ਢਿਲੋਂ ਨੇ ਇਸ ਮੌਕੇ ਤੇ ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬਲ ਖੜਕਾਂ ਦੇ ਅਧਿਕਾਰੀਆਂ ਅਤੇ ਟਰੇਨਿੰਗ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬਹੁਤ ਹੀ ਉਚ ਕਿਸਮ ਦੀ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਟਰੇਨਿੰਗ ਪ੍ਰਾਪਤ ਕਰ ਚੁੱਕੇ ਮਹਿਲਾ ਅਤੇ ਪੁਰਸ਼ ਸਿੱਖਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਆਪਣੀ ਸਿਖਲਾਈ ਦੌਰਾਨ ਪ੍ਰਾਪਤ ਕੀਤੀ ਮੁਹਾਰਤ ਦਾ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਤੇ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਵਿਸ਼ਿਆਂ ਵਿੱਚ ਅਵੱਲ ਰਹਿਣ ਵਾਲੇ ਸਿਖਿਆਰਥੀਆਂ ਨੂੰ ਮੈਡਲ ਪ੍ਰਦਾਨ ਕੀਤੇ ਗਏ ਅਤੇ ਉਨ੍ਹਾਂ ਨੂੰ ਦੇਸ਼ ਦੀ ਸੇਵਾ ਲਈ ਸਮਰਪਿਤ ਹੋਣ ਪ੍ਰਤੀ ਸਹੁੰ ਵੀ ਚੁਕਾਈ ਗਈ। ਉਨ੍ਹਾਂ ਦੱਸਿਆ ਕਿ ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਕੁਲ 16 ਰਾਜਾਂ ਦੇ 168 ਸਿੱਖਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ ਉੜੀਸਾ ਤੋਂ 92, ਬਿਹਾਰ 19, ਤਾਮਿਲਨਾਡੂ 11, ਕਰਨਾਟਕਾ 8, ਦਿੱਲੀ 3, ਉਤਰ ਪ੍ਰਦੇਸ਼ 9, ਪੱਛਮੀ ਬੰਗਾਲ 9, ਛੱਤੀਸਗੜ੍ਹ ਤੇ ਕੈਰਲਾ 4-4, ਗੁਜਰਾਤ, ਆਂਧਰਾ ਪ੍ਰਦੇਸ਼ ਅਤੇ ਹਰਿਆਣਾ ਤੋਂ 2-2, ਉਤਰਾਖੰਡ, ਝਾੜਖੰਡ ਤੇ ਰਾਜਸਥਾਨ ਤੋਂ 1-1 ਸਿਖਿਆਰਥੀ ਸ਼ਾਮਲ ਸਨ। ਇਨ੍ਹਾਂ ਸਿਖਿਆਰਥੀਆਂ ਵਿੱਚੋਂ 34 ਗਰੈਜੂਏਟ, 53 ਇੰਟਰ ਮੀਡੀਅਟ ਅਤੇ 81 ਮੈਟ੍ਰਿਕ ਪਾਸ ਹਨ। ਇਸ ਮੌਕੇ ਤੇ ਕਮਾਂਡੈਂਟ ਟਰੇਨਿੰਗ ਸ੍ਰੀ ਓਪਿੰਦਰ ਰਾਏ ਨੇ ਦੱਸਿਆ ਕਿ ਸਿਖਿਆਰਥੀਆਂ ਨੂੰ ਟਰੇਨਿੰਗ ਦੌਰਾਨ 44 ਹਫ਼ਤੇ ਦੀ ਸਖਤ ਬੁਨਿਆਦੀ ਸਿਖਲਾਈ ਦਿੱਤੀ ਗਈ ਹੈ ਜਿਸ ਵਿੱਚ ਉਨ੍ਹਾਂ ਨੂੰ ਹਥਿਆਰ ਚਲਾਉਣਾ, ਲੜਾਈ ਦੇ ਢੰਗ, ਡਰਿੱਲ, ਦੇਸ਼ ਦੀਆਂ ਹੱਦਾਂ ਦੀ ਨਿਗਰਾਨੀ, ਕੁਦਰਤੀ ਆਫ਼ਤਾਂ, ਫਸਟ ਏਡ, ਸਰਚਿੰਗ ਅਤੇ ਮਨੁੱਖੀ ਅਧਿਕਾਰਾਂ ਬਾਰੇ ਪੂਰੀ ਸਿਖਲਾਈ ਦਿੱਤੀ ਗਈ ਹੈ। ਸਿਖਲਾਈ ਦੌਰਾਨ ਇਨ੍ਹਾਂ ਸਿਖਿਆਰਥੀਆਂ ਨੂੰ ਆਤਮ ਨਿਰਭਰ ਅਨੁਸ਼ਾਸ਼ਨ ਵਿੱਚ ਰਹਿਣ ਅਤੇ ਮਾਨਸਿਕ ਤੌਰ ਤੇ ਮਜਬੂਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਇਹ ਸਿਖਿਆਰਥੀ ਆਪਣੀ ਡਿਊਟੀ ਦੌਰਾਨ ਅਣ-ਸੁਖਾਵੇਂ ਹਲਾਤਾਂ ਦਾ ਸਾਹਮਣਾ ਮਜ਼ਬੂਤੀ ਨਾਲ ਕਰ ਸਕਣ। ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਸੈਕੰਡ ਕਮਾਂਡ ਐਮ ਐਲ ਸਿੰਘ, ਡਿਪਟੀ ਕਮਾਂਡੈਂਟ ਵਿਕਾਸ ਸੁੰਦਰਿਆਲ, ਡਿਪਟੀ ਕਮਾਂਡੈਂਟ (ਏ ਡੀ ਐਮ) ਡੀ ਐਸ ਪਵਾਂਰ, ਡਿਪਟੀ ਕਮਾਂਡੈਂਟ ਵਿਸ਼ਾਲ ਜੋਸੀ, ਡਿਪਟੀ ਕਮਾਂਡੈਂਟ ਆਸ਼ੂ ਰੰਜਨ ਰਾਏ, ਸਹਾਇਕ ਕਮਾਂਡੈਂਟ ਸੁਰੇਸ਼ ਕੌਂਡਲ, ਸਹਾਇਕ ਕਮਾਂਡੈਂਟ ਅਰਵਿੰਦ ਬਿਆਲ, ਇੰਸਪੈਕਟਰ ਸੁਨੀਲ ਸਿੰਘ, ਸੀਮਾ ਸੁਰੱਖਿਆ ਬਲ ਦੇ ਅਧਿਕਾਰੀ ਤੇ ਜਵਾਨ ਅਤੇ ਸਿੱਖਿਆਰਥੀਆਂ ਦੇ ਪ੍ਰੀਵਾਰਕ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸਿਖਲਾਈ ਦੌਰਾਨ ਵੱਖ-ਵੱਖ ਵਿਸ਼ਿਆਂ ਵਿੱਚ ਮੁਹਾਰਤ ਹਾਸਲ ਕਰਨ ਵਾਲੇ ਮਹਿਲਾ ਅਤੇ ਪੁਰਸ਼ ਸਿਖਿਆਰਥੀਆਂ ਵਿੱਚ ਸੰਜੇ ਕੁਮਾਰ ਕਸ਼ਅਪ ਓਵਰ ਆਲ ਪਹਿਲੇ ਸਥਾਨ ਤੇ, ਸੋਨੀ ਕੁਮਾਰੀ ਓਵਰ ਆਲ ਦੂਜੇ ਸਥਾਨ ਤੇ, ਸ਼ਿਵਾ ਜੀ ਉਸਲਕਰ ਬੈਸਟ ਇਨ ਸ਼ੂਟਿੰਗ, ਪ੍ਰਾਦੀਪ ਕੇਰਕਟਾ ਅਤੇ ਸੋਨੀ ਕੁਮਾਰੀ ਬੈਸਟ ਇਨ ਐਂਡੂਰੈਸ ਅਤੇ ਸਾਸਵਤ ਸਵਰੂਪ ਸਤਪੈਥੀ ਬੈਸਟ ਇਨ ਡਰਿੱਲ ਰਹੇ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply