344 ਕੇਸਾਂ ਦਾ ਮੌਕੇ ‘ਤੇ ਨਿਪਟਾਰਾ ਕਰਕੇ 9415644 ਰੁਪਏ ਦੇ ਕਲੇਮ ਦੁਆਏ ਗਏ
ਹੁਸ਼ਿਆਰਪੁਰ, 8 ਅਗਸਤ (ਸਤਵਿੰਦਰ ਸਿੰਘ) -ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਮਾਨਯੋਗ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਜਿਲ੍ਹੇ ਵਿੱਚ ਮਾਸਿਕ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਹ ਕੌਮੀ ਲੋਕ ਅਦਾਲਤ ਸਾਲ 2015 ਵਿੱਚ ਲੱਗਣ ਵਾਲੀਆਂ ਕੌਮੀ ਅਦਾਲਤਾ ਵਿੱਚੋਂ ਛੇਵੀਂ ਕੌਮੀ ਲੋਕ ਅਦਾਲਤ ਸੀ। ਇਸ ਲੋਕ ਅਦਾਲਤ ਵਿੱਚ ਬੈਕਾਂ ਦੇ ਕੇਸਾਂ ਦਾ ਨਿਪਟਾਰਾ ਕਰਾਉਣ ਲਈ ਜਿਲ੍ਹਾ ਹੁਸ਼ਿਆਰਪੁਰ ਵਿਖੇ 3 ਬੈਂਚਾਂ ਦਾ ਅਤੇ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਖੇ 1-1 ਬੈਂਚ ਦਾ ਗਠਨ ਕੀਤਾ ਗਿਆ। ਇਹ ਲੋਕ ਅਦਾਲਤ ਮਾਨਯੋਗ ਸ੍ਰੀ ਸੁਨੀਲ ਕੁਮਾਰ ਅਰੋੜਾ ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਜੀ ਦੇ ਹੁਕਮਾਂ ਹੇਠਾਂ ਲਗਾਈ ਗਈ। ਜਿਲ੍ਹਾ ਹੁਸ਼ਿਆਰਪੁਰ ਦੀ ਕੌਮੀ ਮਾਸਿਕ ਲੋਕ ਅਦਾਲਤ ਵਿੱਚ 587 ਕੇਸਾਂ ਦੀ ਸੁਣਵਾਈ ਹੋਈ ਅਤੇ 344 ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਅਤੇ ਧਿਰਾਂ ਨੂੰ ਕੁੱਲ 9415644/- ਰੁਪਏ ਦੀ ਰਾਸ਼ੀ ਦੇ ਕਲੇਮ ਦਿਵਾਏ ਗਏ। ਮਾਨਯੋਗ ਸ੍ਰੀ ਅਮਰਿੰਦਰਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਹੁਸ਼ਿੂਆਰਪੁਰ ਅਤੇ ਮਾਨਯੋਗ ਸਕਤੱਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਅਦਾਲਤਾ ਵਿੱਚ ਕੇਸ ਲਗਾਉਣ ਅਤੇ ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ ਅਤੇ ਇਨਾਂ ਲੋਕ ਅਦਾਲਤਾ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਐਡੀਮੀਨੀਸਟ੍ਰੇਟਿਵ ਅਧਿਕਾਰੀਆਂ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਆਮ ਜਨਤਾ ਦੇ ਭਰਪੂਰ ਸਹਿਯੋਗ ਲਈ ਧੰਨਵਾਦ ਕੀਤਾ ।