ਬਠਿੰਡਾ, 15 ਅਪ੍ਰੈਲ (ਜਸਵਿੰਦਰ ਸਿੰਘ ਜੱਸੀ)-ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਪ੍ਰਿੰਸੀਪਲ ਨਾਜਰ ਸਿੰਘ ਢਿੱਲੋਂ, ਵਾਈਸ ਪ੍ਰਿੰਸੀਪਲ ਮੈਡਮ ਸ਼ਿੰਦਰਪਾਲ ਕੌਰ, ਡਾ: ਸੁਰਜੀਤ ਸਿੰਘ ਪ੍ਰਿੰਸੀਪਲ ਰਿਜ਼ਨਲ ਸੈਂਟਰ, ਬਠਿੰਡਾ(ਪੰਜਾਬੀ ਯੁਨੀਵਰਸਿਟੀ), ਸਮੂਹ ਸਟਾਫ਼ ਅਤੇ ਰਿਜ਼ਨਲ ਸੈਂਟਰ ਦੇ ਸਿੱਖਿਆਰਥੀ ਆਧਿਆਪਕ ਵੱਲੋਂ ਲੋਕ ਸਭਾ ਚੋਣਾਂ 2014 ਜੋ 30 ਅਪ੍ਰੈਲ ਨੂੰ ਹੋ ਰਹੀਆਂ ਹਨ ਦੇ ਸਬੰਧ ਵਿੱਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੈਤਿਕ ਵੋਟਿੰਗ (ਐਥੀਕਲ ਵੋਟਿੰਗ) ਲਈ ਉਤਸਾਹਿਤ ਕਰਨ ਖਾਤਰ ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐੰਡ ਇਲੈਕਟੋਰਲ ਪਾਰਟੀਸਿਪੇਸ਼ਨ) ਤਹਿਤ ਗਤੀਵਿਧੀਆਂ ਅਧੀਨ ਅੱਜ ਵੋਟਰਾਂ ਵੱਲੋਂ ਪ੍ਰਣ ਲਿਆ ਗਿਆ ਕਿ ਅਸੀਂ ਭਾਰਤ ਦੇ ਨਾਗਰਿਕ ਹਾਂ, ਲੋਕਤੰਤਰ ਵਿੱਚ ਵਿਸ਼ਵਾਸ ਰੱਖਦੇ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਪਰੰਪਰਾਵਾਂ ਨੂੰ ਬਣਾ ਕੇ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣ ਦੀ ਗਰਿਮਾਂ ਨੂੰ ਬਰਕਰਾਰ ਰੱਖਦੇ ਹੋਏ ਅਸੀਂ ਆਪਣੇ ਵੋਟ ਦਾ ਅਧਿਕਾਰ ਨਿਡਰ ਹੋ ਕੇ ਧਰਮ,ਵਰਗ,ਜਾਤੀ,ਸਮੁਦਾਇ,ਭਾਸ਼ਾ ਜਾਂ ਕਿਸੇ ਦੇ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਇਸਤੇਮਾਲ ਕਰਾਂਗੇ ।
Check Also
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ …