Monday, July 13, 2026

ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ

PPN1008201505
ਸੰਦੌੜ, 10 ਅਗਸਤ (ਹਰਮਿੰਦਰ ਸਿੰਘ ਭੱਟ) – ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਰਾਜਗੁਰੂ ਨਗਰ ਲੁਧਿਆਣਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਅਖੰਡ ਪਾਠ ਸਾਹਿਬ ਜੀ ਦੇ ਭੋਗਾਂ ਉਪਰੰਤ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਜਰਨੈਲ ਸਿੰਘ ਨੇ ਦੱਸਿਆ ਕਿ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲਿਆਂ ਨੇ ਸੰਗਤਾਂ ਦੇ ਭਾਰੀ ਇਕੱਠ ਨੂੰ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਛੋਟੀ ਉਮਰੇ ਜੀਵਨ ਵਿਚੋਂ ਮੁੱਖ ਦ੍ਰਿਸ਼ਟਾਂਤ ਜਿਸ ਵਿਚ ਅਖੌਤੀ ਪੰਡਤਾਂ ਦਾ ਅਹੰਕਾਰ ਤੋੜਦਿਆਂ ਭਾਈ ਛੱਜੂ ਝੀਬਰ ਵੱਲੋਂ ਸ਼੍ਰੀਮਦ ਭਗਵਤ ਗੀਤਾ ਦੇ ਅਰਥ ਕਰਵਾਏ ਅਤੇ ਧਰਮ ਦੇ ਹੋਰ ਪਹਿਲੂਆਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਉਨ੍ਹਾਂ ਵੱਲੋਂ ਦਰਸਾਏ ਪੂਰਨਿਆਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਦੌਰਾਨ ਅੰਮ੍ਰਿਤ ਛਕਣ ਵਾਲੇ ਅਭਿਲਾਸ਼ੀਆਂ ਨੂੰ ਪੰਜ ਪਿਆਰੇ ਸਾਹਿਬਾਨਾਂ ਵੱਲੋਂ ਖੰਡੇ ਵਾਟੇ ਦਾ ਅੰਮ੍ਰਿਤ ਛਕਾ ਕੇ ਗੁਰੂ ਕੇ ਜਹਾਜੇ ਚਾੜ੍ਹਿਆ ਅਤੇ ਨੌਜਵਾਨਾਂ ਨੂੰ ਪ੍ਰਣ ਕਰਵਾਇਆ ਗਿਆ ਕਿ ਅਜੋਕੇ ਦੌਰ ਵਿਚ ਵੱਧ ਰਿਹਾ ਨਸ਼ੇ ਤੋਂ ਕਿਨਾਰਾ ਕਰ ਕੇ ਸਮਾਜ ਦੇ ਸੇਵਾ ਵਿਚ ਹੋ ਰਹੇ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਣਗੇ।ਉਪਰੰਤ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …

Leave a Reply