Saturday, June 20, 2026

ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 17 ਨੂੰ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਦੌਰਾਨ ਤਿਆਰੀਆਂ ਦਾ ਜਾਇਜ਼ਾ

PPN1008201513

ਅੰਮ੍ਰਿਤਸਰ, 10 ਅਗਸਤ (ਗੁਰਚਰਨ ਸਿੰਘ)- ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 17 ਅਗਸਤ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਨੇ ਅੱਜ ਆਪਣੇ ਦਫ਼ਤਰ ਵਿਖੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਹੋਣਗੇ। ਇਸ ਮੌਕੇ ਉਨ੍ਹਾਂ ਸਮਾਗਮ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਕਿਹਾ ਕਿ ਅਧਿਕਾਰੀ ਆਪਣੀਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕੇ।ਉਨ੍ਹਾਂ ਦੱਸਿਆ ਕਿ ਇਸ ਮੌਕੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ‘ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਵੀ ਹੋਣਗੇ ਅਤੇ ਪਹਿਲੇ ਤਿੰਨ ਸਥਾਨਾਂ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਸਤੀਸ਼ ਕੁਮਾਰ, ਪ੍ਰੋ. ਕੁਲਵੰਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply