Thursday, April 30, 2026

ਭਾਜਪਾ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ ਪੂਰੀ ਤਰਾਂ ਵਚਨਬੱਧ – ਬੰਟੀ ਪੰਡਿਤ

 PPN1008201521
ਛੇਹਰਟਾ, 10 ਅਗਸਤ (ਸੁਖਬੀਰ ਸਿੰਘ ਖੁਰਮਨੀਆ) – ਪਿਛਲੇ ਕੁੱਝ ਦਿਨਾਂ ਤੋਂ ਵਿਵਾਦਾਂ ਵਿਚ ਘਿਰੇ ਭਾਜਪਾ ਪੰਜਾਬ ਪ੍ਰਧਾਨ ਕਮਲ ਸ਼ਰਮਾ ਦੇ ਹੱਕ ਵਿਚ ਭਾਜਪਾਈ ਮੈਦਾਨ ਵਿਚ ਉੱਤਰ ਆਏ ਹਨ।ਪਿੰਡ ਗੁਰੂ ਕੀ ਵਡਾਲੀ ਵਿਖੇ ਸੋਸ਼ਲ ਮੀਡੀਆ ਇੰਚਾਰਜ ਬੰਟੀ ਪੰਡਿਤ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਦੀ ਮੀਟਿੰਗ ਹੋਈ, ਜਿਸ ਦੌਰਾਨ ਐਗਜੈਕਟਿਵ ਮੈਂਬਰ ਘੱਟ ਗਿਣਤੀ ਮੋਰਚਾ ਭਾਜਪਾ ਪੰਜਾਬ ਮਾਣਿਕ ਅਲੀ ਜਿਲਾ ਪ੍ਰਧਾਨ ਨਾਰੱਥ ਈਸਟ ਸੰਪਰਕ ਸੈੱਲ ਭਾਜਪਾ ਅੰਮ੍ਰਿਤਸਰ ਦੇ ਦਰਸ਼ਨ ਲਾਲ ਹਜੂਰੀ ਵਿਸ਼ੇਸ਼ ਤੌਰ ਤੇ ਪੁੱਜੇ ਤੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਕ ਅਨੁਸ਼ਾਸ਼ਿਤ ਅਤੇ ਦੇਸ਼ ਭਗਤ ਪਾਰਟੀ ਹੈ, ਜੋ ਕਿ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ। ਉਨਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਪੰਜਾਬ ਪ੍ਰਧਾਨ ਕਮਲ ਸ਼ਰਮਾ ਦਾ ਅਕਸ਼ ਖਰਾਬ ਕਰਨ ਲਈ ਬੇਤੁੱਕੀ ਬਿਆਨਬਾਜੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਪ੍ਰਧਾਨ ਕਮਲ ਸ਼ਰਮਾ ਨਸ਼ਾ ਤੱਸਕਰਾਂ ਦੇ ਖਿਲਾਫ ਹਨ, ਜਿਸ ਦਾ ਸਬੂਤ ਉਨਾਂ ਕੁੱਝ ਦਿਨ ਪਹਿਲਾਂ ਹੀ ਨਸ਼ਾ ਵੇਚਣ ਤੇ ਖਰੀਦਣ ਵਾਲੇ ਪਾਰਟੀ ਵਿੱਚ ਸ਼ਾਮਿਲ ਅਹੁਦੇਦਾਰਾਂ ਤੋਂ ਅਸਤੀਫਾ ਲੈ ਕੇ ਦਿੱਤਾ ਹੈ।ਉਨਾਂ ਕਿਹਾ ਕਿ ਕਮਲ ਸ਼ਰਮਾ ਦੀ ਯੋਗ ਅਗਵਾਈ ਵਿਚ ਪੰਜਾਬ ਵਿਚ ਮੈਂਬਰਸ਼ਿਪ ਅਭਿਆਨ ਵਿਚ 23 ਲੱਖ ਦੇ ਕਰੀਬ ਮੈਂਬਰ ਭਾਜਪਾ ਨਾਲ ਜੁੜੇ ਹਨ।ਇਸ ਮੋਕੇ ਪ੍ਰਵੀਨ ਕੁਮਾਰ, ਹਰਭਜਨ ਸਿੰਘ, ਰਜਿੰਦਰ ਪ੍ਰਸਾਦ, ਬਲਜੀਤ ਸਿੰਘ, ਜਰਨੈਲ ਸਿੰਘ, ਰਵੀ ਪੰਡਿਤ, ਰਾਹੁਲ ਸ਼ਰਮਾ ਆਦਿ ਹਾਜਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply