
ਅਮਮ੍ਰਿਤਸਰ, 10 ਅਗਸਤ (ਜਗਦੀਪ ਸਿੰਘ ) – ਗਿਆਨ ਦੀ ਛੜੀ ਨਾਲ ਵਿਦਿਆ ਦਾ ਦਾਨ ਬਖਸ਼ਣ ਵਾਲੇ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਅਵਤਾਰ ਪੁਰਬ ਦੇ ਸੰਬੰਧ ਵਿੱਚ ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਈਆਂ ਜਾ ਰਹੀਆਂ ਸਮੂਹ ਵਿਦਿਅਕ ਸੰਸਥਾਵਾਂ ਵੱਲੋਂ ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਹੜੇ ਵਿੱਚ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ।ਕੀਰਤਨ ਦਰਬਾਰ ਦੇ ਸ਼ੁਭ ਅਵਸਰ ਤੇ ਫੁੱਲਾਂ ਨਾਲ ਸ਼ਿੰਗਾਰੇ ਸਕੂਲ ਦੇ ਵਿਹੜੇ ਵਿੱਚ ਗੁਰਬਾਣੀ ਦੀਆਂ ਧੁਨਾਂ ਦੀ ਗੂੰਜ ਨਾਲ ਰੂਹਾਨੀ ਵਾਤਾਵਰਣ ਸਿਰਜਿਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਸਿੱਖੀ ਰਵਾਇਤਾਂ ਅਨੁਸਾਰ ਫੁੱਲਾਂ ਦੀ ਵਰਖਾ ਅਤੇ ਨਰਸਿੰਘੇ ਦੀ ਗੂੰਜ ਨਾਲ ਦੀਵਾਨ ਵਿੱਚ ਸੁਸ਼ੋਭਿਤ ਕੀਤਾ ਗਿਆ।ਕੀਰਤਨ ਦਰਬਾਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਨੇ ਵਿਸ਼ੇਸ਼ ਰੂਪ ਵਿੱਚ ਹਾਜ਼ਰੀ ਭਰੀ।ਬੀਬੀ ਪ੍ਰਭਜੋਤ ਕੌਰ ਅਤੇ ਬੀਬੀ ਗੁਰਨੂਰ ਕੌਰ ਦੀ ਅਗਵਾਈ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਕੀਰਤਨੀ ਜਥੇ ਨੇ ਕੀਰਤਨ ਦਰਬਾਰ ਦੇ ਆਰੰਭ ਵਿੱਚ ‘ਦੁਖ ਭੰਜਨ ਤੇਰਾ ਨਾਮ ਜੀ’ ਦੀ ਧੁਨੀ ਨਾਲ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ।ਉਪਰੰਤ ਪੰਥ ਦੇ ਪ੍ਰਸਿੱਧ ਕੀਰਤਨੀ ਜਥਿਆਂ ਨੇ ਨਾਮੁਬਾਣੀ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਇਹਨਾਂ ਜਥਿਆਂ ਵਿੱਚ ਭਾਈ ਦਵਿੰਦਰ ਸਿੰਘ ਜੀ ਸੋਢੀ, ਭਾਈ ਇੰਦਰਜੀਤ ਸਿੰਘ ਜੀ ਹਜੂਰੀ ਰਾਗੀ, ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲੇ, ਭਾਈ ਗੁਰਇਕਬਾਲ ਸਿੰਘ ਜੀ ਬੀਬੀ ਕੌਲਾਂ ਵਾਲੇ ਅਤੇ ਭਾਈ ਰਜਿੰਦਰ ਸਿੰਘ ਜੀ (ਜਥਾ ਸੈਂਟਰਲ ਖ਼ਾਲਸਾ ਯਤੀਮਖਾਨਾ) ਸ਼ਾਮਲ ਹਨ।’ਬਰਸੇ ਮੇਘ ਘਨਾ’, ‘ਸਤਿਗੁਰ ਮੇਰਾ ਸਦਾ ਦਿਆਲਾ’, ‘ਗੁਰ ਪੂਰਾ ਨਮਸਕਾਰੇ’, ‘ਜਾ ਤੂੰ ਮੇਰੇ ਵੱਲ ਹੈ ਤਾ ਕਿਆ ਮੁਹਛੰਦਾ’ ਆਦਿ ਸ਼ਬਦਾਂ ਨੂੰ ਸਰਵਨ ਕਰਕੇ ਪੰਡਾਲ ਵਿੱਚ ਰਾਜਜ਼ਰ ਸਮੂਹ ਸੰਗਤਾਂ ਗੁਰੁ ਜਸ ਵਿੱਚ ਲੀਨ ਹੋ ਰੰਗੀਆਂ ਗਈਆਾਂ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ ਨੇ ਆਈਆਂ ਸੰਗਤਾਂ ਨੂੰ ‘ਜੀ ਆਇਆਂ’ ਆਖਿਆ । ਉਹਨਾਂ ਹਾਜ਼ਰ ਸੰਗਤਾਂ ਨੂੰ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਵਿਦਿਅਕ, ਸਮਾਜਿਕ ਅਤੇ ਧਾਰਮਿਕ ਕਾਰਜਾਂ ਦਾ ਵੇਰਵਾ ਦਿੱਤਾ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ । ਉਹਨਾਂ ਕਿਹਾ ਕਿ ਗੌਰਵਮਈ ਸਿੱਖ ਵਿਰਸੇ ਅਤੇ ਪਰੰਪਰਾਵਾਂ ਨੂੰ ਸੁਰਜੀਤ ਰੱਖਣ ਲਈ ਸਿੱਖ ਸੰਗਤਾਂ ਵੱਲੋਂ ਗੁਰੂ ਸਾਹਿਬਾਨ ਨਾਲ ਸੰਬੰਧਿਤ ਦਿਹਾੜੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾਂਦੇ ਹਨ।ਦੀਵਾਨ ਵੱਲੋਂ ਵੀ ਇਸੇ ਮੰਤਵ ਨਾਲ ਹਰ ਸਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਦਿਹਾੜੇ ਦੇ ਸੰਬੰਧ ਵਿੱਚ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਂਦਾ ਹੈ । ਦੀਵਾਨ ਵੱਲੋਂ ਅਜਿਹੇ ਉਪਰਾਲਿਆਂ ਨਾਲ ਸਿੱਖ ਵਿਰਸੇ ਤੋਂ ਦੂਰ ਹੁੰਦੀ ਜਾ ਰਹੀ ਨਵੀਂ ਪਨੀਰੀ ਨੂੰ ਸਿੱਖੀ ਜੀਵਨ ਜਾਚ ਨਾਲ ਜੋੜਨ ਦੇ ਯਤਨ ਕੀਤੇ ਜਾਂਦੇ ਹਨ।ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ’ਕਤਰ ਡਾ: ਰੂਪ ਸਿੰਘ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸੱਕਤਰ ਸz. ਮਨਜਿੰਦਰ ਸਿੰਘ ਸਿਰਸਾ, ਡਾ: ਮਹਿਲ ਸਿੰਘ ਪ੍ਰਿੰਸੀਪਲ ਖ਼ਾਲਸਾ ਕਾਲਜ, ਸz. ਰਿਖੀਪਾਲ ਸਿੰਘ ਠਕਰਾਲ ਚੇਅਰਮੈਨ ਠਕਰਾਲ ਗਰੁੱਪ ਆਫ ਕੰਪਨੀਜ਼ ਅਤੇ ਸz. ਮਨਜੀਤ ਸਿੰਘ ਚੇਅਰਮੈਨ ਭਾਈ ਘਣ’ਈਆ ਜੀ ਮਿਸ਼ਨ ਸੁਸਾਇਟੀ ਨੂੰ ਧਾਰਮਿਕ, ਸਮਾਜਿਕ ਅਤੇ ਵਿਦਿਅਕ ਖੇਤਰ ਵਿੱਚ ਉਨ੍ਹਾਂ ਦੁਆਰਾ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ । 
ਇਸ ਮੌਕੇ ਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਕਰਵਾਏ ਗਏ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਾਵਿ ਉਚਾਰਨ, ਭਾਸ਼ਣ ਅਤੇ ਚਿੱਤਰਕਲਾ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਕਾਕਾ ਪ੍ਰਣਵਤ ਸਿੰਘ ਨੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਬਾਰੇ ਲੈਕਚਰ ਪੇਸ਼ ਕੀਤਾ।ਇਹਨਾਂ ਨਾਮਵਰ ਸ਼ਖਸੀਅਤਾਂ ਦੇ ਸਨਮਾਨ ਪੱਤਰ ਸ. ਤਜਿੰਦਰ ਸਿੰਘ, ਡਾ: ਧਰਮਵੀਰ ਸਿੰਘ, ਸ. ਹਰਮਿੰਦਰ ਸਿੰਘ ਫਰੀਡਮ ਅਤੇ ਡਾ: ਬਲਜਿੰਦਰ ਸਿੰਘ ਵੱਲੋਂ ਪੜ੍ਹੇ ਗਏ।ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ ਨੇ ਕੀਰਤਨ ਦਰਬਾਰ ਵਿੱਚ ਸ਼ਾਮਲ ਸਮੂਹ ਸੰਗਤਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੀਵਾਨ ਨੂੰ ਦਿੱਤੇ ਜਾਂਦੇ ਸਹਿਯੋਗ ਲਈ ਧੰਨਵਾਦ ਕੀਤਾ।ਦੀਵਾਨ ਵੱਲੋਂ ਕੀਰਤਨ ਦਰਬਾਰ ਦੇ ਸਫਲ ਆਯੋਜਨ ਲਈ ਪ੍ਰੋਗਰਾਮ ਦੇ ਕਨਵੀਨਰ ਸ. ਤਜਿੰਦਰ ਸਿੰਘ (ਸਰਦਾਰ ਪਗੜੀ ਹਾਊਸ), ਸ. ਜੋਗਿੰਦਰ ਸਿੰਘ ਸ੍ਰੀ ਅੰਮ੍ਰਿਤਸਰ ਸੇਵਕ ਸਭਾ ਵਾਲੇ, ਸ. ਬਲਵਿੰਦਰ ਸਿੰਘ ਵਾਹਿਗੁਰੂ ਸਿਮਰਨ ਸੇਵਾ ਸੁਸਾਇਟੀ ਵਾਲੇ, ਸ. ਅਜੀਤ ਸਿੰਘ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਾਲੇ, ਗੁਰਮਤਿ ਸਤਿਸੰਗ ਸਭਾ ਵਾਲਿਆਂ, ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਦੇ ਸੇਵਕ ਜਥੇ ਨੂੰ ਕੀਰਤਨ ਦਰਬਾਰ ਦੇ ਆਯੋਜਨ ਵਿੱਚ ਵਿਸ਼ੇਸ਼ ਸਹਿਯੋਗ ਦੇਣ ਲਈ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ ਇਸ ਗੁਰਮਤਿ ਸਮਾਗਮ ਦਾ ਸਿੱਧਾ ਪ੍ਰਸਾਰਨ ਫਾਸਟੁਵੇ ਕੇਬਲ ਦੁਆਰਾ ਕੀਤਾ ਗਿਆ ਜਦਕਿ ਪੀ.ਟੀ.ਸੀ. ਚੈਨਲ ਵੱਲੋਂ ਇਸ ਦੀ ਰਿਕਾਰਡਿੰਗ ਕੀਤੀ ਗਈ।ਇਸ ਅਵਸਰ ਤੇ ਧੰਨੁਧੰਨ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ ਵੀ ਕੀਤਾ ਗਿਆ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵੱਲੋਂ ਕੀਰਤਨ ਦਰਬਾਰ ਦੇ ਮੌਕੇ ਤੇ ਮੈਡੀਕਲ ਕੈਂਪ ਦਾ ਆਯੋਜਨ ਵੀ ਕੀਤਾ ਗਿਆ ।ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਕੀਰਤਨ ਦਰਬਾਰ ਦੇ ਕਨਵੀਨਰ ਸz. ਤਜਿੰਦਰ ਸਿੰਘ ਅਤੇ ਡਾ: ਧਰਮਵੀਰ ਸਿੰਘ ਡਾਇਰੈਕਟਰ ਐਜੂਕੇਸ਼ਨ ਨੇ ਅੱਜ ਦੇ ਸਮਾਗਮ ਦੇ ਸਫਲ ਆਯੋਜਨ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾੁਪਿਤਾ, ਲੰਗਰ ਬਣਾਉਣ ਅਤੇ ਵਰਤਾਉਣ ਲਈ ਸਹਾਇਕ ਸੱਜਣਾਂ ਅਤੇ ਵੱਖੁਵੱਖ ਸੇਵਾ ਸੁਸਾਇਟੀਆਂ ਅਤੇ ਅੰਮ੍ਰਿਤਸਰ ਸ਼ਹਿਰ ਦੀ ਪੁਲਿਸ ਅਤੇ ਪ੍ਰਸ਼ਾਸਨ ਦੇ ਸਹਿਯੋਗ ਲਈ ਉਹਨਾਂ ਦਾ ਧੰਨਵਾਦ ਕੀਤਾ।ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਦੀਆਂ ਸੰਗਤਾਂ ਸ਼ਾਮਲ ਹੋਇਆਂ ਜਿਨ੍ਹਾਂ ਵਿੱਚ ਮੀਤ ਪ੍ਰਧਾਨ ਸ. ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਸ. ਨਿਰਮਲ ਸਿੰਘ, ਆਨਰੇਰੀ ਸੱਕਤਰ ਸ. ਨਰਿੰਦਰ ਸਿੰਘ ਖੁਰਾਨਾ, ਸ. ਸਵਿੰਦਰ ਸਿੰਘ ਕੱਥੂਨੰਗਲ, ਸ. ਹਰਮਿੰਦਰ ਸਿੰਘ ਫਰੀਡਮ, ਸ. ਇੰਦਰਪ੍ਰੀਤ ਸਿੰਘ ਚੱਢਾ, ਸ. ਸਰਬਜੀਤ ਸਿੰਘ, ਸ. ਸੰਤੋਖ ਸਿੰਘ ਸੇਠੀ, ਸ. ਜਸਵਿੰਦਰ ਸਿੰਘ ਐਡਵੋਕੇਟ, ਸ. ਸੁਰਿੰਦਰਪਾਲ ਸਿੰਘ ਵਾਲੀਆ, ਸ. ਚਰਨਜੀਤ ਸਿੰਘ, ਸ. ਹਰਜੀਤ ਸਿੰਘ, ਸ. ਮਨਮੋਹਨ ਸਿੰਘ ਸਹਿੰਸਰਾ, ਸ. ਬਲਦੇਵ ਸਿੰਘ ਚੌਹਾਨ, ਸ. ਪ੍ਰਿਤਪਾਲ ਸਿੰਘ ਸੇਠੀ, ਸ. ਜਸਪਾਲ ਸਿੰਘ, ਸ. ਅਤਰ ਸਿੰਘ, ਸ. ਅਜੀਤ ਸਿੰਘ ਬਸਰਾ, ਸ. ਸਰਬਜੀਤ ਸਿੰਘ ਦਿੱਲੀ, ਸ. ਇੰਦਰਜੀਤ ਸਿੰਘ, ਸ. ਨਰਿੰਦਰ ਸਿੰਘ ਪਾਲੀ, ਸ. ਜਸਵਿੰਦਰ ਸਿੰਘ ਬੀਬੀ ਕੌਲਾਂ ਜੀ ਵਾਲੇ ਅਤੇ ਸ. ਸੁਰਿੰਦਰ ਸਿੰਘ ਰੁਮਾਲੇ ਵਾਲੇ ਸ਼ਾਮਲ ਸਨ ।
Punjab Post Daily Online Newspaper & Print Media