Monday, October 5, 2026

ਹਰਸਿਮਰਤ ਬਾਦਲ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਬਚਾਉਣ ਲਈ ਦਿ’ਤੇ ਆਦੇਸ਼

ਉਪ ਮੁੱਖ ਮੰਤਰੀ ਨੇ ਭਰੋਸਾ ਦਿਤਾ ਕਿ ਪੰਜਾਬ ਸਰਕਾਰ ਇਸ ਕਾਰਜ ਲਈ ਪੂਰਾ ਯਤਨ ਕਰੇਗੀ

Diljit Singh Bedi

ਅੰਮ੍ਰਿਤਸਰ, 10 ਅਗਸਤ (ਗੁਰਪ੍ਰੀਤ ਸਿੰਘ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਤੇ ਸ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਡਾ. ਰੂਪ ਸਿੰਘ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲਾਦੀਨਪੁਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਹਜ਼ਾਰਾ ਸਿੰਘ ਅਤੇ ਬਾਬਾ ਹੁਕਮ ਸਿੰਘ ਦੀ ਜ਼ਮੀਨ ਐਕਵਾਇਰ ਨਾ ਕਰਨ ਬਾਰੇ ਬੇਨਤੀ ਕੀਤੀ।
ਇਥੋਂ ਜਾਰੀ ਪ੍ਰੈੱਸ ਬਿਆਨ ਵਿਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕ’ਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦ’ਸਿਆ ਕਿ ਡਾ: ਰੂਪ ਸਿੰਘ ਨੇ ਕੇਂਦਰੀ ਫੂਡ ਤੇ ਪ੍ਰੋਸੈਸਿੰਗ ਮੰਤਰੀ ਅਤੇ ਉਪ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬ ਬਾਬਾ ਹਜ਼ਾਰਾ ਸਿੰਘ ਅਤੇ ਬਾਬਾ ਹੁਕਮ ਸਿੰਘ ਵਾਕਿਆ ਪਿੰਡ ਅਲਾਦੀਨਪੁਰ, ਜ਼ਿਲ੍ਹਾ ਤਰਨਤਾਰਨ ਦੀ ਜ਼ਮੀਨ ਜਿਸ ਦਾ ਖਤੌਨੀ ਨੰਬਰ 388 ਤੇ ਖਸਰਾ ਨੰਬਰ 32//8/2 ਹੈ ਦੇ ਰਕਬਾ 1 ਕਨਾਲ 16 ਮਰਲੇ ਜ਼ਮੀਨ ਵਿਚੋਂ ਨੈਸ਼ਨਲ ਹਾਈਵੁੇ੧੫ ਨੂੰ ਚੌੜਾ ਕਰਨ ਵਾਸਤੇ ਐਕਵਾਇਰ ਕੀਤੀ ਜਾ ਰਹੀ ਹੈ।ਉਨ੍ਹਾਂ ਕੇਂਦਰੀ ਮੰਤਰੀ ਤੇ ਉਪ ਮੁੱਖ ਮੰਤਰੀ ਪੰਜਾਬ ਨੂੰ ਦੱਸਿਆ ਕਿ ਇਹ ਗੁਰਦੁਆਰਾ ਸਾਹਿਬ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੇ ਪਹਿਲੇ ਸ਼ਹੀਦਾਂ ਦੀ ਯਾਦ ਵਿੱਚ ਬਣਿਆ ਹੋਇਆ ਹੈ।ਉਨ੍ਹਾਂ ਦੱਸਿਆ ਕਿ ਇਹ ਗੁਰਦੁਆਰਾ ਸਾਹਿਬ ਬਿਲਕੁਲ ਸੜਕ ਦੇ ਉਪਰ ਸੁਸ਼ੋਭਿਤ ਹੈ ਅਤੇ ਉਪਰੋਕਤ ਜ਼ਮੀਨ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਦਾ ਹਿ’ਸਾ ਹੈ।ਉਨ੍ਹਾਂ ਕਿਹਾ ਕਿ ਸੰਗਤਾਂ ਦੀ ਇਸ ਧਾਰਮਿਕ ਅਸਥਾਨ ਵਿਵਿੱਚ ਬਹੁਤ ਸ਼ਰਧਾ ਹੈ।ਉਨ੍ਹਾਂ ਕਿਹਾ ਕਿ ਸੜਕ ਚੌੜੀ ਕਰਨ ਸਮੇਂ ਗੁਰਦੁਆਰਾ ਸਾਹਿਬ ਦੀ ਇਮਾਰਤ ਸੜਕ ਵਿਵਿੱਚ ਆਉਣ ਕਰਕੇ ਸੰਗਤਾਂ ਵਿਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਯਾਦ ਰਹੇ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਦੇ ਰੋਡ, ਟਰਾਂਸਪੋਰਟ ਤੇ ਹਾਈਵੇ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਵੀ ਪੱਤਰ ਲਿਖ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਤੇ ਥਾਂ ਨੂੰ ਮਹਿਫੂਜ ਰੱਖਣ ਦੀ ਮੰਗ ਕੀਤੀ ਹੈ।
ਡਾ: ਰੂਪ ਸਿੰਘ ਨੇ ਕਿਹਾ ਕਿ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮ’ਦੇਨਜਰ ਰ’ਖਦਿਆਂ ਇਤਿਹਾਸਕ ਗੁਰਦੁਆਰਾ ਸਾਹਿਬ ਦਾ ਰਕਬਾ ਐਕਵਾਇਰ ਹੋਣ ਤੋਂ ਰੋਕਣ ਅਤੇ ਸੜਕ ਦੀ ਸੇਧ ਬਦਲੇ ਜਾਣ ਦੀ ਲੋੜ ਹੈ।ਇਸ ਸਮੇਂ ਕੇਂਦਰੀ ਫੂਡ ਤੇ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਨੇ ਮੌਕੇ ਤੇ ਹੀ ਤਰਨੁਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਇਸ ਮਾਮਲੇ ਦੀ ਤੁਰੰਤ ਕਾਰਵਾਈ ਕਰਨ ਲਈ ਕਿਹਾ।
ਇਸ ਸਬੰਧ ਵਿੱਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਰਨੁਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਇਕ ਵਫਦ ਦੇ ਰੂਪ ਵਿੱਚ ਸ. ਹਰਜੀਤ ਸਿੰਘ ਲਾਲੂ ਘੁੰਮਣ ਮੀਤ ਸਕੱਤਰ, ਸ. ਸੁਖਮਿੰਦਰ ਸਿੰਘ ਐਕਸੀਅਨ ਤੇ ਸ. ਸੁਬੇਗ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ੍ਰੀ ਤਰਨੁਤਾਰਨ ਸਾਹਿਬ ਵੀ ਮਿਲੇ।ਡਿਪਟੀ ਕਮਿਸ਼ਨਰ ਤਰਨੁਤਾਰਨ ਨੇ ਉਨ੍ਹਾਂ ਨੂੰ ਭਂਰੋਸਾ ਦੇਂਦਿਆਂ ਕਿਹਾ ਅਸੀਂ ਪੂਰੇ ਯਤਨ ਕਰ ਰਹੇ ਹਾਂ ਕਿ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਬਚਾ ਲਿਆ ਜਾਵੇ।ਉਨ੍ਹਾਂ ਕਿਹਾ ਕਿ ਬਹੁਤ ਜਲਦ ਸ਼ੋ੍ਰਮਣੀ ਕਮੇਟੀ ਦੇ ਸੁਝਾਅ ਅਨੁਸਾਰ ਪ੍ਰੋਜੈਕਟ ਤਿਆਰ ਕਰਕੇ ਸਰਕਾਰ ਨੂੰ ਭੇਜਿਆ ਜਾਵੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply