Saturday, March 21, 2026

ਸਕੂਲੀ ਬੱਚਿਆਂ ਨੇ ਗੁਰਮਤਿ ਦੀ ਰੌਸ਼ਨੀ ਵਿੱਚ ਮਨਾਇਆ ਪ੍ਰਕਾਸ਼ ਦਿਵਸ

PPN1108201510

ਨਵੀਂ ਦਿੱਲੀ, 11 ਅਗਸਤ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਵਿੱਖੇ ਵਿਦਿਆਰਥੀਆਂ ਵੱਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਪਿਆਰ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਕਵਿਤਾਵਾਂ ਅਤੇ ਢਾਡੀ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਦੀ ਖਿੱਚ ਦਾ ਕੇਂਦਰ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਢਾਡੀ ਪ੍ਰਸੰਗ ਰਹੇ।
ਸਮਾਗਮ ਵਿੱਚ ਹਾਜ਼ਰੀ ਭਰਨ ਪੁੱਜੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਢਾ, ਸਾਬਕਾ ਮੀਤ ਪ੍ਰਧਾਨ ਅਵਤਾਰ ਸਿੰਘ ਹਿੱਤ, ਮੀਤ ਪ੍ਰਧਾਨ ਸਤਪਾਲ ਸਿੰਘ ਅਤੇ ਜੁਆਇੰਟ ਸਕੱਤਰ ਅਮਰਜੀਤ ਸਿੰਘ ਪੱਪੂ ਨੇ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਢਾਡੀ ਪ੍ਰਸੰਗਾਂ ਦੀ ਸ਼ਲਾਘਾਂ ਕਰਦੇ ਹੋਏ ਉਕਤ ਪ੍ਰਸੰਗਾਂ ਨੂੰ ਤਿਆਰ ਕਰਨ ਵਾਸਤੇ ਸਕੂਲ ਸਟਾਫ਼ਵੱਲੋਂ ਕੀਤੀ ਗਈ ਕੋਸ਼ਿਸ਼ਾਂ ਨੂੰ ਚੰਗਾ ਕਦਮ ਦੱਸਿਆ। ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੀ ਹੌਸ਼ਲਾ ਅਫਜਾਈ ਲਈ ਇਨਾਮੀ ਰਕਮ ਦਾ ਐਲਾਨ ਕਰਦੇ ਹੋਏ ਭਵਿੱਖ ਵਿੱਚ ਸਕੂਲ ਨੂੰ ਇਸ ਵਿਸ਼ੈ ਤੇ ਖੁਲ ਕੇ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ।  ਚੱਢਾ ਅਤੇ ਪੱਪੂ ਨੇ ਗੁਰੂ ਸਾਹਿਬ ਦੇ ਦੱਸੇ ਰਾਹ ਤੇ ਚਲਣ ਦਾ ਸੁਨੇਹਾ ਦਿੰਦੇ ਹੌਏ ਗੁਰੂ ਸਾਹਿਬ ਦੀ ਸਿਖਿਆਵਾਂ ਨੂੰ ਜੀਵਨ ਵਿੱਚ ਉਤਾਰਨ ਦੀ ਬੇਨਤੀ ਕੀਤੀ। ਧਰਮ ਪ੍ਰਚਾਰ ਕਮੇਟੀ ਅਤੇ ਸਕੂਲ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਆਏ ਹੋਏ ਸਾਰੇ ਪਤਵੰਤਿਆਂ ਨੂੰ ਜੀ ਆਇਆ ਕਹਿੰਦੇ ਹੋਏ ਬੱਚਿਆਂ ਨੂੰ ਸਹਿਜ ਪਾਠ ਨਾਲ ਜੁੜਨ ਦਾ ਸੱਦਾ ਵੀ ਦਿੱਤਾ। ਰਾਣਾ ਨੇ ਮਨੁੱਖੀ ਜਾਮੇ ਵਿੱਚ ਇੱਕ ਵਾਰ ਸਮੂਹ ਸਿੱਖਾਂ ਨੂੰ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਮਪੂਰਣ ਦਰਸ਼ਨ ਸਹਿਜ ਪਾਠ ਰਾਹੀਂ ਕਰਨ ਦੀ ਵੀ ਬੱਚਿਆਂ ਨੂੰ ਪ੍ਰੇਰਨਾਂ ਕੀਤੀ।  ਹਿੱਤ ਨੇ ਬੱਚਿਆਂ ਵੱਲੋਂ ਸੁਣਾਏ ਗਏ ਢਾਡੀ ਪ੍ਰਸੰਗਾਂ ਨੂੰ ਸਿੱਖ ਕੌਮ ਦੇ ਰੋਸ਼ਨ ਭਵਿੱਖ ਨਾਲ ਵੀ ਜੋੜਿਆ। ਇਸ ਮੌਕੇ ਦਿੱਲੀ ਕਮੇਟੀ ਮੈਂਬਰ ਗੁਰਮੀਤ ਸਿੰਘ ਮੀਤਾ, ਦਰਸ਼ਨ ਸਿੰਘ, ਰਵੇਲ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੇ ਰਾਜਾ ਹਰਵਿੰਦਰਜੀਤ ਸਿੰਘ, ਇੰਦਰਪਾਲ ਸਿੰਘ ਤੇ ਪ੍ਰਿੰਸੀਪਲ ਕੁਲਜੀਤ ਸਿੰਘ ਵੋਹਰਾ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply