ਪਠਾਨਕੋਟ, 11 ਅਗਸਤ (ਪ.ਪ) – ਡਾ. ਕੁਲਦੀਪ ਸਿੰਘ ਬੱਲ ਡਿਪਟੀ ਡਾਇਰੈਕਟਰ ਬਾਗਬਾਨੀ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਸਰਕਾਰ ਵੱਲੋਂ ਬਾਗਬਾਨੀ ਵਿਭਾਗ ਪਠਾਨਕੋਟ ਨੂੰ ਬਾਗਾਂ ਅਤੇ ਸਬਜ਼ੀਆਂ ਉੱਪਰ ਸਪਰੇਅ ਕਰਨ ਵਾਸਤੇ ਕੀੜੇਮਾਰ ਅਤੇ ਉਲੀਨਾਸ਼ਕ ਦਵਾਈਆਂ ਕੋਨਫੀਡੋਰ ਅਤੇ ਡਾਈਟੇਨ ਐਮ-45, ਸਬਸਿਡੀ ‘ਤੇ ਬਾਗਬਾਨਾਂ ਨੂੰ ਦੇਣ ਲਈ ਪ੍ਰਾਪਤ ਹੋਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਕੀੜੇਮਾਰ ਦਵਾਈਆਂ ‘ਤੇ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਨੇ ਬਾਗਬਾਨਾਂ ਨੂੰ ਅਪੀਲ ਕੀਤੀ ਕਿ ਉਹ ਸਬੰਧਤ ਬਾਗਬਾਨੀ ਵਿਕਾਸ ਅਫ਼ਸਰ ਨਾਲ ਸੰਪਰਕ ਕਰਕੇ ਸਬਸਿਡੀ ‘ਤੇ ਕੀੜੇਮਾਰ ਦਵਾਈਆਂ ਲੈ ਸਕਦੇ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media