Monday, July 8, 2024

ਚੱਕੀ ਪੁੱਲ ਦੇ ਤਿੰਨ ਕਿਲੋਮੀਟਰ ਘੇਰੇ ਵਿੱਚ ਦਰਿਆ ਕਿਨਾਰੇ ਕਾਨੂੰਨੀ/ਗੈਰਕਾਨੂੰਨੀ ਮਾਈਨਿੰਗ ‘ਤੇ ਪਾਬੰਦੀ

PPN1108201515ਪਠਾਨਕੋਟ, 11 ਅਗਸਤ (ਪ.ਪ) -ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਪਠਾਨਕੋਟ ਵਿਖੇ ਨਵੇਂ ਬਣੇ ਚੱਕੀ ਪੁੱਲ ਦੇ ਤਿੰਨ ਕਿਲੋ ਮੀਟਰ ਉੱਪਰ ਅਤੇ ਤਿੰਨ ਕਿਲੋ ਮੀਟਰ ਥੱਲੇ ਦਰਿਆ ਦੇ ਕਿਨਾਰੇ ਦੇ ਨਾਲ ਨਾਲ ਛੋਟੇ ਖਣਿਜ਼, ਬੋਲਡਰ, ਗਰੈਵਲ ਅਤੇ ਰੇਤ ਆਦਿ ਦੀ ਕਾਨੂੰਨੀ/ਗੈਰਕਾਨੂੰਨੀ ਮਾਈਨਿੰਗ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਡੀ-ਲਿਸਟਡ ਏਰੀਏ ਵਿੱਚ ਵਪਾਰਕ ਗਤੀਵਿਧੀਆਂ ‘ਤੇ ਪੂਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਆਪਣੇ ਹੁਕਮਾਂ ਵਿੱਚ ਇਹ ਵੀ ਸੱਪਸ਼ਟ ਕੀਤਾ ਹੈ ਕਿ ਇਸ ਖੇਤਰ ਵਿੱਚ ਜੀਵਨ ਬਸਰ ਕਰ ਰਹੇ ਲੋਕ ਅਤੇ ਡੀ-ਲਿਸਟਡ ਏਰੀਏ ਦੇ ਮਾਲਕ ਸਿਰਫ਼ ਖੇਤੀਬਾੜੀ ਅਤੇ ਜੀਵਨ ਬਸਰ ਕਰਨ ਵਾਲੀਆਂ ਗਤੀਵਿੱਧੀਆਂ ਹੀ ਕਰ ਸਕਣਗੇ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਵਿੱਚ ਗਊਆਂ ਅਤੇ ਬਲਦਾਂ ਨੂੰ ਖੇਤੀ ਕਰਨ ਦੇ ਬਹਾਨੇ ਖਰੀਦ ਕੇ ਜਾਂ ਫਿਰ ਅਵਾਰਾ ਗਊਆਂ, ਢੱਿਠਆਂ ਨੂੰ ਫੜ ਕੇ ਟਰੱਕਾਂ ਵਿੱਚ ਭਰ ਕੇ ਵੱਖ ਵੱਖ ਥਾਂਵਾਂ ‘ਤੇ ਲਿਜਾ ਕੇ ਹੱਤਿਆ ਕਰਨ ਉਪਰੰਤ ਮਾਸ, ਚਮੜਾ ਅਤੇ ਪਿੰਜਰ ਸਪਲਾਈ ਕਰਨ ਆਦਿ ਕੰਮ ‘ਤੇ ਮੁਕੰਮਲ ਰੋਕ ਲਗਾ ਦਿੱਤੀ ਹੈ। ਉਨ੍ਹਾਂ ਨੇ ਇੱਕ ਹੋਰ ਹੁਕਮ ਰਾਹੀਂ ਜਨਤਕ ਥਾਵਾਂ ‘ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਵਾਂ ‘ਤੇ ਨਾਹਰੇ ਲਾਉਣ, ਜਲਸੇ ਜਲੂਸ ਤੇ ਰੋਸ ਮੁਜਾਹਰੇ ਕਰਨ ਅਤੇ ਜਨਤਕ ਥਾਵਾਂ ‘ਤੇ ਮੀਟਿੰਗ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਵਿਸ਼ੇਸ਼ ਹਲਾਤਾਂ ਜਾਂ ਮੌਕਿਆਂ ਸਮੇਂ ਪ੍ਰਬੰਧਕਾਂ ਵੱਲੋਂ ਲਿਖਤੀ ਦਰਖਾਸਤ ਰਾਹੀਂ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਵਗੈਰਾ, ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਕੱਢੇ ਜਾ ਸਕਦੇ ਹਨ। ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲੀਸ, ਹੋਮ ਗਾਰਡ, ਸੈਨਿਕ/ਅਰਧ ਸੈਨਿਕ ਬਲਾਂ ਅਤੇ ਵਿਆਹ ਸ਼ਾਦੀਆਂ ਅਤੇ ਸ਼ਾਂਤੀ ਢੰਗ ਨਾਲ ਕੀਤੇ ਜਾ ਰਹੇ ਜਲੂਸ ‘ਤੇ ਲਾਗੂ ਨਹੀਂ ਹੋਣਗੇ। ਉਨ੍ਹਾਂ ਨੇ ਇਹ ਹੁਕਮ ਵੀ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਪਠਾਨਕੋਟ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ/ਸਰਕਾਰੀ/ਗੈਰ ਸਰਕਾਰੀ ਸੰਸਥਾਵਾਂ ਜਾਂ ਹੋਰ ਕੋਈ, ਸਬੰਧਿਤ ਵਿਭਾਗਾਂ ਪਾਸੋਂ ਲਿਖਤੀ ਪ੍ਰਵਾਨਗੀ ਅਤੇ ਦੇਖ ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਾਏਗਾ। ਉਨ੍ਹਾਂ ਨੇ ਇੱਕ ਹੋਰ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਨਹਿਰਾਂ ਵਿੱਚ ਕੋਈ ਵੀ ਵਿਅਕਤੀ ਨਹੀਂ ਨਹਾਏਗਾ। ਇਹ ਹੁਕਮ ਤੁਰੰਤ ਲਾਗੂ ਹੋ ਕੇ 31 ਅਕਤੂਬਰ, 2015 ਤੱਕ ਲਾਗੂ ਰਹਿਣਗੇ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply