Friday, July 5, 2024

ਆਧਾਰ ਕਾਰਡ ਦੇ ਡਾਟਾ ਨੂੰ ਵੋਟਰ ਕਾਰਡ ਦੇ ਡਾਟਾ ਨਾਲ ਲਿੰਕ ਕਰਨ ਬਾਰੇ ਦਿੱਤੀ ਟ੍ਰੇਨਿੰਗ

PPN1108201516ਪਠਾਨਕੋਟ, 11 ਅਗਸਤ (ਪ.ਪ) – ਮਾਨਯੋਗ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਆਦੇਸ਼ਾਂ ਅਨੁਸਾਰ ਐਵਲਨ ਗਰਲਜ਼ ਸੀਨਿਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਇੱਕ ਟ੍ਰੇਨਿੰਗ ਵਰਕਸ਼ਾਪ ਲਗਾਈ ਗਈ। ਜਿਸ ਵਿੱਚ ਯੂਆਈਡੀਏਆਈ ਚੰਡੀਗੜ੍ਹ ਤੋ ਅਧਿਕਾਰੀ ਅਮਿਤ ਸਿਨਹਾ ਵਿਸ਼ੇਸ਼ ਰੂਪ ਵਿੱਚ ਪੁੱਜੇ। ਵਰਕਸ਼ਾਪ ਵਿੱਚ ਜਿਲ੍ਹਾ ਪਠਾਨਕੋਟ ਅਤੇ ਗੁਰਦਾਸਪੁਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ, ਮਾਸਟਰ ਟ੍ਰੇਨਰ ਅਤੇ ਕੰਪਿਊਟਰ ਉਪਰੇਟਰ ਹਾਜਰ ਸਨ।
ਵਰਕਸ਼ਾਪ ਦੇ ਦੌਰਾਨ ਯੂਆਈਡੀਏਆਈ ਚੰਡੀਗੜ੍ਹ ਤੋ ਆਏ ਅਧਿਕਾਰੀ ਅਮਿਤ ਸਿਨਹਾ ਨੇ ਆਧਾਰ ਕਾਰਡ ਦੇ ਡਾਟਾ ਨੂੰ ਵੋਟਰ ਕਾਰਡ ਦੇ ਡਾਟਾ ਨਾਲ ਲਿੰਕ ਕਰਨ ਬਾਰੇ ਟ੍ਰੇਨਿੰਗ ਦਿੱਤੀ।ਉਹਨਾਂ ਦੱਸਿਆ ਕਿ ਜਿਸ ਵਿਅਕਤੀ ਦਾ ਆਧਾਰ ਕਾਰਡ ਨਹੀਂ ਬਣ ਸਕਿਆ, ਉਹਨਾਂ ਦੀ ਪਹਿਚਾਣ ਕਰਨ ਲਈ ਇੱਕ ਵਿਸ਼ੇਸ਼ ਪ੍ਰਕਾਰ ਦਾ ਸਾਫਟਵੇਅਰ ਬਾਰੇ ਵੀ ਜਾਣਕਾਰੀ ਦਿੱਤੀ।ਉਨ੍ਹਾਂ ਨੇ ਟ੍ਰੇਨਿੰਗ ਲੈਣ ਪਹੁੰਚੇ ਅਧਿਕਾਰੀਆਂ ਦੁਆਰਾ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਮੌਕੇ ‘ਤੇ ਵਿਧਾਨ ਸਭਾ ਚੋਣ ਹਲਕਾ ਪਠਾਨਕੋਟ/ਸੁਜਾਨਪੁਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਮਿਤ ਮਹਾਜਨ ਐਸ.ਡੀ.ਐਮ., ਵਿਧਾਨ ਸਭਾ ਚੋਣ ਹਲਕਾ ਭੋਆ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸਤੀਸ ਚੰਦਰ ਵਸਿਸਟ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸਹਾਇਕ ਕਮਿਸ਼ਨਰ ਜਨਰਲ ਬਲਬੀਰ ਰਾਜ ਸਿੰਘ, ਤਹਿਸੀਲਦਾਰ ਚੋਣਾ ਰਜਿੰਦਰ ਸਿੰਘ, ਚੋਣ ਕਾਨੂੰਗੋ ਸਰਬਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply