Monday, July 1, 2024

ਮਾਤਾ ਗੰਗਾ ਜੀ ਨਿਵਾਸ ਵਿਖੇ ਬਾਥਰੂਮ ਬਲਾਕ ਦਾ ਹੋਇਆ ਉਦਘਾਟਨ

ਤਿੰਨ ਹੋਰ ਸਰਾਵਾਂ ਵਿੱਚ ਵੀ ਤਿਆਰ ਕਰਵਾਏ ਜਾਣਗੇ ਅਜਿਹੇ ਬਲਾਕੁ ਮਨਜੀਤ ਸਿੰਘ

PPN1108201518

ਅੰਮ੍ਰਿਤਸਰ, ੧੧ ਅਗਸਤ (ਗੁਰਪ੍ਰੀਤ ਸਿੰਘ) ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਅਹਿਮ ਫੈਸਲੇ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਆਈਆਂ ਸੰਗਤਾਂ ਦੀ ਸਹੂਲਤ ਵਾਸਤੇ ਮਾਤਾ ਗੰਗਾ ਜੀ ਨਿਵਾਸ ਵਿਖੇ ਬਾਥਰੂਮ ਬਲਾਕ ਤਿਆਰ ਕਰਨ ਲਈ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੇਵਾ ਸੌਂਪੀ ਗਈ ਸੀ, ਜਿਨ੍ਹਾਂ ਨੇ ਅਮਰੀਕਾ ਨਿਵਾਸੀ ਸਡਾਨਾ ਪ੍ਰੀਵਾਰ ਦੇ ਸਹਿਯੋਗ ਨਾਲ ਆਧੁਨਿਕ ਸਹੂਲਤਾਂ ਭਰਪੂਰ ਤਕਰੀਬਨ ੪੦ ਪ੍ਰਾਣੀਆਂ ਦੀ ਸਮਰੱਥਾ ਵਾਲਾ ਬਾਥਰੂਮ ਬਲਾਕ ਤਿਆਰ ਕਰਵਾਇਆ।ਜਿਸ ਦਾ ਉਦਘਾਟਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕੀਤਾ।ਇਸ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਅਰਦਾਸ ਕੀਤੀ।
ਇਸ ਮੌਕੇ ਸ. ਬਾਵਾ ਸਿੰਘ ਗੁਮਾਨਪੁਰਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਰਾਮ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ, ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ, ਬਾਬਾ ਸੁਖਵਿੰਦਰ ਸਿੰਘ ਜੀ ਭੂਰੀ ਵਾਲੇ, ਸਡਾਨਾ ਪ੍ਰੀਵਾਰ ਦੇ ਮੈਂਬਰ, ਸ. ਹਰਭਜਨ ਸਿੰਘ ਮਨਾਵਾਂ, ਸ. ਰਣਜੀਤ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਹਰਜੀਤ ਸਿੰਘ ਲਾਲੂ ਘੁੰਮਣ ਮੀਤ ਸਕੱਤਰ, ਸ. ਪ੍ਰਤਾਪ ਸਿੰਘ, ਸ. ਗੁਰਿੰਦਰ ਸਿੰਘ ਤੇ ਸ. ਸੁਲ’ਖਣ ਸਿੰਘ ਮੈਨੇਜਰ, ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਸ. ਨਰਿੰਦਰ ਸਿੰਘ ਵਧੀਕ ਮੈਨੇਜਰ, ਬਾਬਾ ਦੀਦਾਰ ਸਿੰਘ ਜੀ ਸੈਦੋਲੇਲ੍ਹ, ਬਾਬਾ ਸਰਵਣ ਸਿੰਘ ਜੀ, ਬਾਬਾ ਗੁਰਨਾਮ ਸਿੰਘ ਜੀ, ਬਾਬਾ ਫਤਿਹ ਸਿੰਘ ਜੀ, ਸ. ਰਾਮ ਸਿੰਘ ਸਾਬਕਾ ਮੀਤ ਸਕੱਤਰ, ਸ. ਕੁਲਜੀਤ ਸਿੰਘ ਸਿੰਘ ਬ੍ਰਦਰਜ਼, ਸ. ਜਰਨੈਲ ਸਿੰਘ ਢੋਟ ਕੌਂਸਲਰ ਨਗਰੁਨਿਗਮ, ਸ. ਕੁਲਦੀਪ ਸਿੰਘ ਪੰਡੋਰੀ ਤੇ ਭਾਈ ਅਮਰਜੀਤ ਸਿੰਘ ਆਦਿ ਮੌਜੂਦ ਸਨ।
ਬਾਥਰੂਮ ਬਲਾਕ ਦੇ ਉਦਘਾਟਨ ਸਮੇਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਵੱਲੋਂ ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਸਡਾਨਾ ਪ੍ਰੀਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਜਿਹੜੀ ਵੀ ਸੇਵਾ ਸੌਂਪੀ ਗਈ ਉਨ੍ਹਾਂ ਨੇ ਤਨਦੇਹੀ ਤੇ ਸ਼ਰਧਾ ਭਾਵਨਾ ਨਾਲ ਸਮਾਂ ਬੱਧ ਰਹਿ ਕੇ ਮੁਕੰਮਲ ਕੀਤੀ।ਉਨ੍ਹਾਂ ਦੱਸਿਆ ਕਿ ੪੦ ਪ੍ਰਾਣੀਆਂ ਦੀ ਸਮਰੱਥਾ ਵਾਲੇ ਇਸ ਬਾਥਰੂਮ ਬਲਾਕ ਵਿੱਚ ਯੂਰੀਨਲ ਤੇ ਇਸ਼ਨਾਨ ਘਰ ਦੇ ਨਾਲੁਨਾਲ ਅਪਾਹਜ ਵਿਅਕਤੀਆਂ ਲਈ ਵੀ ਵਿਸ਼ੇਸ਼ ਸੁਵਿਧਾ ਪ੍ਰਦਾਨ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਬਲਾਕ ਵਿੱਚ ੨੪ ਘੰਟੇ ਗਰਮ ਪਾਣੀ ਦੀ ਨਿਰੰਤਰ ਸਪਲਾਈ ਜਾਰੀ ਰੱਖਣ ਲਈ ਹਾਈ ਪਾਵਰ ਸੋਲਰ ਸਿਸਟਮ ਲਗਾਇਆ ਗਿਆ ਹੈ ਇਸ ਦੀ ਸਾਂਭੁਸੰਭਾਲ ਅਤੇ ਸਾਫ ਸਫਾਈ ਲਈ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ੨੪ ਸਫਾਈ ਕਰਮਚਾਰੀ ਆਪਣੇ ਤੌਰ ਤੇ ਨਿਯੁਕਤ ਕੀਤੇ ਗਏ ਹਨ, ਜੋ ਵੱਖੁਵੱਖ ਸ਼ਿਫਟਾਂ ਵਿੱਚ ਡਿਊਟੀ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਬਲਾਕ ਤੇ ਤਕਰੀਬਨ ੮੮ ਲੱਖ ਰੁਪਏ ਖਰਚ ਆਇਆ ਹੈ ਤੇ ਇਸ ਨੂੰ ਤਿਆਰ ਕਰਨ ਵਿੱਚ ੯ ਮਹੀਨੇ ਦਾ ਸਮਾਂ ਲੱਗਾ ਹੈ।
ਉਨ੍ਹਾਂ ਹੋਰ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਨ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਰਿਹਾਇਸ਼ੀ ਸਰਾਵਾਂ ਵਿੱਚ ਸਮੇਂੁਸਮੇਂ ਅਨੁਸਾਰ ਵਿਸਥਾਰ ਕੀਤਾ ਜਾਂਦਾ ਹੈ ਤੇ ਹੁਣ ਸ੍ਰੀ ਗੁਰੂ ਹਰਿਗੋਬਿੰਦ ਨਿਵਾਸ, ਬਾਬਾ ਦੀਪ ਸਿੰਘ ਜੀ ਨਿਵਾਸ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਨਿਵਾਸ ਵਿੱਚ ਵੀ ਇਸੇ ਹੀ ਤਰਜ ਤੇ ਬਾਥਰੂਮ ਬਲਾਕ ਤਿਆਰ ਕਰਵਾਏ ਜਾਣਗੇ।ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਹੋਰ ਪ੍ਰਮੁ’ਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਵੱਲੋਂ ਜਿਹੜੀ ਵੀ ਗੁਰੂ ਘਰ ਵਿੱਚ ਸੇਵਾ ਉਨ੍ਹਾਂ ਨੂੰ ਸੌਂਪੀ ਜਾਂਦੀ ਹੈ ਉਹ ਸੰਗਤਾਂ ਦੇ ਸਹਿਯੋਗ ਨਾਲ ਸਮਾ ਬੱਧ ਰਹਿ ਕੇ ਕੀਤੀ ਜਾਂਦੀ ਹੈ ਅਤੇ ਸੇਵਾ ਮੁਕੰਮਲ ਹੋਣ ਉਪਰੰਤ ਤੁਰੰਤ ਸ਼ੋ੍ਰਮਣੀ ਕਮੇਟੀ ਨੂੰ ਇਮਾਰਤ ਸੌਂਪ ਦਿੱਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਕਿਰਪਾ ਕਰਨ ਸ਼ੋ੍ਰਮਣੀ ਕਮੇਟੀ ਜਿਹੜੀ ਵੀ ਸੇਵਾ ਜਿੰਮੇ ਲਾਵੇਗੀ ਉਸ ਨੂੰ ਸੰਗਤਾਂ ਦੇ ਸਹਿਯੋਗ ਨਾਲ ਮੁਕੰਮਲ ਕੀਤਾ ਜਾਵੇਗਾ।ਉਨ੍ਹਾਂ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply