Friday, July 5, 2024

ਸਰਕਾਰ ਦੇ ਪੈਨਸ਼ਨਰਜ਼ ਵਿਰੋਧੀ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ

ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਦੀ ਅੱਜ ਇੱਥੇ ਪ੍ਰਧਾਨ ਅਮਰਜੀਤ ਸਿੰਘ ਬਾਈ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਪੈਨਸ਼ਨਰਜ਼ ਵਿਰੋਧੀ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਸਰਕਾਰ ਨੇ ਜਨਵਰੀ 2014 ਤੋਂ 10 ਪ੍ਰਤੀਸ਼ਤ ਅਤੇ ਜੁਲਾਈ 2014 ਦੇ 7 ਪ੍ਰਤੀਸ਼ਤ ਮਹਿੰਗਾਈ ਭੱਤੇ ਦੇ ਬਕਾਏ ਦੀ ਅਦਾਇਗੀ ਨਾ ਕਰਕੇ ਚੁੱਪ ਵੱਟਣ ਅਤੇ ਜਨਵਰੀ 2015 ਤੋਂ 6 ਪ੍ਰਤੀਸ਼ਤ ਮਹਿੰਗਾਈ ਭੱਤੇ ਦੀ ਕਿਸ਼ਤਨ ਨਾ ਦੇਣ ਦੀ ਵੀ ਨਿੰਦਾ ਕੀਤੀ।
ਪ੍ਰਧਾਨ ਅਮਰਜੀਤ ਸਿੰਘ ਬਾਈ ਨੇ ਕਿਹਾ ਕਿ ਵਰਸਿਟੀ ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ ਜਨਵਰੀ 2015 ਤੋਂ 6 ਪ੍ਰਤੀਸ਼ਤ ਮਹਿੰਗਾਈ ਭੱਤੇ ਦੀ ਤੁਰੰਤ ਪੈਨਸ਼ਨਰਜ਼ ਨੂੰ ਨਕਦ ਅਦਾਇਗੀ ਦੇਣ ਦੀ ਖੇਚਲ ਕੀਤੀ ਜਾਵੇ ਜੀ।ਇੱਕ ਹੋਰ ਸ਼ੋਕ ਮਤੇ ਰਾਹੀਂ ਸz: ਗੁਰਚਰਨ ਸਿੰਘ ਪੰਨੂ, ਸਾਬਕਾ ਲੈਂਡ ਸਕੇਪ ਅਫਸਰ ਦੀ ਬੇਵਕਤ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਉਨ੍ਹਾਂ ਦੀਆਂ ਯੂਨੀਵਰਸਿਟੀ ਨੂੰ ਦਿੱਤੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਨਿੱਘੇ ਸੁਭਾਅ ਅਤੇ ਮਿਲਣਸਾਰ ਵਿਹਾਰ ਦਾ ਜ਼ਿਕਰ ਕੀਤਾ।ਪੈਨਸ਼ਨਰ ਐਸੋਸੀਏਸ਼ਨ ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹੁੰਦਿਆਂ ਦੁੱਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵੇਂ ਗ੍ਰੰਥੀ ਸਿੰਘ ਸਾਹਿਬਾਨ ਨਿਯੁੱਕਤ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ ਅੰਮ੍ਰਿਤਸਰ, 5 ਜੁਲਾਈ …

Leave a Reply