
ਫ਼ਾਜ਼ਿਲਕਾ, 15 ਅਪ੍ਰੈਲ (ਵਿਨੀਤ ਅਰੋੜਾ) – ਫ਼ਾਜ਼ਿਲਕਾ ਮੁੱਖ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਡਿਪਟੀ ਕਮਿਸ਼ਨਰ ਡਾ. ਐਸ. ਕਰੁਣਾ ਰਾਜੂ ਨੇ ਸ਼ੁਰੂ ਕਰਵਾਈ। ਇਸ ਮੌਕੇ ਲਾਲੋਵਾਲੀ ਦੇ ਕਿਸਾਨ ਦਰਸ਼ਨ ਰਾਮ, ਪੇੜਾ ਰਾਮ ਦੀ 90 ਕੁਇੰਟਲ ਦੀ ਆਈ ਢੇਰੀ ਦੀ ਬੋਲੀ ਡਿਪਟੀ ਕਮਿਸ਼ਨਰ ਡਾ. ਰਾਜੂ ਨੇ ਕਰਵਾਈ। ਕੇਂਦਰ ਸਰਕਾਰ ਵੱਲੋਂ ਕਣਕ ਦੀ ਸਰਕਾਰੀ ਖ਼ਰੀਦ ਦਾ ਮੁੱਲ 1400 ਰੁਪਏ ਪ੍ਰਤੀ ਕੁਇੰਟਲ ਨਿਸ਼ਚਿਤ ਕੀਤਾ ਗਿਆ ਹੈ, ਅਨਾਜ ਮੰਡੀ ਵਿਚ ਆਈ ਇਸ ਢੇਰੀ ਦੀ ਪਹਿਲੀ ਖ਼ਰੀਦ ਐਫ.ਸੀ.ਆਈ. ਨੇ ਕੀਤੀ। ਇਸ ਮੌਕੇ ਏ.ਡੀ.ਸੀ. ਚਰਨ ਦੇਵ ਸਿੰਘ ਮਾਨ, ਮਾਰਕੀਟ ਕਮੇਟੀ ਦੇ ਸਕੱਤਰ ਸਲੋਧ ਕੁਮਾਰ ਬਿਸ਼ਨੋਈ, ਵੱਖ ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਇਲਾਵਾ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਸੁਖਦਰਸ਼ਨ ਅਗਰਵਾਲ, ਗੁਰਪ੍ਰੀਤ ਸਿੰਘ ਲਵਲੀ, ਅਵਿਨਾਸ਼ ਕਾਲੜਾ, ਕਾਲੀ ਚਲਾਨਾ, ਪੁਰਸ਼ੋਤਮ ਸੇਠੀ, ਸੁਨੀਲ ਕੱਕੜ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media