Friday, October 2, 2026

ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਗੁਰਪੁਰਬ ਦੇ ਸੰਬੰਧ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਸਕੂਲ ਦੇ ਗੁਰੂਦੁਆਰਾ ਸਾਹਿਬ ਵਿੱਚ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ ਦੀ ਰਹਿਨੁਮਾਈ ਹੇਠ ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਗੁਰਪੁਰਬ ਦੇ ਸੰਬੰਧ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਵਲੋ ਗੁਰੁ ਜੀ ਦੇ ਜੀਵਨ ਨਾਲ ਸੰਬਧਿਤ ਕਵਿਤਾਵਾਂ, ਵਿਚਾਰ ਅਤੇ ਸ਼ਬਦ ਗਾਇਣ ਕੀਤੇ ਗਏ ਤੇ ਦੂਜੀ ਤੋ ਪੰਜਵੀ ਤੱਕ ਵਿਦਿਅਕ ਖੇਤਰ ਵਿੱਚ ਮ’ਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਗਮ ਵੀ ਕਰਵਾਇਆ ਗਿਆ।ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਸ: ਰਾਜਮੋਹਿੰਦਰ ਸਿੰਘ ਮਜੀਠੀਆ, ਇੰਜ: ਜਸਪਾਲ ਸਿੰਘ ਜੀ ਤੇ ਇੰਜ: ਨਵਦੀਪ ਸਿੰਘ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਤੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦਾ ਅਨੰਦ ਮਾਣਿਆ।ਇਸ ਪ੍ਰੋਗਰਾਮ ਵਿੱਚ ਬੱਚਿਆਂ ਦੇ ਮਾਤਾ ਪਿਤਾ ਤੇ ਅਧਿਆਪਕਾਂ ਨੇ ਵੀ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਅਖੀਰ ਵਿੱਚ ਗੁਰਬਾਣੀ ਕੰਠ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਲਈ ਉਹਨਾ ਨੂੰ ਇਨਾਮ ਵੀ ਤਕਸੀਮ ਕੀਤੇੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply