Friday, October 2, 2026

ਕਾਨੂੰਨੀ ਸੇਵਾਵਾਂ ਦੀ ਜਾਗਰੂਕਤਾ ਸਬੰਧੀ ਸੈਮੀਨਾਰ

PPN1208201511ਅੰਮ੍ਰਿਤਸਰ, 12 ਅਗਸਤ (ਗੁਰਚਰਨ ਸਿੰਘ)- ਸ੍ਰੀ ਗੁਰਬੀਰ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਯੋਗ ਅਗਵਾਈ ਅਤੇ ਮੈਡਮ ਗਿਰੀਸ਼ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੇ ਵਿਕਲਪੀ ਝਗੜਾ ਨਿਪਟਾਊ ਕੇਂਦਰ ਵਿਖੇ ਕਾਨੂੰਨੀ ਸੇਵਾਵਾਂ ਦੀ ਜਾਗਰੂਕਤਾ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਿਪਟੀ ਡੀ ਈ ਓ ਸ੍ਰੀ ਸਤੀਸ਼ ਕੁਮਾਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੀ ਹਾਜ਼ਰ ਸਨ। ਇਸ ਸੈਮੀਨਾਰ ਵਿਚ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ 60 ਦੇ ਕਰੀਬ ਪ੍ਰਿੰਸੀਪਲਾਂ ਨੇ ਭਾਗ ਲਿਆ, ਜਿਨ੍ਹਾਂ ਨੂੰ ਬਾਲ ਸੁਰੱਖਿਆ, ਜਿਣਸੀ ਹਿੰਸਾ ਅਤੇ ਬਾਲ ਅਧਿਕਾਰਾਂ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੌਕੇ ਹਾਜ਼ਰੀਨ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਅਤੇ ਇਨ੍ਹਾਂ ਨੂੰ ਹਾਸਲ ਕਰਨ ਕੀਤੇ ਜਾਣ ਦੇ ਢੰਗਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply