ਬਾਬਾ ਬਕਾਲਾ/ ਰਈਆ, 12 ਅਗਸਤ (ਬਲਵਿੰਦਰ ਸਿੰਘ ਸੰਧੂ) – ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਸਬ-ਡਵੀਜ਼ਨ ਬਾਬਾ ਬਕਾਲਾ ਦੇ ਦਰਿਆ ਨਾਲ ਲਗਦੇ ਪਿੰਡਾਂ ਸ਼ੇਰੋਂ ਬਾਘਾ, ਸ਼ੇਰੋਂ ਨਿਗਾਹ, ਖਾਨਪੁਰ, ਬੱਲ ਸਰਾਏ ਅਤੇ ਜੋਧੇ ਪਿੰਡਾਂ ਆਦਿ ਵਿਚ ਪਾਣੀ ਵੜ ਗਿਆ। ਸੂਚਨਾ ਮਿਲਦਿਆਂ ਹੀ ਐਸ. ਡੀ. ਐਮ ਬਾਬਾ ਬਕਾਲਾ ਸ੍ਰੀ ਵਿਮਲ ਕੁਮਾਰ ਸੇਤੀਆ ਅਤੇ ਤਹਿਸੀਲਦਾਰ ਸ੍ਰੀ ਮਨਜੀਤ ਸਿੰਘ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਇਨ੍ਹਾਂ ਪਿੰਡਾਂ ਦੇ ਪਾਣੀ ਵਿਚ ਘਿਰੇ 10 ਤੋਂ 12 ਘਰਾਂ ਦੇ ਲੋਕਾਂ ਨੂੰ ਬੇੜੀ ਮੁਹੱਈਆ ਕਰਵਾ ਕੇ ਸੁਰੱਖਿਅਤ ਬਾਹਰ ਕੱਢਣ ਵਿਚ ਮਦਦ ਕੀਤੀ। ਉਨ੍ਹਾਂ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕਿਹਾ ਕਿ ਉਹ ਕਿਸੇ ਦਹਿਸ਼ਤ ਵਿਚ ਨਾ ਆਉਣ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾਵੇਗੀ।ਇਸ ਮੌਕੇ ਹੋਰ ਅਧਿਕਾਰੀ ਅਤੇ ਪਿੰਡਾਂ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media