ਅੰਮ੍ਰਿਤਸਰ, 12 ਅਗਸਤ (ਗੁਰਚਰਨ ਸਿੰਘ) ਸਥਾਨਕ ਸੁਲਤਾਨਵਿੰਡ ਲਿੰਕ ਰੋਡ ਸਥਿਤ ਯਾਦਵਿੰਦਰਾ ਪਬਲਿਕ ਸਕੂਲ ਵਿਖੇ ਭਾਈ ਲਾਲੋ ਜੀ ਮਿਸ਼ਨ ਸੁਸਾਇਟੀ ਦੇ ਜਰਨਲ ਸੈਕਟਰੀ ਸ੍ਰੀ ਐਸ.ਕੇ ਮੈਨਨ ਅਤੇ ਉਨ੍ਹਾਂ ਦੇ ਸਹਿਯੋਗੀ ਮੈਂਬਰਾਂ ਵਲੋਂ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਦੌਰਾਨ ਡਾ. ਐਸ ਕੇ ਮੈਨਨ ਨੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਤੋਂ ਵਾਲੀਆਂ ਬਿਮਾਰੀਆ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਨਸ਼ਾ ਭਾਵਂੇ ਸ਼ਰਾਬ, ਸਿਗਰਟ, ਬੀੜੀ, ਤੰਬਾਕੂ ਜਾਂ ਕੋਈ ਹੋਰ ਹੋਵੇ, ਇਸ ਦੇ ਲਗਾਤਾਰ ਸੇਵਨ ਕਰਨ ਵਾਲੇ ਹਮੇਸ਼ਾਂ ਮੌਤ ਦੇ ਮੂੰਹ ਵਿਚ ਪੈ ਜਾਂਦੇ ਹਨ, ਜਿਨ੍ਹਾਂ ਨੂੰ ਬਚਾਉਣਾ ਅਸਾਨ ਨਹੀਂ ਹੁੰਦਾ।ਉਨਾਂ ਨੇ ਬੱਚਿਆਂ ਕਿਹਾ ਕਿ ਉਹ ਨਾ ਸਿਰਫ ਨਸ਼ਿਆਂ ਤੋਂ ਦੂਰ ਰਹਿਣ ਬਲਕਿ ਆਪਣੇ ਗਰ ਪਰਿਵਾਰ, ਗਲੀ ਮੁਹੱਲੇ ਅਤੇ ਆਲੇ ਦੁਆਲੇ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਣ।ਇਸ ਮੌਕੇ ਸਕੂਲ ਦੇ ਪ੍ਰਿਸੀਪਲ ਯਾਦਵਿੰਦਰ ਸਿੰਘ ਨੇ ਬੱਚਿਆਂ ਨੂੰ ਕਿਹਾ ਕਿ ਉਹ ਨਸ਼ਿਆਂ ਚੰਗੇ ਇਨਸਾਨ ਬਨਣ ਅਤੇ ਆਪਣੇ ਆਪ ਨੂੰ ਨਸ਼ਿਆਂ ਤੋਂ ਬਚਾਅ ਕੇ ਰੱਖਣ ।ਇਸ ਅਵਸਰ ‘ਤੇ ਸਕੂਲ ਦੇ ਬੱਚਿਆਂ ਨੇ ਗੀਤ, ਕਵਿਤਾਵਾਂ, ਸਕਿਟਾਂ ਪੇਸ਼ ਕਰਕੇ ਨਸ਼ਿਆਂ ਦਾ ਤਿਆਗ ਕਰਨ ਦਾ ਸੁਨੇਹਾ ਦਿੱਤਾ।ਇਸ ਮੌਕੇ ਦਵਿੰਦਰ ਸਿੰਘ, ਹੀਰਾ ਸਿੰਘ, ਵਾਈਸ ਪ੍ਰਿਸੀਪਲ ਗੁਰਚਰਨ ਕੌਰ, ਮਨਦੀਪ ਕੌਰ ਗਗਨਦੀਪ ਕੌਰ ਅਤੇ ਸਕੂਲ ਸਟਾਫ ਮੈਂਬਰ ਹਾਜਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media