ਪਠਾਨਕੋਟ, 12 ਅਗਸਤ (ਪ.ਪ) – ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੈਡ ਕਰਾਸ ਬਲਾਇੰਡ ਸਕੂਲ ਪਠਾਨਕੋਟ ਦੇ ਸਪੈਸ਼ਲ ਬੱਚਿਆਂ ਦੀ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਵੀ ਮੁਹੱਈਆਂ ਕਰਵਾਈਆਂ ਜਾਣਗੀਆਂ। ਇਹ ਪ੍ਰਗਟਾਵਾ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਅੱਜ ਇਸ ਸਕੂਲ ਵਿਖੇ ਰੈਡ ਕਰਾਸ ਬਲਾਇੰਡ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਆਯੋਜਿਤ ਸਮਾਰੋਹ ਦੌਰਾਨ ਸਪੈਸ਼ਲ ਬੱਚਿਆਂ ਨੂੰ 59 ਬੱਸ ਅਤੇ ਰੇਲਵੇ ਪਾਸ ਦੇਣ ਮੌਕੇ ਕੀਤਾ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਡਾ. ਭੁਪਿੰਦਰ ਸਿੰਘ ਐਸ.ਐਮ.ਓ ਪਠਾਨਕੋਟ, ਸਮੀਰ ਸ਼ਾਰਦਾ ਕੋਆਰਡੀਨੇਟਰ, ਪ੍ਰਿੰਸੀਪਲ ਵਿਕਾਸ ਗੁਪਤਾ, ਬੀ.ਆਰ.ਗੁਪਤਾ, ਸੁਨੀਲ ਮਹਾਜਨ, ਵਿਕਾਸ ਮਹਾਜਨ, ਰਾਜ ਕੁਮਾਰ ਮਿਨਹਾਸ, ਰਾਮ ਮੂਰਤੀ ਸ਼ਰਮਾ, ਹਰਬੰਸ ਕੌਰ, ਰਮਨ ਹਾਂਡਾ ਅਤੇ ਤੁਰਣ ਪਾਲ ਆਦਿ ਵੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਬੱਚੇ ਸਾਡੇ ਸਮਾਜ ਦਾ ਅਟੁੱਟ ਅੰਗ ਅਤੇ ਸਾਨੂੰ ਸਾਰਿਆਂ ਨੂੰ ਇੰਨ੍ਹਾਂ ਬੱਚਿਆਂ ਨੂੰ ਆਪਣੇ ਬੱਚਿਆਂ ਵਾਂਗ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਬੱਚਿਆਂ ਦੀ ਹਰ ਜ਼ਰੂਰਤ ਜਾਂ ਮੁਸ਼ਕਲ ਨੂੰ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਇੰਨ੍ਹਾਂ ਬੱਚਿਆਂ ਦੀ ਭਲਾਈ ਲਈ ਜੋ ਵੀ ਸਕੀਮਾਂ ਚਲਾਈਆਂ ਜਾ ਰਹੀ ਹਨ, ਉਨ੍ਹਾਂ ਦਾ ਲਾਭ ਇੰਨ੍ਹਾਂ ਬੱਚਿਆਂ ਨੂੰ ਜ਼ਰੂਰ ਮੁਹਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਬੱਚਿਆਂ ਦੀ ਹਰ ਤਰ੍ਹਾਂ ਦੀ ਸਹਾਇਤਾ ਲਈ ਅੱਗੇ ਆਉਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media