ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਰਮਨ ਦੇ ਹੈਮਬਰਗ ਵਿਖੇ ਸਤਿਆ ਸਿੰਘ ਵੱਲੋਂ ਬਣਾਏ ਗਏ ਯੋਗਾ ਜੈਂਨਟਰਮ ਹੋਹੀਲੁਫਟ ਆਸ਼ਰਮ ਅੰਦਰ ਫਰਸ਼ ਅਤੇ ਪੌੜੀਆਂ ਤੇ ਲੱਗੇ ਮਾਰਬਲ ਦੀਆਂ ਟਾਈਲਾਂ ਉਪਰ ਇਕ ਓਂਕਾਰ ਅਤੇ ਗੁਰਬਾਣੀ ਦੀਆਂ ਤੁਕਾਂ ਨੂੰ ਉਕੇਰ ਕੇ ਪੈਰਾਂ ਤਲੇ ਰੋਲਨ ਦੇ ਮਾਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਪਾਵਨ ਪਵਿੱਤਰ ਬਾਣੀ ਨੂੰ ਫਰਸ਼ ‘ਤੇ ਉਕੇਰਨ ਨਾਲ ਇਹ ਬਾਣੀ ਉਥੋਂ ਲੰਘਣ ਵਾਲੇ ਹਰ ਸਖਸ਼ ਦੇ ਪੈਰਾਂ ਥਲੇ ਆਉਂਦੀ ਹੈ ਜੋ ਬਾਣੀ ਦੀ ਘੋਰ ਬੇਅਦਬੀ ਹੈ।ਉਨ੍ਹਾਂ ਕਿਹਾ ਕਿ ਜਰਮਨ ਦੇ ਯੋਗ ਆਸ਼ਰਮ ਵੱਲੋਂ ਗੁਰਬਾਣੀ ਦੀ ਇਸ ਤਰ੍ਹਾਂ ਬੇਅਦਬੀ ਕਰਨ ਨਾਲ ਦੇਸ਼-ਵਿਦੇਸ਼ ਵਿੱਚ ਵਸਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਦਾ ਨਿਰਾਦਰ ਕਦਾਚਿਤ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਨੇ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਨੂੰ ਕੂਟਨੀਤਿਕ ਪੱਧਰ ਤੇ ਦਖਲ ਦਿੰਦੇ ਹੋਏ ਇਸ ਦਾ ਨਿਪਟਾਰਾ ਕਰਵਾਉਣ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਸਤਿਆ ਸਿੰਘ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਏਗੀ।ਉਨ੍ਹਾਂ ਨਾਲ ਹੀ ਕਿਹਾ ਕਿ ਆਸ਼ਰਮ ਸੰਚਾਲਕ ਬਿਨਾਂ ਦੇਰੀ ਇਸ ਕਾਰਵਾਈ ਦੀ ਤੁਰੰਤ ਜਨਤਕ ਤੌਰ ਤੇ ਮੁਆਫੀ ਮੰਗਣ।ਪਾਵਨ ਪਵਿੱਤਰ ਗੁਰਬਾਣੀ ਦੀਆਂ ਤੁਕਾਂ ਨੂੰ ਟਾਈਲਾਂ ਤੋਂ ਤੁਰੰਤ ਹਟਾਉਣ ਦੀ ਪਹਿਲ ਕਦਮੀ ਕਰਨ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media