ਸੰਦੌੜ, 13 ਅਗਸਤ (ਹਰਮਿੰਦਰ ਸਿੰਘ ਭੱਟ) – ਪਿੰਡ ਬਿਸਨਗੜ੍ਹ ਦੇ ਉੱਘੇ ਸਮਾਜਸੇਵੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪਸਵਕ ਕਮੇਟੀ ਦੇ ਸਾਬਕਾ ਚੇਅਰਮੈਨ ਸ. ਕੁਲਦੀਪ ਸਿੰਘ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦੀ ਅਕਸਮਕ ਮੌਤ ਤੇ ਇਲਾਕੇ ਭਰ ਵਿਚ ਸ਼ੌਕ ਦੀ ਲਹਿਰ ਦੌੜ ਗਈ । ਉਨ੍ਹਾਂ ਦੇ ਸਦੀਵੀ ਵਿਛੋੜੇ ਤੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਚਮਕੌਰ ਸਿੰਘ ਕੌਰਾ, ਹੈੱਡ ਗ੍ਰੰਥੀ ਬਾਬਾ ਅਵਤਾਰ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਨਿਰਮਲ ਸਿੰਘ ਸੂਬੇਦਾਰ, ਭਾਈ ਰਣਧੀਰ ਸਿੰਘ, ਭਾਈ ਕੁਲਵੰਤ ਸਿੰਘ ਭੋਲਾ, ਸਾਬਕਾ ਪ੍ਰਧਾਨ ਕੁਲਦੀਪ ਸਿੰਘ, ਲੇਖਕ ਹਰਮਿੰਦਰ ਸਿੰਘ ਭੱਟ, ਲੇਖਕ ਤਰਸੇਮ ਮਹਿਤੋ, ਲੇਖਕ ਕ੍ਰਿਸ਼ਨ ਮਹਿਤੋ, ਲੇਖਕ ਰਣਜੀਤ ਝੁਨੇਰ, ਮਾਸਟਰ ਨਿਰਮਲ ਸਿੰਘ, ਕਰਮਜੀਤ ਸਿੰਘ ਜਨਾਬ, ਪ੍ਰਿੰਸੀਪਲ ਜੁਗਿੰਦਰ ਸਿੰਘ, ਗੁਰਪ੍ਰੀਤ ਸਿੰਘ ਬਿਸ਼ਨਗੜ੍ਹ ਤੋ ਇਲਾਵਾ ਇਲਾਕੇ ਦੇ ਮੁਹਤਬਰਾਂ ਨੇ ਪਰਿਵਾਰ ਨਾਲ ਦੁਖ ਸਾਝਾਂ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media