ਨਵੀਂ ਦਿੱਲੀ, 13 ਅਗਸਤ (ਅੰਮ੍ਰਿਤ ਲਾਲ ਮੰਨਣ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਲੇ ਵਰ੍ਹੇ ਆ ਰਹੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਉਲੀਕੇ ਗਏ ਹੋਏ ਗੁਰਮਤਿ ਸਮਾਗਮਾਂ ਦੀ ਸਾਲ ਭਰ ਚਲਣ ਵਾਲੀ ਲੜੀ ਅਧੀਨ, ਐਤਵਾਰ 16 ਅਗਸਤ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਤੋਂ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪ੍ਰੇਮ ਨਗਰ, ਪਟੇਲ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਹਰਜਿੰਦਰ ਸਿੰਘ (ਸ੍ਰੀ ਨਗਰ), ਹਰਿ ਬਾਣੀ ਸੇਵਾ ਜੱਥਾ ਰਮੇਸ਼ ਨਗਰ ਅਤੇ ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ (ਹਜ਼ੂਰੀ ਰਾਗੀ ਗੁ. ਸੀਸਗੰਜ ਸਾਹਿਬ) ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਅਤੇ ਭਾਈ ਬਲਦੇਵ ਸਿੰਘ (ਪਾਉਂਟਾ ਸਾਹਿਬ) ਗੁਰ ਸ਼ਬਦ ਦੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਨ੍ਹਾਂ ਹੋਰ ਦਸਿਆ ਕਿ ਇਸ ਮੌਕੇ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਵੀ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media