Sunday, August 9, 2026

ਫੈਡਰੇਸ਼ਨ ਮਹਿਤਾ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਡੀ.ਆਈ.ਜੀ ਪੁਲਿਸ ਬਨਣ ‘ਤੇ ਸਨਮਾਨ

ਢੋਟ ਨੇ ਇਮਾਨਦਾਰ ਤੇ ਮਿਹਨਤੀ ਅਫਸਰ ਨੂੰ ਅੰਮ੍ਰਿਤਸਰ ਜਿਲੇ ‘ਚ ਨਿਯੁੱਕਤ ਕਰਨ ‘ਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

PPN1308201513

ਅੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ ਸੱਗੂ) – ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਡੀ.ਆਈ.ਜੀ ਬਾਰਡਰ ਰੇਂਜ ਨਿਯੁੱਕਤ ਕਰਨ ਉਪਰੰਤ ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਵਲੋਂ ਸਨਮਾਨਿਤ ਕੀਤਾ ਗਿਆ।ਫੈਡਰੇਸ਼ਨ ਮਹਿਤਾ ਦੇ ਜਿਲਾ ਪ੍ਰਧਾਨ ਅਮਰਬੀਰ ਸਿੰਘ ਢੌਟ ਨੇ ਅੱਜ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਦਫਤਰ ਪਹੁੰਚ ਕੇ ਪਹਲਾਂ ਉਨਾਂ ਨੂੰ ਵਧਾਈ ਦਿੱਤੀ ਅਤੇ ਫਿਰ ਉਨਾਂ ਨੰ ਸਿਰੋਪਾਓ ਅਤੇ ਯਾਦਗਾਰੀ ਚਿੰਨ ਭੇਟ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਢੋਟ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਅਤਿ ਧੰਨਵਾਦੀ ਹਨ, ਜਿੰਨਾਂ ਨੇ ਇੱਕ ਕਾਬਲ, ਮਿਹਨਤੀ ਤੇ ਇਮਾਨਦਾਰ ਪੁਲਿਸ ਅਫਸਰ ਦੀ ਪੰਜਾਬ ਦੇ ਬਾਰਡਰ ‘ਤੇ ਨਿਯੁੱਕਤੀ ਕਰਕੇ ਇਸ ਸਾਬਤ ਕੀਤਾ ਹੈ ਕਿ ਉਹ ਬਾਰਡਰ ਪਾਰ ਤੋਂ ਆ ਰਹੇ ਨਸ਼ਿਆਂ ਅਤੇ ਹੋਰ ਦੇਸ਼ ਵਿਰੋਧੀ ਕਾਰਵਾਈਆਂ ਦੇ ਮੁਕਾਬਲੇ ਲਈ ਦ੍ਰਿੜ ਸੰਕਲਪ ਹਨ। ਢੋਟ ਨੇ ਕਿਹਾ ਕਿ ਜਿਸ ਤਰਾਂ ਐਸ.ਐਸ. ਪੀ ਹੁੰਦਿਆਂ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਖਤੀ ਨਾਲ ਗੁੰਡਾ ਅਨਸਰਾਂ ਤੇ ਲੁੇਟਰਾ ਗ੍ਰੋਹ ਨੂੰ ਕਾਬੂ ਕੀਤਾ ਅਤੇ ਪੁਲਿਸ ਫੋਰਸ ਵਿੱਚ ਅਨੁਸਾਸ਼ਨ ਕਾਇਮ ਕਰਕੇ ਇੱਕ ਮਿਸਾਲ ਕਾਇਮ ਕੀਤੀ ਸੀ, ਉਮੀਦ ਹੈ ਹੁਣ ਵੀ ਉਹ ਦੇਸ਼ ਦੁਸ਼ਮਨ ਤਾਕਤਾਂ ਤੇ ਨਸ਼ੇ ਦੇ ਸਮੱਗਲਰਾਂ ਨੂੰ ਸਿਰ ਨਹੀਂ ਚੁੱਕਣ ਦੇਣਗੇ ਅਤੇ ਲੋਕਾਂ ਨੁੰ ਇਨਸਾਫ ਦੇਣਗੇ।ਢੋਟ ਨੇ ਕਿਹਾ ਕਿ ਹੋਰ ਕਿਹਾ ਕਿ ਨਸ਼ਿਆਂ ਨੂੰ ਠੱਲ ਪਾਉਣ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣ ਲਈ ਸਿੱਖ ਸਟੂਡੈਂਟ ਫੈਡਰੇਸ਼ਨ ਹਮੇਸ਼ਾਂ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਨਾਲ ਹੈ।ਇਸ ਮੌਕੇ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਭਾਗਾਂ ਵਾਲਾ ਮੰਨਦੇ ਹਨ, ਜਿੰਨਾਂ ਨੂੰ ਦੁਬਾਰਾ ਇਸ ਪਾਵਨ ਧਰਤੀ ਦੇ ਵਾਸੀਆਂ ਦੀ ਸੇਵਾ ਕਰਨ ਦਾ ਸੁਭਾਗ ਹਾਸਲ ਹੋਇਆ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਸੁਰਸਿੰਘ, ਬਲਵਿੰਦਰ ਸਿੰਘ ਰਾਜੋਕੇ, ਜਗਜੀਤ ਸਿੰਘ ਖਾਲਸਾ, ਮਨਦੀਪ ਸਿੰਘ ਖਾਲਸਾ, ਚਰਨਜੀਤ ਸਿੰਘ ਧਾਲੀਵਾਲ, ਮਨਜੀਤ ਸਿੰਘ ਬੂਟਾ, ਕਨਵਰਦੀਪ ਸਿੰਘ ਬੇਦੀ, ਗੁਰਮੁੱਖ ਸਿੰਘ ਮੋਹਨ ਭੰਡਾਰੀਆ, ਪਿੰਕਾ ਮਜੀਠਾ, ਸੁਖਜਿੰਦਰ ਸਿੰਘ ਭੁੱਲਰ ਤੇ ਹਰਿੰਦਰ ਸਿੰਘ ਬੰਟੀ ਆਦਿ ਹਾਜਰ ਸਨ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …

Leave a Reply