Wednesday, June 18, 2025
Breaking News

ਫਾਜ਼ਿਲਕਾ ਜ਼ਿਲ੍ਹੇ ਦੇ ਸੰਭਾਵੀ ਹੜ੍ਹ ਪ੍ਰਭਾਵਿਤ ਪਿੰਡਾਂ ਚੌਧਰੀ ਸੁਰਜੀਤ ਜਿਆਣੀ ਵੱਲੋਂ ਦੌਰਾ

ਸਤਲੁਜ਼ ਨਾਲ ਲੱਗਦੇ ਸਰਹੱਦੀ ਪਿੰਡਾਂ ਵਿਚ ਸਥਿਤੀ ਕਾਬੂ ਹੇਠ – ਜਿਆਣੀ

ਫਾਜਿਲਕਾ, 13 ਅਗਸਤ (ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਦੇ ਸਤਲੁਜ ਨਾਲ ਲੱਗਦੇ ਸੰਭਾਵੀ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਵਿਚ ਸਥਿਤੀ ਕਾਬੂ ਹੇਠ ਹੈ। ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਥਿਤੀ ਤੇ ਹਰ ਵੇਲੇ ਨਜ਼ਰ ਰੱਖਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਜ਼ਿਲ੍ਹੇ ਦੇ ਸਤਲੁਜ਼ ਨਾਲ ਲੱਗਦੇ ਸਰਹੱਦੀ ਪਿੰਡ ਕਾਵਾਂਵਾਲੀ, ਮੌਜ਼ਮ, ਗਾਗਨਕੇ ਅਤੇ ਢਾਣੀ ਸਦਾ ਸਿੰਘ ਵਾਲਾ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ.ਸ਼੍ਰੀ ਸੁਭਾਸ਼ ਖੱਟਕ ਵੀ ਹਾਜਰ ਸਨ।
ਇਸ ਮੌਕੇ ਸ਼੍ਰੀ ਜਿਆਣੀ ਨੇ ਢਾਣੀ ਸਦਾ ਸਿੰਘ ਵਾਲਾ ਵਿਖੇ ਪਿੰਡ ਦੇ ਲੋਕਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਤਲੁਜ਼ ਵਿਚ ਪਾਣੀ ਦਾ ਪੱਧਰ ਵੱਧਣ ਤੇ ਨਜ਼ਰ ਰੱਖੀ ਜਾ ਰਹੀ ਹੈ। ਇੰਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਪਿੰਡ ਦੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਹੜ੍ਹਾਂ ਦੀ ਸੰਭਾਵੀ ਸਥਿਤੀ ਨੂੰ ਦੇਖਦਿਆਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿਚ ਸਤਲੁਜ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕਰਨ ਅਤੇ ਬੰਨ੍ਹ ਬਣਾਉਣ ਲਈ ਪ੍ਰੋਪਜ਼ਲ ਬਣਾਈ ਗਈ ਹੈ। ਜਿਸ ਤੇ ਆਉਣ ਵਾਲੇ ਸਮੇਂ ਵਿਚ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਪਿੰਡ ਸਦਾ ਸਿੰਘ ਵਾਲਾ ਦੇ ਲੋਕਾਂ ਦੀ ਸੜਕ ਬਣਾਉਣ ਦੀ ਮੰਗ ਤੇ ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਜਲਦ ਹੀ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਨਾਲ ਹੀ ਪਿੰਡ ਦੇ ਲੋਕਾਂ ਦੀ ਮੰਗ ਤੇ ਇਕ ਕਿਸ਼ਤੀ ਪਿੰਡ ਦੇ ਲੋਕਾਂ ਨੂੰ ਮੁਹੱਈਆ ਕਰਵਾਉਣ ਲਈ ਐਸ.ਡੀ.ਐਮ. ਨੂੰ ਦਿਸ਼ਾ ਨਿਰਦੇਸ਼ ਦਿੱਤੇ।
ਸ਼੍ਰੀ ਜਿਆਣੀ ਨੇ ਪਿੰਡਾਂ ਦੇ ਲੋਕਾਂ ਨੂੰ ਕਿਹਾ ਸਿਹਤ ਵਿਭਾਗ ਵੱਲੋਂ ਸੰਭਾਵੀ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਮਲੇਰੀਆ ਆਦਿ ਦੀ ਰੋਕਥਾਮ ਲਈ ਡਾਕਟਰੀ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਜਿਹੜੀਆਂ ਪਿੰਡਾਂ ਵਿਚ ਲੋਕਾਂ ਦੀ ਸਿਹਤ ਸਬੰਧੀ ਮੁਢੱਲੀਆਂ ਸਹੂਲਤਾਂ ਮੁਹੱਈਆ ਕਰਵਾਉਣਗੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਨਿੱਜੀ ਸਕੱਤਰ ਸ਼੍ਰੀ ਰਾਕੇਸ਼ ਸਹਿਗਲ ਅਤੇ ਸ਼ੀz ਬਲਜੀਤ ਸਹੋਤਾ ਵੀ ਮੌਜੂਦ ਸਨ।

ਫੋਟੋ ਕੈਪਸ਼ਨ : ਫਾਜ਼ਿਲਕਾ ਜ਼ਿਲ੍ਹੇ ਦੇ ਸਤਲੁਜ ਦੇ ਨਾਲ ਲੱਗਦੇ ਪਿੰਡ ਸਦਾ ਸਿੰਘ ਵਾਲਾ ਵਿਖੇ ਪਿੰਡ ਦਾ ਦੌਰਾ ਕਰਨ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਲੋਕਾਂ ਨਾਲ ਗੱਲਬਾਤ ਕਰਦੇ ਹੋਏ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply