Friday, August 14, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਮਨਾਇਆ ਅਜ਼ਾਦੀ ਦਿਵਸ

PPN1308201531

ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਬੱਚਿਆਂ ਦੇ ਵਿੱਚ ਦੇਸ਼ ਭਗਤੀ ਦੀ ਭਾਵਨਾ ਤੇ ਜ਼ਜਬਾ ਪੈਦਾ ਕਰਨ ਲਈ ਪ੍ਰੀ-ਪ੍ਰਾਇਮਰੀ ਸ਼ੈਕਸ਼ਨ ਦੇ ਵਿਦਿਆਰਥੀਆਂ ਵੱਲੋਂਂ ਅਜ਼ਾਦੀ ਦੀ 69ਵੀ ਵਰ੍ਹੇ ਗੰਢ ਬੜੇ ਉਤਸ਼ਾਹ ਤੇ ਭਾਵਨਾ ਨਾਲ ਮਨਾਈ ਗਈ।ਇਸ ਅਵਸਰ ਤੇ ਸਕੂਲ ਮੈੈਂਬਰ ਇੰਚਾਰਜ ਸz: ਹਰਮਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਸੁਪਰਵਾਈਜ਼ਰ ਸ੍ਰੀਮਤੀ ਕਿਰਨਜੋਤ ਕੌਰ ਦੇ ਸੰਚਾਲਨ ਵਿੱਚ ਕਰਵਾਏ ਗਏ।ਮੁੱਖ ਮਹਿਮਾਨ ਅਤੇ ਡਾਇਰੈਕਟਰ/ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਦੁਆਰਾ ਤਿਰੰਗਾ ਝੰਡਾ ਲਹਿਰਾਇਆ ਗਿਆ।ਇਸ ਤੋਂ ਬਾਅਦ ਸਕੂਲ ਦੇ ਨੰਨ੍ਹੇ ਮੁੰਨ੍ਹੇ ਵਿਦਿਆਰਥੀਆਂ ਵੱਲੋਂ ਇਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਛੋਟੇ ਬੱਚਿਆਂ ਵੱਲੋਂ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ ਨੇ ਸਭ ਵਿੱਚ ਦੇਸ਼ ਪ੍ਰੇਮ ਦੀ ਭਾਵਨਾ ਪੈਦਾ ਕੀਤੀ ।ਇੱਕ ਛੋਟੇ ਜਿਹੇ ਬੱਚੇ ਵੱਲੋਂ ਦੇਸ਼ ਭਗਤੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਗਏ।ਪ੍ਰੋਗਰਾਮ ਦੇ ਅੰਤ ਵਿੱਚ ਬੱਚਿਆਂ ਵੱਲੋ ਬਹੁਤ ਹੀ ਵਧੀਆ ਕੋਰੀਓਗ੍ਰਾਫੀ (ਰੰਗ ਦੇ ਬਸੰਤੀ) ਪੇਸ਼ ਕਰਕੇ ਸਾਰਿਆਂ ਨੂੰ ਝੂਮਣ ਲਾ ਦਿੱਤਾ।ਇਸ ਮੌਕੇ ਸਾਰੇ ਕਮਰਿਆਂ ਨੂੰ ਰੰਗ ਬਿਰੰਗੇ ਗੁਬਾਰਿਆਂ ਤੇ ਤਿਰੰਗੇ ਝੰਡਿਆਂ ਨਾਲ ਸਜਾਇਆ ਗਿਆ।ਇਸ ਮੌਕੇ ਤੇ ਮੁੱਖ ਅਧਿਆਪਕਾਂ ਸ੍ਰੀਮਤੀ ਰੇਣੂ ਆਹੂਜਾ, ਸ੍ਰੀਮਤੀ ਨਿਸ਼ਚਿੰਤ ਕਾਹਲੋ, ਸ੍ਰੀਮਤੀ ਕੰਵਲਪ੍ਰੀਤ ਕੌਰ, ਸੁਪਰਵਾਈਜ਼ਰ ਸ੍ਰੀਮਤੀ ਮੰਜੂ, ਸ੍ਰੀਮਤੀ ਰਵਿੰਦਰ ਕੌਰ ਨਰੂਲਾ, ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply