Friday, August 14, 2026

ਗੁਰਦੇਵ ਲਾਖਣਾ ਨੂੰ ਸਰਕਲ ਲਾਖਣਾ ਤੋਂ ਸਰਬ-ਸੰਮਤੀ ਨਾਲ ‘ਆਪ’ ਦਾ ਇੰਚਾਰਜ ਚੁਣਿਆ

PPN1408201502

ਅਲ਼ਗੋਂ ਕੋਠੀ, 14 ਅਗਸਤ (ਹਰਦਿਆਲ ਸਿੰਘ ਭੈਣੀ) ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੁਖਬੀਰ ਸਿੰਘ ਵਲਟੋਹਾ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਜਾ-ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਨਾਲ ਜੋੜਨ ਲਈ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀ ਦੀ ਹੋਰ ਮਜ਼ਬੂਤੀ ਲਈ ਸਰਕਲ ਇੰਚਾਰਜ ਦੀ ਚੋਣ ਕਰਕੇ ਮਿਹਨਤੀ ਵਰਕਰਾਂ ਨੂੰ ਅਹੁੱਦੇ ਦੇ ਕੇ ਮਾਣ ਬਖਸ਼ਿਆ ਜਾ ਰਿਹਾ ਹੈ।ਇਸ ਸਬੰਧੀ ਪਾਰਟੀ ਦੀ ਮੀਟਿੰਗ ਪਿੰਡ ਲਾਖਣਾ ਵਿਖੇ ਹੋਈ, ਜਿਸ ਵਿੱਚ ਗੁਰਦੇਵ ਸਿੰਘ ਲਾਖਣਾ ਨੂੰ ਸਰਕਲ ਲਾਖਣਾ ਤੋਂ ਸਰਬ-ਸੰਮਤੀ ਨਾਲ ਇੰਚਾਰਜ ਚੁਣਿਆ ਗਿਆ।ਇਸ ਮੌਕੇ ਬੋਲਦੇ ਹੋਏ ਹਲਕਾ ਇੰਚਾਰਜ ਸੁਖਬੀਰ ਸਿੰਘ ਵਲਟੋਹਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਅਧਾਰ ਪੰਜਾਬ ਵਿੱਚ ਦਿਨੋਂ-ਦਿਨ ਵਧ ਰਿਹਾ ਹੈ, ਕਿਉਂਕਿ ਸੂਬੇ ਦੇ ਲੋਕਾਂ ਦਾ ਅਕਾਲੀ-ਭਾਜਪਾ ਤੇ ਕਾਂਗਰਸ ਤੋਂ ਪੂਰੀ ਤਰ੍ਹਾਂ ਨਾਲ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਦੇਸ਼ ਵਿੱਚ ਵਧ ਰਹੀ ਮਹਿੰਗਾਈ, ਭ੍ਰਿਸ਼ਟਾਚਾਰ ਅਤੇ ਹੋਰ ਕਈ ਸਮਾਜਿਕ ਸਮੱਸਿਆਵਾਂ ਕਾਰਨ ਪ੍ਰੇਸ਼ਾਨੀ ਦੇ ਆਲਮ ਵਿੱਚੋਂ ਗੁਜਰ ਰਹੇ ਹਨ। ਇਸ ਲਈ ਲੋੜ ਹੈ ਕਿ ਸਭ ਮਿਲ ਕੇ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਤਾਂ ਜੋ ਦੇਸ਼ ਵਿੱਚੋਂ ਮਹਿੰਗਾਈ, ਭ੍ਰਿਸ਼ਟਾਚਾਰ ਅਤੇ ਹੋਰ ਸਮੱਸਿਆਵਾਂ ਨੂੰ ਦੂਰ ਕੀਤੀਆ ਜਾ ਸਕਣ।ਉਨਾਂ ਨੇ ਗੁਰਦੇਵ ਸਿੰਘ ਲਾਖਣਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪਾਰਟੀ ਵਿੱਚ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਵਾਲਿਆਂ ਵਰਕਰਾਂ ਦਾ ਹਮੇਸ਼ਾਂ ਮਾਣ ਸਨਮਾਨ ਕੀਤਾ ਜਾਂਦਾ ਹੈ।
ਇਸ ਮੌਕੇ ਕਰਮਜੀਤ ਸਿੰਘ ਦਿਉਲ, ਬਲਜੀਤ ਸਿੰਘ ਖਹਿਰਾ, ਸੁਖਦੇਵ ਸਿੰਘ, ਗੁਰਭੇਂ ਸਿੰਘ ਮਿੰਟੂ, ਕੁਲਦੀਪ ਸਿੰਘ ਨੰਬਰਦਾਰ, ਦਰਸ਼ਨ ਸਿੰਘ, ਗੁਰਨਾਮ ਸਿੰਘ, ਬਲਜੀਤ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply