Friday, September 25, 2026

ਚੀਫ ਖਾਲਸਾ ਦੀਵਾਨ ਵਲੋਂ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਖੁੱਲੇ ਦਰਸ਼ਨ ਦੀਦਾਰ ਲਈ ਅਰਦਾਸ

CHARANJIT SINGH CHADHAਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਅੱਜ ਪਾਕਿਸਤਾਨ ਸਥਿਤ ਵੱਖ-ਵੱਖ ਗੁਰਦੁਆਰਿਆਂ ਅਤੇ ਗੁਰਧਾਮਾਂ ਦੇ ਖੁੱਲੇ ਦਰਸ਼ਨ ਦੀਦਾਰ ਕਰਨ, ਸ੍ਰੀ ਅੰਮ੍ਰਿਤਸਰ ਵਿਖੇ ਵੀਜਾ ਸੈਂਟਰ ਆਰੰਭ ਕਰਨ ਅਤੇ ਗੁਰਦੁੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਲਦੀ ਲਾਂਘਾ ਖੋਲਣ ਹਿੱਤ ਅਕਾਲ ਪੁਰਖ ਦੇ ਚਰਨਾਂ ਅੱਗੇ ਅਰਦਾਸ ਬੇਨਤੀ ਕੀਤੀ ਗਈ।ਇਸ ਮੌਕੇ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਤੋਂ ਸਿਰਫ ਇਕ ਕਿਲੋਮੀਟਰ ਦੀ ਦੂਰੀ ‘ਤੇ ਪਾਕਿਸਤਾਨ ਵਿਚ ਪਂੈਦੇ ਸ੍ਰੀ ਗੁਰੂ ਨਾਨਕ ਦੇਵ ਦੀ ਕਰਮ ਭੂਮੀ ਗੁਰੂਦੁਆਰਾ ਸ੍ਰੀ ਕਰਤਾਰ ਪੁਰ ਸਾਹਿਬ ਦੇ ਖੁਲੇ ਦਰਸ਼ਨਾਂ ਲਈ ਸਿੱਖ ਸੰਗਤਾਂ ਨੂੰ ਨਿਰਵਿਘਨ ਵਿਸ਼ੇਸ਼ ਲਾਂਘੇ ਦੀ ਸਹੂਲਤ ਹੋਣੀ ਚਾਹੀਦੀ ਹੈ।ਉਹਨਾਂ ਦੱਸਿਆ ਕਿ ਨਵੰਬਰ 2014 ਨੂੰ ਚੀਫ ਖਾਲਸਾ ਦੀਵਾਨ ਵਲੋਂ ਕਰਵਾਈ ਗਈ 65ਵੀਂ ਵਿਦਿਅਕ ਵਿਸ਼ਵ ਸਿੱਖ ਕਾਨਫਰੰਸ ਮੋਕੇ ਸਰਬ ਸੰਮਤੀ ਨਾਲ ਇਸ ਸੰਬੰਧੀ ਮਤਾ ਪਾਸ ਕੀਤਾ ਜਾ ਚੁੱਕਾ ਹੈ।ੳਹਨਾਂ ਕਿਹਾ ਕਿ ਜੇਕਰ ਕੈਲਾਸ਼ ਮਾਨ ਸਰੋਵਰ ਦੀ ਯਾਤਰਾ ਲਈ ਚੀਨ ਰਾਹੀਂ ਨਵਾਂ ਰਸਤਾ ਖੋਲਿਆ ਜਾ ਸਕਦਾ ਹੈ ਤਾਂ ਕੋਮਾਂਤਰੀ ਸੰਬੰਧਾਂ ਦੇ ਮੱਦੇਨਜਰ ਸਿੱਖ ਸੰਗਤਾਂ ਦੀ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲੇ ਦਰਸ਼ਨ ਦੀਦਾਰ ਦੀ ਚਿਰੋਕਨੀ ਅਤੇ ਪ੍ਰਬਲ ਇੱਛਾ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਲਾਂਘੇ ਦੀ ਸਹੂਲਤ ਲਈ ਵੀ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ, ਜਿਹੜੇ ਕਿ ਭਾਰਤ-ਪਾਕਿਸਤਾਨ ਦੋਹਾਂ ਮੁਲਕਾਂ ਵਿਚ ਅਮਨ-ਸ਼ਾਤੀ ਦੀ ਸਿਰਜਣਾ ਲਈ ਸਹਾਇਕ ਸਿੱਧ ਹੋ ਸਕਦੇ ਹਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply