
ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਵਿੱਚ ਆਜ਼ਾਦੀ ਦਿਵਸ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਸਕੂਲ ਤਿੰਨ ਰੰਗ ਦੇ ਗੁਬਾਰਿਆਂ ਅਤੇ ਝੰਡੀਆਂ ਨਾਲ ਸੱਜਿਆ ਸੀ । ਸ਼ਹੀਦਾਂ ਨੂੰ ਮਾਣ ਦੇਣ ਲਈ ਉਨ੍ਹਾਂ ਦੀ ਯਾਦ ਵਿੱਚ ਵਿਦਿਆਰਥੀਆਂ ਦੁਆਰਾ ਸਵੇਰ ਦੀ ਖ਼ਾਸ ਸਭਾ ਦਾ ਆਯੋਜਨ ਕੀਤਾ ਗਿਆ ਤਾਂ ਜੋ ਆਸਸ਼ਪਾਸ ਦੇ ਵਾਤਾਵਰਨ ਵਿੱਚ ਦੇਸ਼ਸ਼ਭਗਤੀ ਦੀ ਭਾਵਨਾ ਜਾਗ੍ਰਿਤ ਹੋ ਸਕੇ।ਵਿਦਿਆਰਥੀਆਂ ਨੇ ਦੇਸ਼ਸ਼ਭਗਤੀ ਦੇ ਗੀਤ ਗਾਏ ਅਤੇ ਦੇਸ਼ਸ਼ਭਗਤੀ ਦੀ ਭਾਵਨਾ ਨੂੰ ਦਰਸਾਉਂਦੀ ਹੋਈ ਸੁਤੰਤਰਤਾ ਸੇਨਾਨੀਆਂ ਦੁਆਰਾ ਕੀਤੇ ਬਲਿਦਾਨਾਂ ਅਤੇ ਗੁਲਾਮੀਂ ਦੀ ਜ਼ੰਜ਼ੀਰਾਂ ਤੋਂ ਦੇਸ਼ ਨੂੰ ਆਜ਼ਾਦ ਕਰਾਉਣ ਵਾਲੇ ਨੇਤਾਵਾਂ ਲਈ ਕਵਿਤਾਵਾਂ ਪੜ੍ਹੀਆਂ।ਤਦ ਤੋਂ ਲੈ ਕੇ ਹੁਣ ਤੱਕ ਭਾਰਤ ਦੇਸ਼ ਨੇ ਹਰ ਖੇਤਰ ਵਿੱਚ ਬਹੁਤ ਤਰੱਕੀ ਕੀਤੀ ਹੈ ਅਤੇ ਸੰਸਾਰ ਦੇ ਉੱਘੇ ਦੇਸ਼ਾਂ ਵਿਚੋਂ ਇੱਕ ਇੱਕ ਹੈ।ਵਿਦਿਆਰਥੀਆਂ ਨੇ ਮਾਨਯੋਗ ਅਤੇ ਮਹਾਨ ਭਾਰਤ ਮਾਂ ਲਈ ਦੇਸ਼ਸ਼ਭਗਤੀ ਨਾਲ ਭਰਿਆ ਨਾਚ ਪੇਸ਼ ਕੀਤਾ। ਦੇਸ਼ਸ਼ਭਗਤੀ ਅਤੇ ਰਾਸ਼ਟਰੀ ਭਾਵਨਾ ਨੂੰ ਜੋਸ਼ ਨਾਲ ਦਰਸਾਉਂਦਾ ਇਕ ਛੋਟਾ ਜਿਹਾ ਨਾਟਕ ਪੇਸ਼ ਕੀਤਾ ਗਿਆ।ਪ੍ਰੇਰਨਾਦਾਇਕ ਗੀਤਾਂ ਦੀ ਲੈਅ ਤੇ ਵਾਦਯੰਤਰ ਫਿਊਜ਼ਨ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ।ਸਾਰਾ ਸਕੂਲ ਂਭਾਰਤ ਮਾਤਾ ਦੀ ਜੈਂ ਅਤੇ ਂਜੈ ਹਿੰਦਂ ਦੇ ਨਾਰਿਆਂ ਨਾਲ ਗੂੰਜ ਰਿਹਾ ਸੀ।ਵਿਦਿਆਰਥੀਆਂ ਨੇ ਦੇਸ਼ ਦੀ ਸੇਵਾ ਅਤੇ ਤਰੱਕੀ ਵਿੱਚ ਹਿੱਸਾ ਪਾਉਣ ਦਾ ਪ੍ਰਣ ਲਿਆ।ਦੇਸ਼ ਵਿੱਚ ਮੌਜੂਦ ਕੁਰੀਤੀਆਂ ਅਤੇ ਕਮੀਆਂ ਨੂੰ ਮਹਿਸੂਸ ਕਰਦੇ ਹੋਏ, ਉਨ੍ਹਾਂ ਨੇ ਇਸ ਦੇ ਵਿਰੁੱਧ ਖੜ੍ਹੇ ਹੋ ਕੇ ਦੇਸ਼ ਨੂੰ ਸੰਸਾਰ ਦੇ ਉਘੇ ਦੇਸ਼ਾਂ ਵਾਂਗ ਚਮਕਾਉਣ ਦਾ ਪ੍ਰਣ ਲਿਆ । ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ ਹੋਈ ।
ਆਰਿਆ ਰਤਨ ਸ਼੍ਰੀ ਪੂਨਮ ਸੂਰੀ ਪ੍ਰਧਾਨ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ, ਨਵੀਂ ਦਿੱਲੀ ਨੇ ਵੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭ-ਇੱਛਾਵਾਂ ਭੇਜੀਆਂ ਅਤੇ ਕਿਹਾ ਕਿ ਭਾਰਤ ਇਕ ਅਜਿਹਾ ਦੇਸ਼ ਹੈ ਜਿਹੜਾ ਏਕਤਾ ਅਤੇ ਭਾਈਚਾਰੇ ਲਈ ਪ੍ਰਸਿੱਧ ਹੈ ਤੇ ਵਿਦਿਆਰਥੀ ਦੇਸ਼ ਦੇ ਭਵਿੱਖ ਦੇ ਭਾਵੀ ਨੇਤਾ ਹਨ । ਉਨ੍ਹਾਂ ਨੇ ਇਹ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਉਸ ਰਾਸ਼ਟਰ ਦੇ ਚੰਗੇ ਨਾਗਰਿਕ ਬਨਣ ਦੇ ਗੁਣ ਆਪਣੇ ਅੰਦਰ ਧਾਰਨ ਕਰਨੇ ਚਾਹੀਦੇ ਹਨ ਜਿਹੜਾ ਭਾਈਚਾਰੇ ਅਤੇ ਏਕਤਾ ਦਾ ਪ੍ਰਚਾਰ ਕਰਦੇ ਹਨ ।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਇਸ ਮੌਕੇ ਤੇ ਆਪਣੀਆਂ ਸ਼ੁੱਭਸ਼ਇੱਛਾਵਾਂ ਭੇਜੀਆਂ।ਉਨ੍ਹਾਂ ਨੇ ਕਿਹਾ ਕਿ ਸਾਡੇ ਅੰਦਰ ਉਨ੍ਹਾਂ ਲਈ ਇੱਜ਼ਤ ਦੀ ਭਾਵਨਾ ਹੋਣੀ ਚਾਹੀਦੀ ਹੈ, ਜਿੰਨ੍ਹਾਂ ਨੇ ਇਸ ਦਿਨ ਲਈ ਆਪਣੀਆਂ ਜਾਨਾਂ ਵਾਰੀਆਂ ਅਤੇ ਉਨ੍ਹਾਂ ਦੇ ਬਲਿਦਾਨ ਨੂੰ ਯਾਦ ਕਰਨਾ ਚਾਹੀਦਾ ਹੈ ।
ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਜੀ ਨੇ ਵਿਦਿਆਰਥੀਆਂ ਨੂੰ ਇਸ ਮੌਕੇ ਤੇ ਆਸ਼ੀਰਵਾਦ ਦਿੱਤਾ।ਉਨ੍ਹਾਂ ਨੇ ਕਿਹਾ ਕਿ ਸਾਨੂੰ ਭਾਰਤੀ ਹੋਣ ਦਾ ਮਾਣ ਹੋਣਾ ਚਾਹੀਦਾ ਹੈ ਅਤੇ ਦੇਸ਼ ਨੂੰ ਮਹਾਨ ਬਨਾਉਣ ਲਈ ਕੰਮ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਸੁਝਾਅ ਦਿੱਤਾ ਕਿ ਵਿਦਿਆਰਥੀਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਸਭਿਆਚਾਰ ਦਾ ਧਿਆਨ ਕਰਨਾ ਚਾਹੀਦਾ ਹੈ ਜੋ ਸਾਡੇ ਦੇਸ਼ ਨੂੰ ਵੱਖਰੀ ਪਹਿਚਾਨ ਦਿੰਦੇ ਹਨ।ਉਨ੍ਹਾਂ ਨੇ ਵਿਦਿਆਰਥੀਆਂ ਦੇ ਉਜੱਵਲ ਭਵਿੱਖ ਲਈ ਕਾਮਨਾ ਕੀਤੀ ਅਤੇ ਉਨ੍ਹਾਂ ਨੇ ਰਾਸ਼ਟਰ ਦੀ ਪ੍ਰਗਤੀ ਦਾ ਹਿੱਸਾ ਬਨਣ ਲਈ ਸੁਝਾਅ ਦਿੱਤਾ ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media