Saturday, September 26, 2026

ਚੋਣ ਕਮਿਸ਼ਨ ਵੱਲੋਂ ਆਨਲਾਈਨ ਮੁਕਾਬਲਿਆਂ ਵਿਚ ਭਾਗ ਲੈਣ ਦਾ ਸੱਦਾ

ਭਾਗ ਲੈਣ ਦੇ ਇੱਛੁਕ ਜ਼ਿਲ੍ਹੇ ਦੀ ਸਰਕਾਰੀ ਵੈਬਸਾਈਟ ‘ਤੇ ਕਰ ਸਕਦੇ ਹਨ ਲਾਗਇੰਨ
Ravi Bhagat (DC)
ਅੰਮ੍ਰਿਤਸਰ, 14 ਅਗਸਤ (ਗੁਰਚਰਨ ਸਿੰਘ)- ਭਾਰਤ ਚੋਣ ਕਮਿਸ਼ਨ ਵੱਲੋਂ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਖਾਸ ਤੌਰ ‘ਤੇ ਨੌਜਵਾਨ ਵਰਗ ਨੂੰ ਵੋਟ ਪ੍ਰਤੀ ਉਤਸ਼ਾਹਿਤ ਕਰਨ ਲਈ ਆਨਲਾਈਨ ਮੁਕਾਬਲੇ ਸ਼ੁਰੂ ਕੀਤੇ ਗਏ ਹਨ।ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਵੀ ਭਗਤ ਨੇ ਦਿੰਦਿਆਂ ਦੱਸਿਆ ਕਿ ਇਨ੍ਹਾਂ ਆਨਲਾਈਨ ਮੁਕਾਬਲਿਆਂ ਵਿਚ ਲੇਖ ਰਚਨਾ, ਸਲੋਗਨ ਰਚਨਾ, ਸੁਝਾਅ, ਗੀਤ, ਪੋਸਟਰ ਚਿੱਤਰਕਾਰੀ, ਲਘੂ ਫਿਲਮ ਅਤੇ ਕੁਇਜ਼ ਸ਼ਾਮਿਲ ਹਨ।ਉਨ੍ਹਾਂ ਨੇ ਦੱਸਿਆ ਕਿ ਇਸ ਲਈ ਕੋਈ ਵੀ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ ਾਾਾ.ੲਚ.ਿਨਚਿ.ਨਿ ‘ਤੇ ਲੱਗੇ ਬੈਨਰ ‘ਵੋਟਰਸ ਫੈਸਟ’ ਉਤੇ ਲਾਗਇੰਨ ਕਰਕੇ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈ ਸਕਦਾ ਹੈ। ਇਸ ਤੋਂ ਬਿਨ੍ਹਾਂ ਇਨ੍ਹਾਂ ਮੁਕਾਬਲਿਆਂ ਦਾ ਲਿੰਕ ਜ਼ਿਲ੍ਹੇ ਦੀ ਸਰਕਾਰੀ ਵੈਬਸਾਈਟ  ਾਾਾ.ੳਮਰਟਿਸੳਰ.ਨਚਿ.ਨਿ  ‘ਤੇ ਲੱਗੇ ਬੈਨਰ ‘ਵੋਟਰਸ ਫੈਸਟ’ ਉਤੇ ਵੀ ਉਪਲੱਬਧ ਹੈ, ਜਿਥੇ ਕੋਈ ਵੀ ਲਾਗਇੰਨ ਕਰਕੇ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚੋਂ ਪੁਜ਼ੀਸ਼ਨ ਪ੍ਰਾਪਤ ਕਰਨ ਵਾਲਿਆਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਰਾਸ਼ਟਰੀ ਵੋਟਰ ਦਿਵਸ ‘ਤੇ ਸਨਮਾਨਿਤ ਕੀਤਾ ਜਾਵੇਗਾ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply