Saturday, September 26, 2026

ਬੀ. ਬੀ. ਕੇ. ਡੀ. ਏ ਵੀ ਕਾਲਜ ਵਿਖੇ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸਮਰਪਿਤ ਰਾਜ ਪੱਧਰੀ ਸ਼ਹੀਦੀ ਸਮਾਗਮ 17 ਨੂੰ

DC Ravi Bhagatਅੰਮ੍ਰਿਤਸਰ, 14 ਅਗਸਤ (ਗੁਰਚਰਨ ਸਿੰਘ)- ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 17 ਅਗਸਤ ਨੂੰ ਸਵੇਰੇ 9 ਵਜੇ ਬੀ. ਬੀ. ਕੇ. ਡੀ. ਏ ਵੀ ਕਾਲਜ, ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਸਮਾਗਮ ਦੇ ਪ੍ਰਬੰਧਾਂ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਹੋਣਗੇ।ਉਨ੍ਹਾਂ ਦੱਸਿਆ ਕਿ ਇਸ ਮੌਕੇ ਜਿਥੇ ਸ਼ਹੀਦ ਦੇ ਜੀਵਨ ਨਾਲ ਸਬੰਧਤ ਦਸਤਾਵੇਜ਼ੀ ਫ਼ਿਲਮ ਵਿਖਾਈ ਜਾਵੇਗੀ ਉਥੇ ਅਨੀਤਾ ਦੇਵਗਨ ਦੀ ਨਾਟਕ ਮੰਡਲੀ ਵੱਲੋਂ ਤਿਆਰ ਕੀਤੇ ਨਾਟਕ ਦੀ ਪੇਸ਼ਕਾਰੀ ਸਮਾਗਮ ਦਾ ਮੁੱਖ ਆਕਰਸ਼ਨ ਹੋਵੇਗੀ।ਇਸ ਤੋਂ ਇਲਾਵਾ ਵੱਖ-ਵੱਖ ਵਿਦਵਾਨਾਂ ਅਤੇ ਵਿਦਿਆਰਥੀਆਂ ਵੱਲੋਂ ਸ਼ਹੀਦ ਦੇ ਜੀਵਨ ਅਤੇ ਸ਼ਹਾਦਤ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਜਾਣਗੇ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ‘ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ  ਇਸ ਮੌਕੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply