
ਬਠਿੰਡਾ, 16 ਅਪ੍ਰੈਲ (ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ, ਦਿਉਣ (ਬਠਿੰਡਾ) ਵਿਖੇ ਸਫਲਤਾ ਪੂਰਵਕ ਚੱਲ ਰਹੇ ਐਮ.ਏ. ਐਜ਼ੂਕੇਸ਼ਨ ਦੇ ਤੀਜੇ ਸਮੈਸਟਰ ਦਾ ਨਤੀਜਾ 100ਪ੍ਰਤੀਸ਼ਤ ਰਿਹਾ। ਕਾਲਜ ਵਿਦਿਆਰਥਣ ਮਨਪ੍ਰੀਤ ਕੌਰ ਨੇ 75.75 ਪ੍ਰਤੀਸ਼ਤ ਨੰਬਰ ਲੈ ਕੇ ਕਾਲਜ ਵਿੱਚੋਂ ਪਹਿਲਾ ਸਥਾਨ, ਵੀਰਪਾਲ ਕੌਰ ਨੇ 73 .75 ਪ੍ਰਤੀਸ਼ਤ ਅੰਕ ਲੈ ਕੇ ਦੂਸਰਾ ਸਥਾਨ ਅਤੇ ਅਮਨਦੀਪ ਕੌਰ ਨੇ 70 ਪ੍ਰਤੀਸ਼ਤ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ। ਸਾਰੇ ਹੀ ਵਿਦਿਆਰਥੀਆਂ ਨੇ ਪਹਿਲੀ ਸ਼੍ਰੇਣੀ ਵਿਚ ਪ੍ਰੀਖਿਆ ਪਾਸ ਕੀਤੀ ਹੈ। ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਦੇ ਪ੍ਰਿੰਸੀਪਲ ਨਾਇਬ ਸਿੰਘ ਨੇ ਵਿਦਿਆਰਥੀਆਂ ਦੇ ਨਤੀਜੇ ‘ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਸਭ ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਦੀ ਟੀਚਿੰਗ ਮੈਥਡੋਲੌਜੀ, ਸੂਝਵਾਨ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਆਧੁਨਿਕ ਲੈਬਜ਼ ਕਰਕੇ ਸੰਭਵ ਹੋਇਆ ਹੈ। ਵਿਦਿਆਰਥੀਆਂ ਨੇ ਉਸਾਰੂ ਵਿਦਿਅਕ ਮਾਹੌਲ ਪ੍ਰਦਾਨ ਕਰਨ ਅਤੇ ਆਧੁਨਿਕ ਸਹੂਲਤਾਂ ਦੇਣ ਲਈ ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਦੀ ਸਮੂਹ ਮੈਨੇਜਮੈਂਟ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਧਾਲੀਵਾਲ ਨੇ ਵਿਦਿਆਰਥੀਆਂ ਦੀ ਖੁਸ਼ੀ ਵਿਚ ਸ਼ਾਮਲ ਹੁੰਦਿਆਂ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਬਹੁਤ-ਬਹੁਤ ਵਧਾਈ ਦਿੱਤੀ।
Punjab Post Daily Online Newspaper & Print Media