Sunday, October 20, 2024

ਸ. ਮਜੀਠੀਆ ਵਲੋਂ ਅੰਮ੍ਰਿਤਸਰ ਵਿੱਚ ਲਹਿਰਾਇਆ ਗਿਆ ਪੁੱਠਾ ਰਾਸ਼ਟਰੀ ਝੰਡਾ

ਮਾਮਲੇ ਵਿੱਚ ਦੋ ਮੁਅੱਤਲ- ਮੈਜਿਸਟ੍ਰੇਟ ਜਾਂਚ ਦੇ ਆਦੇਸ਼-ਡੀ.ਸੀ, ਪੁਲਿਸ ਕਮਿਸ਼ਨਰ

PPN1508201513ਅੰਮ੍ਰਿਤਸਰ, 15 ਅਗਸਤ (ਗੁਰਚਰਨ ਸਿੰਘ, ਸੁਖਬੀਰ ਸਿੰਘ) – ਭਾਰਤ ਦੀ ਅਜ਼ਾਦੀ ਦੇ 69ਵੇਂ ਦਿਹਾੜੇ ਮੌਕੇ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਵਲੋਂ ਰਾਸ਼ਟਰੀ ਝੰਡੇ ਦੇ ਪੁੱਠਾ ਲਹਿਰਾਉਣ ਅਤੇ ਸਲਾਮੀ ਲੈਣ ਦੇ ਮਾਮਲੇ ਵਿਚ ਦੋ ਪੁਲਿਸ ਕਰਮੀਆਂ ਨੂੰ ਮੁਅੱਤਲ ਕਰਕੇ ਐਸ. ਪੀ (ਹੈਡਕੁਆਰਟਰ) ਖਿਲਾਫ਼ ਕਾਰਵਾਈ ਲਈ ਸਰਕਾਰ ਨੂੰ ਲਿਖਿਆ ਗਿਆ ਹੈ।ਇਹ ਜਾਣਕਾਰੀ ਅੱਜ ਇਥੇ ਇਕ ਸਾਂਝੀ ਪ੍ਰੈਸ ਕਾਨਫਰੰਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਅਤੇ ਪੁਲਿਸ ਕਮਿਸ਼ਨਰ ਸ. ਜਤਿੰਦਰ ਸਿੰਘ ਔਲਖ ਵੱਲੋਂ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸੀ. ਡੀ. ਆਈ ਵਰਿੰਦਰ ਸਿੰਘ ਅਤੇ ਆਰ. ਆਈ ਗੁਰਮੁੱਖ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਜਦਕਿ ਐਸ. ਪੀ (ਹੈਡਕੁਆਰਟਰ) ਖਿਲਾਫ਼ ਕਾਰਵਾਈ ਲਈ ਸਰਕਾਰ ਨੂੰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਕੋਈ ਸਾਜ਼ਿਸ਼ ਨਾ ਹੋਵੇ, ਇਸ ਦਾ ਪਤਾ ਲਗਾਉਣ ਲਈ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ, ਜੋ ਕਿ 2 ਦਿਨਾਂ ਵਿਚ ਪੂਰੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਇਸ ਮੌਕੇ ਕਿਹਾ ਕਿ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਇਸ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ, ਜਿਸ ‘ਤੇ ਅਮਲ ਕਰਦਿਆਂ ਪੁਲਿਸ ਕਰਮੀਆਂ ਖਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਈ ਦਿਨ ਝੰਡਾ ਲਹਿਰਾਉਣ ਦੀ ਰਿਹਰਸਲ ਬਕਾਇਦਾ ਕੀਤੀ ਜਾਂਦੀ ਰਹੀ ਹੈ ਅਤੇ ਅੱਜ ਵੀ ਸਮਾਗਮ ਸ਼ੁਰੂ ਹੋਣ ਤੋਂ ਪਹਿਲਾਂ ਸਵੇਰੇ ਇਸ ਸਬੰਧੀ ਰਿਹਰਸਲ ਕੀਤੀ ਗਈ ਸੀ, ਜੋ ਕਿ ਬਿਲਕੁੱਲ ਠੀਕ ਸੀ।ਪਰੰਤੂ ਸਮਾਗਮ ਮੌਕੇ ਕਿਸ ਕਾਰਨ ਝੰਡਾ ਪੁੱਠਾ ਲਹਿਰਾ ਹੋ ਗਿਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਜਿਕਰਯੋਗ ਹੈ ਕਿ ਪੱਤਰਕਾਰਾਂ ਦੇ ਨੋਟਿਸ ਵਿੱਚ ਆਉਣ ‘ਤੇ ਜਦ ਉਨਾਂ ਨੇ ਨੇ ਰਾਸ਼ਟਰੀ ਝੰਡਾ ਪੁੱਠਾ ਲਹਿਰਾਏ ਜਾਣ ਬਾਰੇ ਸz. ਮਜੀਠੀਆ ਨੂੰ ਸਵਾਲ ਕੀਤਾ ਤਾਂ ਉਨਾਂ ਕਿਹਾ ਕਿ ਇਸ ਬਾਰੇ ਉਹ ਕੁੱਝ ਨਹੀਂ ਜਾਣਦੇ ਅਤੇ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਹੀ ਜਵਾਬ ਦੇ ਸਕਦੇ ਹਨ।

Check Also

ਖ਼ਾਲਸਾ ਕਾਲਜ ਵਿਖੇ ਪੋਸਟਰ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply