Saturday, August 8, 2026

ਮਜੀਠੀਆ ਨੇ ਝੰਡਾ ਲਹਿਰਾਉਣ ਵੇਲੇ ਪ੍ਰਸ਼ਾਸਨਿਕ ਅਣਗਹਿਲੀ ਲਈ ਖੇਦ ਦਾ ਪ੍ਰਗਟਾਵਾ

ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੇ ਦਿੱਤੇ ਨਿਰਦੇਸ਼

PPN1508201516ਅੰਮ੍ਰਿਤਸਰ, 15 ਅਗਸਤ (ਗੁਰਰਨ ਸਿੰਘ, ਸੁਖਬੀਰ ਸਿੰਘ) – ਲੋਕ ਸੰਪਰਕ ਤੇ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਅੱਜ 69ਵੇਂ ਸੁਤੰਤਰਤਾ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਦੌਰਾਨ ਹੋਈ ਪ੍ਰਸ਼ਾਸਨਿਕ ਅਣਗਹਿਲੀ ਲਈ ਤਹਿ ਦਿਲੋਂ ਖੇਦ ਦਾ ਪ੍ਰਗਟਾਵਾ ਕੀਤਾ ਹੈ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।  ਜ਼ਿਕਰਯੋਗ ਹੈ ਕਿ ਝੰਡੇ ਦੀ ਰਸਮ ਲਈ ਤਿਆਰੀਆਂ ਪੱਖੋਂ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਝੰਡੇ ਨੂੰ ਫੁੱਲਾਂ ਸਮੇਤ ਤਿਆਰੀ ਕਰਕੇ ਫਲੈਗ ਪੋਸਟ ਦੇ ਉੱਪਰ ਲਗਾ ਰੱਖਿਆ ਸੀ। ਜਿਸ ਦੀ ਕਿ ਸ: ਮਜੀਠੀਆ ਵੱਲੋਂ ਰੱਸੀ ਖਿੱਚ ਕੇ ਝੰਡਾ ਲਹਿਰਾਉਣ ਦੀ ਰਸਮੀ ਕਾਰਵਾਈ ਪੂਰੀ ਕੀਤੀ ਗਈ।  ਝੰਡਾ ਲਹਿਰਾਉਣ ਦੀ ਰਸਮ ਪੂਰੀ ਹੁੰਦਿਆਂ ਹੀ ਝੰਡੇ ਨੂੰ ਠੀਕ ਤਰੀਕੇ ਨਾਲ ਨਾ ਲਹਿਰਾਏ ਜਾਣ ਸੰਬੰਧੀ ਸ: ਮਜੀਠੀਆ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਉਹਨਾਂ ਦੇ ਆਦੇਸ਼ ਅਨੁਸਾਰ ਰਾਸ਼ਟਰੀ ਝੰਡੇ ਨੂੰ ਸਹੀ ਤਰਾਂ ਲਹਿਰਾਇਆ ਗਿਆ। ਸ: ਮਜੀਠੀਆ ਨੇ ਝੰਡੇ ਦੀ ਰਸਮ ਸਮੇਂ ਹੋਈ ਅਣਗਹਿਲੀ ਦਾ ਸਖ਼ਤ ਨੋਟਿਸ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਅਤੇ ਪੁਲਿਸ ਕਮਿਸ਼ਨਰ ਸ: ਜਤਿੰਦਰ ਸਿੰਘ ਔਲਖ ਨੂੰ ਇਸ ਅਣਗਹਿਲੀ ਦੀ ਤਹਿ ਤਕ ਜਾਣ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਤੁਰੰਤ ਬਣਦੀ ਵਿਭਾਗੀ ਕਾਰਵਾਈ ਕਰਨ ਲਈ ਕਿਹਾ । ਉਹਨਾਂ ਕਿਹਾ ਕਿ ਉਹ ਰਾਸ਼ਟਰੀ ਝੰਡੇ ਦਾ ਹਮੇਸ਼ਾਂ ਬਹੁਤ ਮਾਨ ਸਨਮਾਨ ਕਰਦੇ ਹਨ।ਉਹਨਾਂ ਦੱਸਿਆ ਕਿ ਉਹਨਾਂ ਨੂੰ ਸੁਤੰਤਰਤਾ ਦਿਵਸ ਅਤੇ ਗਣਤੰਤਰਤਾ ਦਿਵਸ ਦੇ ਸਮਾਗਮਾਂ ਵਿੱਚ ਸ਼ਾਮਿਲ ਹੋਣ ਦੇ ਕਈ ਮੌਕੇ ਮਿਲੇ ਪਰ ਅਜਿਹੀ ਘਟਨਾ ਕਦੀ ਨਹੀਂ ਵਾਪਰੀ।ਉਹਨਾਂ ਇਹ ਵੀ ਕਿਹਾ ਕਿ ਅਜਿਹੇ ਮੌਕਿਆਂ ‘ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਿਯਮਾਂ ਤਹਿਤ ਕੀਤੀ ਜਾਂਦੀ ਹੈ।ਜਿਸ ਵਿੱਚ ਹੋਈ ਕਿਸੇ ਤਰਾਂ ਦੀ ਵੀ ਅਣਗਹਿਲੀ ਨੂੰ ਅਣਦੇਖਾ ਨਹੀਂ ਕੀਤਾ ਜਾ ਸਕਦਾ । ਉਹਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਅੱਗੇ ਤੋਂ ਸਾਵਧਾਨੀ ਵਰਤਣ ਦੇ ਵੀ ਨਿਰਦੇਸ਼ ਦਿੱਤੇ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply