Saturday, October 19, 2024

69ਵੇਂ ਆਜ਼ਾਦੀ ਦਿਵਸ ਮੌਕੇ ਸੋਹਣ ਸਿੰਘ ਠੰਡਲ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ

ਦੀਨਾਨਗਰ ਆਤੰਕੀ ਹਮਲੇ ‘ਚ ਸ਼ਹੀਦ ਪੰਜਾਬ ਹੋਮਗਾਰਡ ਦੇ ਜਵਾਨਾਂ ਤੇ ਨਾਗਰਿਕਾਂ ਨੂੰ ਸ਼ਰਧਾਂਜਲੀ ਭੇਂਟ

PPN1508201518ਪਠਾਨਕੋਟ, 15 ਅਗਸਤ (ਪ.ਪ) – ਸਥਾਨਕ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਗਰਾਊਂਡ ਵਿਖੇ ਜ਼ਿਲ੍ਹਾ ਪੱਧਰ ਦਾ 69ਵਾਂ ਆਜ਼ਾਦੀ ਦਿਵਸ ਦਾ ਸਮਾਗਮ ਬੜੇ ਉਤਸ਼ਾਹ ਤੇ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਸ. ਸੋਹਣ ਸਿੰਘ ਠੰਡਲ ਜੇਲਾਂ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਪ੍ਰੇਡ ਤੋਂ ਸਲਾਮੀ ਲਈ।
PPN1508201519ਸ. ਠੰਡਲ ਨੇ ਇਸ ਮੌਕੇ ‘ਤੇ ਦੇਸ਼ ਦੀ ਆਜ਼ਾਦੀ ਖਾਤਰ ਸ਼ਹੀਦ ਹੋਏ ਸ਼ਹੀਦਾਂ, ਸ਼ਹੀਦ-ਏ-ਆਜਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਦੇ ਪਰਵਾਨਿਆਂ ਨੂੰ ਸ਼ਰਧਾਂ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸਾਨੂੰ ਇੰਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦੇਸ਼ ਵਿੱਚੋਂ ਭ੍ਰਿਸ਼ਟਾਚਾਰ, ਭਰੂਣ ਹੱਤਿਆ, ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਪ੍ਰਣ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਇਸ ਮੌਕੇ ‘ਤੇ ਬੀਤੇ ਦਿਨੀ ਦੀਨਾਨਗਰ ਵਿਖੇ ਹੋਏ ਆਤੰਕੀ ਹਮਲੇ ਦੌਰਾਨ ਸ਼ਹੀਦ ਹੋਏ ਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਸਿਵਲੀਅਨਾਂ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਠਾਨਕੋਟ ਵਿਖੇ ਮਹਾਰਾਣਾ ਪ੍ਰਤਾਪ ਦਾ ਬੁੱਤ ਸਥਾਪਤ ਕਰਨ ਦਾ ਫੈਸਲਾ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਾਲ ਵਿਕਾਸ ਦੇ ਵਰ੍ਹੇ ਵਜੋਂ ਮਨਾਇਆ ਜਾਵੇਗਾ ਅਤੇ ਸੂਬੇ ਦੀਆਂ ਮੁੱਖ ਸੜਕਾਂ ਨੂੰ ਚਾਰ ਅਤੇ ਛੇ ਮਾਰਗੀ ਕਰਨ ਲਈ 22 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਹਰ ਜ਼ਿਲ੍ਹੇ ਵਿੱਚ ਨਸ਼ਾ ਛੁਡਾਉ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਜੇਲਾਂ ਵਿੱਚ ਵੀ ਨਸ਼ਾ ਛੁਡਾਉ ਕੇਂਦਰ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਾਹਪੁਰ ਕੰਡੀ ਡੈਮ (ਬਰਾਜ) ਦਾ ਕੰਮ ਜਲਦੀ ਮੁਕੰਮਲ ਕਰ ਲਿਆ ਜਾਵੇਗਾ।
ਉਨ੍ਹਾਂ ਨੇ ਇਸ ਮੌਕੇ ‘ਤੇ ਮਾਈ ਭਾਗੋ ਸਕੀਮ ਤਹਿਤ ਵੱਖ ਵੱਖ ਸਕੂਲਾਂ ਦੀਆਂ 35 ਵਿਦਿਆਰਥਣਾਂ ਨੂੰ ਸਾਇਕਲ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਪਠਾਨਕੋਟ ਵੱਲੋਂ ਅਪੰਗ ਵਿਅਕਤੀਆਂ ਨੂੰ 15 ਟਰਾਈਸਾਇਕਲ ਅਤੇ ਲੋੜਵੰਦ ਗਰੀਬ ਔਰਤਾਂ ਨੂੰ 19 ਸਿਲਾਈ ਮਸ਼ੀਨਾਂ ਵੀ ਵੰਡੀਆਂ। ਉਨ੍ਹਾਂ ਨੇ ਇਸ ਮੌਕੇ ਆਜ਼ਾਦੀ ਘੁਲਾਟੀਆਂ, ਉੱਘੇ ਸਮਾਜ ਸੇਵਕਾਂ, ਵੱਖ ਵੱਖ ਖੇਤਰਾਂ ਵਿੱਚ ਮਲਾਂ ਮਾਰਨ ਵਾਲੇ ਵਿਦਿਆਰਥੀਆਂ ਅਤੇ ਚੰਗਾ ਕੰਮ ਕਰਨ ਵਾਲੇ ਮੁਲਾਜਮਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ‘ਤੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ, ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ, ਆਰ.ਕੇ. ਬਖਸ਼ੀ ਐਸ.ਐਸ.ਪੀ, ਬੀ.ਐਸ. ਸੰਧੂ ਜ਼ਿਲ੍ਹਾ ਤੇ ਸ਼ੈਸ਼ਨ ਜੱਜ, ਅਨਿਲ ਵਾਸੂਦੇਵਾ ਮੇਅਰ, ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ, ਅਮਿਤ ਮਹਾਜਨ ਐਸ.ਡੀ.ਐਮ., ਬਲਬੀਰ ਰਾਜ ਸਿੰਘ ਸਹਾਇਕ ਕਮਿਸ਼ਨਰ ਜਨਰਲ, ਨਰਿੰਦਰ ਪਰਮਾਰ ਜ਼ਿਲ੍ਹਾ ਪ੍ਰਧਾਨ ਭਾਜਪਾ, ਸ. ਹਰਦੀਪ ਸਿੰਘ ਲਮੀਣੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਅਨਿਲ ਰਾਮਪਾਲ ਮੰਡਲ ਪ੍ਰਧਾਨ ਭਾਜਪਾ, ਸਤੀਸ਼ ਮਹਾਜਨ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਪੱਤਵੰਤੇ ਸ਼ਹਿਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਜ਼ਦੀਕ ਸੁਖਆਸਨ ਅਸਥਾਨ ਦੀ ਸੇਵਾ ਕਰਵਾਈ ਗਈ

ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ …

Leave a Reply