Monday, October 5, 2026

ਅਲ ਫਲਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖ ਆਜ਼ਾਦੀ ਦਿਵਸ ਮਨਾਇਆ

PPN1608201506

ਸੰਦੌੜ/ ਮਾਲੇਰਕੋਟਲਾ 16 ਅਗਸਤ (ਹਰਮਿੰਦਰ ਸਿੰਘ ਭੱਟ) – ਸਥਾਨਕ ਅਲ ਫਲਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ 69ਵਾਂ ਆਜ਼ਾਦੀ ਦਿਵਸ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਰਿਹਾਨਾ ਨਕਵੀ ਨੇ ਸਕੂਲ ਗਰਾਉਂਡ ‘ਚ ਸਮੂਚੇ ਸਟਾਫ ਦੀ ਮੌਜੂਦਗੀ ‘ਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਸਕੂਲ ਸਟਾਫ ਅਤੇ ਸਮੁੱਚੇ ਬੱਚਿਆਂ ਨੇ ਝੰਡੇ ਨੂੰ ਸਲਾਮੀ ਦਿੱਤੀ। ਆਜ਼ਾਦੀ ਦਿਵਸ ਦੇ ਮੌਕੇ ਤੇ ਸਕੂਲ ਦੇ ਬੱਚਿਆਂ ਦੁਆਰਾ ਆਜ਼ਾਦੀ ਨੂੰ ਸਮਰਪਿਤ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਵਿੱਚ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਭਾਸ਼ਣ, ਕੋਰੀਓਗ੍ਰਾਫੀ ਅਤੇ ਗਿੱਧਾ ਪੇਸ਼ ਕੀਤਾ। ਅਲ ਫਲਾਹ ਟ੍ਰਸਟ ਦੇ ਚੇਅਰਮੈਨ ਚੌਧਰੀ ਉਮਰਦੀਨ ਨੇ ਸਕੂਲ ਸਟਾਫ ਅਤੇ ਬੱਚਿਆਂ ਨੂੰ ਆਜ਼ਾਦੀ ਦਿਵਸ ਤੇ ਮੁਬਾਰਕਬਾਦ ਦਿੱਤੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply