ਪੱਟੀ, 17 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਭਾਖੜਾ ਡੈਮ ‘ਚੋਂ ਛੱਡੇ ਗਏ ਵਾਧੂ ਪਾਣੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਡੀ.ਸੀ ਤਰਨਤਾਰਨ ਵਲੋਂ ਕੀਤਾ ਧੁੱਸੀ ਬੰਨ ਦੇ ਨਾਲ ਲਗਦੇ ਪਿੰਡਾਂ ਦਾ ਦੌਰਾ।ਇਸ ਮੌਕੇ ਇਸ ਮੌਕੇ ਉਨਾਂ ਨੇ ਪਿੰਡ ਕੋਟਬੁੱਢਾ ਦੇ ਵਸਨੀਕਾਂ ਤੋਂ ਮੁਸ਼ਕਿਲਾਂ ਸੁਣੀਆਂ।ਇਸ ਸਮੇਂ ਪਿੰਡ ਕੋਟਬੁੱਢਾ ਦੇ ਸਰਪੰਚ ਕੁਲਦੀਪ ਸਿੰਘ ਕੋਟਬੁੱਢਾ ਨੇ ਦਰਿਆ ਦੇ ਪਾਣੀ ਨਾਲ ਨੁਕਸਾਨੀਆਂ ਗਈਆਂ ਫਸਲਾਂ, ਚਾਰਾ੍ਹ ਆਦਿ ਬਾਰੇ ਡਿਪਟੀ ਕਮਿਸ਼ਨਰ ਤਰਨਤਾਰਨ ਨੂੰ ਵਿਸਥਾਰ ਨਾਲ ਦੱਸਿਆ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨਤਾਰਨ ਬਲਵਿੰਦਰ ਸਿੰਘ ਧਾਰੀਵਾਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਕਿਸਾਨਾ ਦੇ ਡੰਗਰਾਂ ਲਈ ਹਰਾ ਚਾਰਾ ਅਤੇ ਤੂੜੀ ਦਾ ਪਬੰਧ ਕੀਤਾ ਜਾਵੇ। ਇਸ ਸਮੇਂ ਉਨਾਂ ਨੇ ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਕੀਤੇ ਕਿ ਮੈਡੀਕਲ ਸਹੂਲਤਾਂ ਤੁਰੰਤ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਐਸ.ਡੀ.ਐਮ ਪੱਟੀ ਅਮਨਦੀਪ ਸਿੰਘ ਭੱਟੀ, ਗੁਰਮੁੱਖ ਸਿੰਘ ਘੁੱਲਾ ਬਲ੍ਹੇਰ ਸਿਆਸੀ ਸੱਕਤਰ ਸ. ਆਦੇਸ਼ਪ੍ਰਤਾਪ ਸਿੰਘ ਕੈਰੋਂ ਖੁਰਾਕ ਸਪਲਾਈ ਮੰਤਰੀ ਪੰਜਾਬ, ਬੀ.ਡੀ.ਪੀ.ਓ ਪੱਟੀ ਜਗਜੀਤ ਸਿੰਘ ਬੱਲ, ਐਸ.ਐਚ.ਓ ਰਾਜਵਿੰਦਰ ਕੌਰ ਬਾਜਵਾ, ਮਹਿੰਦਰ ਸਿੰਘ, ਸਵਰਨ ਸਿੰਘ, ਜੱਸਾ ਸਿੰਘ, ਸੁੱਖਾ ਸਿੰਘ, ਦਿਲਬਾਗ ਸਿੰਘ, ਕਰਨਬੀਰ ਸਿੰਘ, ਸੁਖਬੀਰ ਸਿੰਘ, ਪ੍ਰੇਮਪਾਲ ਸਿੰਘ, ਮਿਰਜਾ ਸਿੰਘ, ਗੁਰਤਾਰ ਸਿੰਘ, ਜਤਿੰਦਰ ਸਿੰਘ, ਅਜੀਤ ਸਿੰਘ ਅਤੇ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀ ਹਾਜਿਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media