ਸੰਦੌੜ, 17 ਅਗਸਤ (ਹਰਮਿੰਦਰ ਸਿੰਘ ਭੱਟ) – ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਆਜ਼ਾਦੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਿਤ ਕਵਿਤਾਵਾਂ, ਗੀਤ, ਸਕਿੱਟ, ਨਾਟਕ ਵਗ਼ੈਰਾ ਪੇਸ਼ ਕੀਤੇ ਗਏ।ਇਸ ਸਮੇਂ ਸਕੂਲ ਵਿਚ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਸਮੇਂ ਸਕੂਲ ਵਿਚ ਹਾਊਸ ਵਾਈਜ਼ ਭਾਸਣ ਮੁਕਾਬਲੇ ਕਰਾਏ ਗਏ ।ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਸਮੇਂ ਸਕੂਲ ਦੇ ਚੇਅਰਮੈਨ ਨਰਿੰਦਰ ਸਿੰਘ ਮਾਨ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਦੇਸ਼ ਦੀ ਆਜ਼ਾਦੀ ਬਾਰੇ ਵਿਸਥਾਰ ਪੂਰਵਕ ਦੱਸਦਿਆਂ ਬੱਚਿਆ ਨੂੰ ਨਸ਼ਿਆਂ ਅਤੇ ਹੋਰ ਭੈੜੀਆਂ ਆਦਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।ਇਸ ਸਮੇਂ ਸਕੂਲ ਦੇ ਪ੍ਰਬੰਧਕ ਸੁਖਚੈਨ ਸਿੰਘ, ਪ੍ਰਿੰਸੀਪਲ ਮੈਡਮ ਰਮਨਦੀਪ ਕੋਰ, ਐਕਟੀਵਿਟੀ ਇੰਚਾਰਜ ਇੰਦਰਪ੍ਰੀਤ ਕੋਰ, ਡੀ.ਪੀ ਗੁਰਪ੍ਰੀਤ ਸਿੰਘ , ਜਸਵੀਰ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media