ਹੁਸ਼ਿਆਰਪੁਰ, 17 ਅਗਸਤ (ਸਤਵਿੰਦਰ ਸਿੰਘ) – ਜੇਲ੍ਹਾਂ, ਸੈਰ ਸਪਾਟਾ, ਸਭਿਆਚਾਰਕ ਮਾਮਲੇ, ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਪੰਜਾਬ ਸz: ਸੋਹਨ ਸਿੰਘ ਠੰਡਲ ਨੇ ਅੱਜ ਦਫ਼ਤਰ ਰੈਡ ਕਰਾਸ ਸੁਸਾਇਟੀ ਵਿਖੇ ਇੱਕ ਜਰੂਰਤਮੰਦ ਮਹਿਲਾ ਕਮਲਦੀਪ ਪੁੱਤਰੀ ਸz: ਤਰਨ ਸਿੰਘ ਪਿੰਡ ਪਰਸੋਵਾਲ ਨੂੰ ਇਲੈਕਟ੍ਰਿਕ ਟਰਾਈ ਸਾਈਕਲ ਦਿੱਤੀ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਦੌਰਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਨਰੇਸ਼ ਕੁਮਾਰ ਗੁਪਤਾ ਨੇ ਦੱਸਿਆ ਕਿ ਇਲੈਕਟ੍ਰਿਕ ਟਰਾਈ ਸਾਈਕਲ ਦੀ ਕੀਮਤ 35,000 ਰੁਪਏ ਹੈ। ਇਸ ਤੋਂ ਪਹਿਲਾਂ ਵੀ ਸੁਸਾਇਟੀ ਵੱਲੋਂ ਸਵੰਤਰਤਾ ਦਿਵਸ ਸਮਾਗਮ ‘ਤੇ 13 ਟਰਾਈ-ਸਾਈਕਲ ਅਤੇ ਦੋ ਵੀਲਚੇਅਰਜ਼ ਲਾਭਪਾਤਰੀਆਂ ਨੂੰ ਦਿੱਤੀਆਂ ਗਈਆਂ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media