ਦੇਸ਼ ਭਗਤਾਂ ਨੂੰ ਦਿੱਤੀਆਂ ਸ਼ਰਧਾਂਜ਼ਲੀਆਂ

ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ) – ਅਜ਼ਾਦੀ ਦੀ 69ਵੀਂ ਵਰ੍ਹੇਗੰਢ ਮੌਕੇ ‘ਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵੱਖ-ਵੱਖ ਵਿੱਦਿਅਕ ਅਦਾਰਿਆਂ ਵੱਲੋਂ ਅਜਾਦੀ ਦਿਹਾੜਾ ਬੜੇ ਹੀ ਉਤਸ਼ਾਹ ਤੇ ਜੋਸ਼-ਖਰੋਸ਼ ਨਾਲ ਮਨਾਇਆ ਗਿਆ। ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐੱਨ. ਐੱਨ. ਸੀ. ਵਿਭਾਗ ਨੇ ਅਜ਼ਾਦੀ ਦਿਵਸ ਨੂੰ ਵੱਖਰੇ ਢੰਗ ਨਾਲ ਮਨਾਉਂਦਿਆਂ ਵਿਦਿਆਰਥਣਾਂ ਨੇ ‘ਸਵੱਛ ਅਭਿਆਨ’ ਦੇ ਸਬੰਧ ਵਿੱਚ ਰੈਲੀ ਕੱਢੀ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਸਹਿਯੋਗ ਨਾਲ ਕੱਢੀ ਗਈ ਇਸ ਰੈਲੀ ਵਿੱਚ 100 ਦੇ ਕਰੀਬ ਵਿਦਿਆਰਥਣਾਂ ਨੇ 10-10 ਦੇ ਗਰੁੱਪ ਵਿੱਚ 10 ਅਧਿਆਪਕਾਂ ਨਾਲ ਸ਼ਿਰਕਤ ਕੀਤੀ।
ਕਾਲਜ ਤੋਂ ਪੁਤਲੀਘਰ ਤੱਕ ਕੱਢੀ ਗਈ ਇਸ ਰੈਲੀ ਦੌਰਾਨ ਵਿਦਿਆਰਥਣਾਂ ਨੇ ਹਰੇਕ ਦੁਕਾਨ ਤੇ ਘਰ ਦਾ ਦਰਵਾਜਾ ਖੜਕਾਇਆ ਅਤੇ ਸਾਫ਼-ਸਫ਼ਾਈ ਦੇ ਫਾਇਦਿਆਂ ਤੋਂ ਜਾਣੂ ਕਰਵਾਉਂਦਿਆਂ ਆਲੇ-ਦੁਆਲੇ ਕੂੜਾ-ਕਰਕਟ ਸੁੱਟਣ ਦੇ ਨੁਕਸਾਨ ‘ਤੇ ਵੀ ਚਾਨਣਾ ਪਾਇਆ। ਰੈਲੀ ਵਿੱਚ ਡਾ. ਅਮਰਜੀਤ ਕੌਰ, ਡਾ. ਜਤਿੰਦਰ ਕੌਰ, ਪ੍ਰੋ: ਰਵਿੰਦਰ ਕੌਰ, ਡਾ. ਚੰਚਲ ਬਾਲਾ, ਪ੍ਰੋ: ਨੀਲਮਜੀਤ ਕੌਰ, ਪ੍ਰੋ: ਮਨਬੀਰ ਕੌਰ, ਪ੍ਰੋ: ਸੁਮਨਜੀਤ ਕੌਰ, ਪ੍ਰੋ: ਜੋਤੀ, ਪ੍ਰੋ: ਅਨੀਤਾ, ਡਾ. ਪ੍ਰਦੀਪ ਕੌਰ ਆਦਿ ਹਾਜ਼ਰ ਸਨ।
ਇਸੇ ਤਰ੍ਹਾਂ ਅਜ਼ਾਦੀ ਦਿਵਸ ਮੌਕੇ ‘ਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਵਿਖੇ 15 ਅਗਸਤ ਦੇ ਸਬੰਧ ਵਿੱਚ ਝੰਡਾ ਲਹਿਰਾਉਣ ਦੀ ਰਸਮ ਕ੍ਰਮਵਾਰ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ, ਪ੍ਰਿੰਸੀਪਲ ਦੇਵਿੰਦਰ ਕੌਰ ਸੰਧੂ ਅਤੇ ਪ੍ਰਿੰ: ਗੁਰਿੰਦਰਜੀਤ ਕੌਰ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਭਾਰਤੀ ਸੱਭਿਅਤਾ ਦੀ ਦਿਲਕਸ਼ ਝਲਕ ਨਾਲ ਵਿਦਿਆਰਥੀਆਂ ਨੇ ਆਪਣੇ ਵੱਖਰੇ-ਵੱਖਰੇ ਪਹਿਰਾਵਿਆਂ ਨਾਲ ਜਾਣੂ ਕਰਵਾਇਆ। ਇਸ ਮੌਕੇ ਕਾਲਜ ਤੇ ਸਕੂਲ ਦੇ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਨੇ ਸਮੂੰਹ ਦੇਸ਼ ਵਾਸੀਆਂ ਨੂੰ ਅਜਾਦੀ ‘ਤੇ ਵਧਾਈ ਦਿੱਤੀ। ਸੁਤੰਤਰਤਾ ਦਿਵਸ ਮੌਕੇ ਕਾਲਜ ਸਟਾਫ਼, ਅਧਿਆਪਕਾਂ ਤੋ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media