Wednesday, September 23, 2026

ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਤਜਿੰਦਰਪਾਲ ਸਿੰਘ ਖਿਲਾਫ਼ ਪ੍ਰਸ਼ਾਸਨ ਸਖ਼ਤ ਕਾਰਵਾਈ ਦੀ ਮੰਗ

Avtar Singh SGPC

ਅੰਮ੍ਰਿਤਸਰ, 17 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਈਆ ਵਿਖੇ ਤਜਿੰਦਰਪਾਲ ਸਿੰਘ ਉਰਫ ਬੋਨੂੰ ਪੁੱਤਰ ਦਰਸ਼ਨ ਸਿੰਘ ਵੱਲੋਂ ਘਰ ‘ਚ ਮੌਜੂਦ ਧਾਰਮਿਕ ਪੋਥੀਆਂ ਤੇ ਗੁਰਬਾਣੀ ਦੇ ਗੁਟਕੇ ਅਗਨ ਭੇਟ ਕਰਨ ਤੇ ਇਸ ਨੂੰ ਮੰਦ ਭਾਗੀ ਘਟਨਾ ਦ’ਸਦਿਆਂ ਪ੍ਰਸ਼ਾਸਨ ਨੂੰ ਜੋਰ ਦੇ ਕੇ ਕਿਹਾ ਹੈ ਕਿ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਇਸ ਬਾਰੇ ਸਕ’ਤਰ ਧਰਮ ਪ੍ਰਚਾਰ ਕਮੇਟੀ ਨੂੰ ਆਦੇਸ਼ ਜਾਰੀ ਕਰਦਿਆਂ ਪੜਤਾਲ ਕਰਨ ਲਈ ਕਹਿ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪ੍ਰਸ਼ਾਸਨ ਨੇ ਇਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੜਤਾਲ ਉਪਰੰਤ ਦੋਸ਼ੀ ਪਾਏ ਜਾਣ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਏ ਦਿਨ ਕਿਸੇ ਨਾ ਕਿਸੇ ਸ਼ਰਾਰਤੀ ਅਨਸਰ ਵੱਲੋਂ ਕਦੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਕਰ ਦਿੱਤੇ ਜਾਂਦੇ ਹਨ ਤੇ ਕੋਈ ਧਾਰਮਿਕ ਪੋਥੀਆਂ ਤੇ ਗੁਰਬਾਣੀ ਦੇ ਗੁਟਕੇ ਸਾਹਿਬ ਅਗਨ ਭੇਟ ਕਰ ਦੇਂਦਾ ਹੈ, ਜੋ ਉਚਿੱਤ ਨਹੀਂ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply