Sunday, July 26, 2026

ਆਤਮ ਪਬਲਿਕ ਸਕੂਲ ‘ਚ ਵਿਦਾਇਗੀ ਪਾਰਟੀ ਮੌਕੇ ਸੱਭਿਆਚਾਰਕ ਪ੍ਰੋਗਰਾਮ

14011405

ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ)- ਗੁਰੂ ਨਗਰੀ ਸਥਿਤ ਆਤਮ ਪਬਲਿਕ ਸਕੂਲ ਵਿਖੇ 10ਵੀਂ ਜਮਾਤ ਦੇ ਬੱਚਿਆਂ ਨੂੰ ਦਿੱਤੀ ਵਿਦਾਇਗੀ ਪਾਰਟੀ ਸਮੇਂ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਸੱਭਿਆਚਰਕ ਵੰਨਗੀਆਂ ਨੇ ਹਾਜ਼ਰ ਸਰੋਤਿਆਂ ਤੇ ਗਹਿਰਾ ਪ੍ਰਭਾਵ ਸਿਰਜਿਆ। ਸਕੂਲ ਦੇ ਖੁੱਲੇ ਵਿਹੜੇ ਵਿੱਚ ਹੋਏ ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਆਲਮੀ ਵਿਰਾਸਤ ਫਾਊਂਡੇਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਕਹਾਣੀਕਾਰ ਦੀਪ ਦਵਿੰਦਰ ਸਿੰਘ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਅਗਲੇਰੀ ਜਿੰਦਗੀ ‘ਚ ਮਾਣ ਮੱਤੀਆਂ ਪ੍ਰਾਪਤੀਆਂ ਕਰਨ ਲਈ ਕਿਹਾ। ਸਕੂਲ ਦੇ ਡਾਇਰੈਕਟਰ ਸ੍ਰੀ ਦੇਵ ਦਰਦ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਦਕਿ ਪ੍ਰਿੰਸੀਪਲ ਮੈਡਮ ਟੀਨਾ ਸ਼ਰਮਾ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਰਿਪੋਰਟ ਪੜ੍ਹੀ।ਇਸ ਸਮੇਂ ਬੱਚਿਆਂ ਦੇ ਮਾਨਸਿਕ ਤੇ ਬੌਧਿਕ ਵਿਕਾਸ ਨੂੰ ਦਰਸਾਉਂਦੀਆਂ ਛੋਟੀਆਂ-ਛੋਟੀਆਂ ਖੇਡਾਂ ਵੀ ਕਰਵਾਈਆਂ ਗਈਆਂ।ਪ੍ਰੋਗਰਾਮ ਵਿੱਚ ਹਰਮੀਤ ਆਰਟਿਸਟ, ਸ਼ੁਭਾਸ਼ ਪਰਿੰਦਾ, ਅਮਿਤ ਅਰੋੜਾ, ਪਰਤੀਕ ਸਹਿਦੇਵ, ਅੰਕਿਤਾ ਸਹਿਦੇਵ, ਪੂਜਾ ਸ਼ਰਮਾ, ਪਰਮਜੀਤ ਕੌਰ, ਕਿਰਨ ਜੋਤੀ ਅਤੇ ਬਲਦੇਵ ਸਿੰਘ ਬੁੱਤ ਤਰਾਸ਼ ਤੋਂ ਇਲਾਵਾ ਵੱਡੀ ਗਿਣਤੀ ‘ਚ ਮਾਪੇ, ਬੱਚੇ ਅਤੇ ਸਕੂਲ ਸਟਾਫ ਮੌਜੂਦ ਸੀ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply