Thursday, September 24, 2026

ਕੰਨਿਆ ਭਰੂਣ ਹੱਤਿਆ ‘ਤੇ ਵਿਸ਼ਾਲ ਸੈਮੀਨਾਰ 20 ਨੂੰ

ਅੰਮ੍ਰਿਤਸਰ, 18 ਅਗਸਤ (ਗੁਰਚਰਨ ਸਿੰਘ) – ਪੰਜਾਬ ਰਾਜ ਸਮਾਜ ਭਲਾਈ ਬੋਰਡ, ਚੰਡੀਗੜ੍ਹ ਵੱਲੋਂ ਕੰਨਿਆ ਭਰੂਣ ਹੱਤਿਆ ਵਿਸ਼ੇ ‘ਤੇ ਇਕ ਵਿਸ਼ਾਲ ਸੈਮੀਨਾਰ 20 ਅਗਸਤ, 2015 ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਐਲ. ਡੀ ਗਾਰਡਨ, ਹੇਰ-ਏਅਰਪੋਰਟ ਰੋਡ, ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਆਈ. ਸੀ. ਡੀ. ਐਸ ਬਲਾਕ ਹਰਸ਼ਾ ਛੀਨਾ ਸ੍ਰੀਮਤੀ ਦਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਸ੍ਰੀਮਤੀ ਵਰਿੰਦਰ ਕੌਰ ਥਾਂਦੀ ਇਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਅਤੇ ‘ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ’ ਦੇ ਆਲ ਇੰਡੀਆ ਇੰਚਾਰਜ ਸ੍ਰੀ ਤਰੁਣ ਚੁਘ ਸਮਾਗਮ ਦੀ ਪ੍ਰਧਾਨਗੀ ਕਰਨਗੇ ਜਦਕਿ ਐਸ. ਡੀ. ਐਮ ਅਜਨਾਲਾ ਸ੍ਰੀ ਸੁਰਿੰਦਰ ਸਿੰਘ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਸੈਮੀਨਾਰ ਦੌਰਾਨ ਲੋਕਾਂ ਨੂੰ ਕੰਨਿਆ ਭਰੂਣ ਹੱਤਿਆ ਖਿਲਾਫ਼ ਜਾਗਰੂਕ ਕੀਤਾ ਜਾਵੇਗਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply