Monday, February 23, 2026

ਗੁ: ਮਨੀਕਰਨ ਸਾਹਿਬ ਵਿਖੇ ਵਾਪਰਿਆ ਦੁਖਾਂਤ ਮੰਦਭਾਗਾ ਜਥੇ: ਅਵਤਾਰ ਸਿੰਘ

ਸ਼ੋ੍ਮਣੀ ਕਮੇਟੀ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਕਰੇਗੀ

Avtar Singh Makkar

ਅੰਮ੍ਰਿਤਸਰ, 18 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਮਨੀਕਰਨ ਸਾਹਿਬ ਉਪਰ ਪਹਾੜੀ ਡਿਗਣ ਕਰਕੇ ਵਾਪਰੀ ਘਟਨਾ ਵਿੱਚ ਗੁਰੂ-ਘਰ ਦੀ ਇਮਾਰਤ ਢਹਿ ਜਾਣ ਤੇ ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਜ਼ਖਮੀ ਹੋਏ ਸ਼ਰਧਾਲੂਆਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਦੇ ਜਲਦ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਗੁਰਦੁਆਰਾ ਮਨੀਕਰਨ ਸਾਹਿਬ ਦੇ ਪ੍ਰਬੰਧਕ ਬਾਬਾ ਹਰੀ ਜੀ ਨਾਲ ਫੋਨ ਤੇ ਹੋਈ ਗੱਲਬਾਤ ਅਨੁਸਾਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਭਿਆਨਕ ਹਾਦਸੇ ਵਿੱਚ 8 ਵਿਅਕਤੀਆਂ ਦੀ ਮੌਤ ਹੋ ਗਈ, 11 ਫੱਟੜ ਹੋ ਗਏ ਅਤੇ ਗੁਰਦੁਆਰਾ ਸਾਹਿਬ ਦੀ 6 ਮੰਜ਼ਿਲਾਂ ਇਮਾਰਤ ਵੀ ਤਹਿਸ਼-ਨਹਿਸ਼ ਹੋ ਗਈ ਹੈ।ਉਨ੍ਹਾਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸ਼ੋ੍ਰਮਣੀ ਕਮੇਟੀ ਪੂਰੀ ਤਰ੍ਹਾਂ ਗੁਰਦੁਆਰਾ ਮਨੀਕਰਨ ਸਾਹਿਬ ਦੀ ਕਮੇਟੀ ਤੇ ਪੀੜ੍ਹਤਾਂ ਦੇ ਨਾਲ ਹੈ।ਉਨ੍ਹਾਂ ਕਿਹਾ ਕਿ ਇਸ ਸਾਰੀ ਘਟਨਾ ਦੀ ਮੁਕੰਮਲ ਜਾਣਕਾਰੀ ਲੈਣ ਅਤੇ ਲੋੜੀਂਦੇ ਰਾਹਤ ਕਾਰਜਾਂ ਲਈ ਸ. ਸੁਖਵਿੰਦਰ ਸਿੰਘ ਗਰੇਵਾਲ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੂੰ ਪ੍ਰਧਾਨ ਸ਼ੋ੍ਰਮਣੀ ਕਮੇਟੀ ਵੱਲੋਂ ਆਦੇਸ਼ ਦਿੱਤਾ ਗਿਆ ਹੈ ਜੋ ਵੀ ਰਾਹਤ ਸਮੱਗਰੀ ਲੋੜੀਂਦੀ ਹੋਵੇਗੀ ਤੁਰੰਤ ਉਥੇ ਪੁੱਜਦੀ ਕੀਤੀ ਜਾਵੇਗੀ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply