
ਬਟਾਲਾ, 19 ਅਗਸਤ (ਨਰਿੰਦਰ ਸਿੰਘ ਬਰਨਾਲ) – ਦੇਸ਼ ਦੇ 69ਵੇਂ ਅਜ਼ਾਦੀ ਦਿਵਸ ਮੌਕੇ ਬਟਾਲਾ ਸਬ ਡਿਵੀਜਨ ਵਿਖੇ ਆਯੋਜਿਤ ਸਮਾਗਮ ਦੌਰਾਨ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ, ਐਸ. ਡੀ. ਐਮ ਬਟਾਲਾ ਵੱਲੋਂ ਵੱਖ ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਸਖਸੀਅਤਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਸਰਕਾਰੀ ਪ੍ਰਾਇਮਰੀ ਸਕੂਲ ਮਰੜ (ਗੁਰਦਾਸਪੁਰ) ਵਿਖੇ ਅਧਿਆਪਕ ਰਾਜਿੰਦਰ ਸਿੰਘ ਨੂੰ ਵੀ ਵਿਦਿਅਕ ਖੇਤਰ ਵਿੰਚ ਵਧੀਆਂ ਕੰਮ ਕਰਨ ਬਦਲੇ ਸਨਮਾਨਤ ਕੀਤਾ ਗਿਆ।ਰਾਜਿੰਦਰ ਸਿੰਘ ਬੱਚਿਆਂ ਨੂੰ ਪੜਾਉਣ ਦੇ ਨਾਲ ਸਮਾਜ ਭਲਾਈ ਦੇ ਕੰਮਾਂ ਵਿੱਚ ਵੀ ਵਧ ਚੜ ਕੇ ਹਿੱਸਾ ਲੈਂਦੇ ਹਨ। ਸੈਮੀਨਾਰਾਂ ਦੌਰਾਨ ਸਮੁਲੀਅਤ, ਭਰੂਣ ਹੱਤਿਆ, ਨਸ਼ਾ ਵਿਰੋਧੀ ਰੈਲੀਆਂ, ਨਕਲ ਰੋਕੂ ਅਭਿਆਨ ਤੇ ਸਿਖਿਆ ਵਿਭਾਗ ਵੱਲੋ ਕਰਵਾਏ ਜਾਦੇ ਸਮਾਜ ਭਲਾਈ ਕੰਮਾਂ ਵਿੱਚ ਇਹਨਾ ਦੀ ਭੂਮਿਕਾ ਸਲਾਹੁਣਯੋਗ ਹੁੰਦੀ ਹੈ।ਪਹਿਲਾਂ ਕਈ ਵਾਰ ਸਨਮਾਨ ਚਿੰਨ ਪ੍ਰਾਪਤ ਕਰ ਚੁੱਕੇ ਹਨ ਤੇ ਖਾਸ ਕਰਕੇ ਡਾਇਰੈਕਟਰ ਜਨਰਲ ਸਕੂਲਜ਼ ਚੰਡੀਗੜ੍ਹ ਵੱਲੋ ਵੀ ਸਨਮਾਨ ਕੀਤਾ ਜਾ ਚੁੱਕਾ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media