Monday, July 6, 2026

ਸਰਕਾਰੀ ਕਾਲਜ਼ ਆਫ ਐਜੁਕੇਸ਼ਨ ਮਾਲੇਰਕੋਟਲਾ ਵਿਖੇ ਜਾਣ ਪਹਿਚਾਣ ਸਮਾਰੋਹ

PPN1908201506

ਮਾਲੇਰਕੋਟਲਾ, 19 ਅਗਸਤ (ਹਰਮਿੰਦਰ ਸਿੰਘ ਭੱਟ) – ਸਰਕਾਰੀ ਕਾਲਜ਼ ਆਫ ਐਜੁਕੇਸ਼ਨ ਮਾਲੇਰਕੋਟਲਾ ਦੇ ਨਵੇਂ ਵਿੱਦਿਅਕ ਸੈਸ਼ਨ ਵਿੱਚ ਦਾਖਲ ਹੋਏ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਾਲਜ ਦੇ ਪ੍ਰਿੰਸੀਪਲ ਡਾ.ਮੁਹੰਮਦ ਇਕਬਾਲ ਨੇ ਕਿਹਾ ਕਿ ਇਸ ਕਾਲਜ ਨੂੰ ਰਾਸ਼ਟਰੀ ਏਕਤਾ ਅਤੇ ਸਦਭਾਵਨਾ ਦਾ ਮੁੱਖ ਕੇਂਦਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਵਾਬ ਸ਼ੇਰ ਮੁਹੰਮਦ ਖਾਂ ਦੇ ਹੱਕ ਸੱਚ ਅਥੇ ਇਸ ਧਰਤੀ ਦੀ ਸਾਂਝੀਵਾਲਤਾ ਦੇ ਪੈਗਾਮ ਨੂੰ ਫੈਲਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਣਗੇ। ਡਾ.ਇਕਬਾਲ ਨੇ ਕਿਹਾ ਕਿ ਵਿਦਿਆ ਦੇ ਪੱਧਰ ਨੂੰ ਉੱਚਾ ਚੁੱਕਣ ਵਿੱਚ ਭਵਿੱਖ ਦੇ ਅਧਿਆਪਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਡਾ.ਇਕਬਾਲ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਾਲਜ਼ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਮੁਕਾਬਲੇ ਅਤੇ ਦੂਜੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਵੀ ਪ੍ਰੇਰਿਤ ਕੀਤਾ। ਇਹ ਗੱਲ ਵਰਣਨਯੋਗ ਹੈ ਕਿ ਡਾ.ਇਕਬਾਲ ਲੰਬੇ ਸਮੇਂ ਤੋਂ ਰਾਸ਼ਟਰੀ ਏਕਤਾ ਅਤੇ ਸਦਭਾਵਨਾ ਦੇ ਸੰਦੇਸ਼ ਨੂੰ ਫੈਲਾਉਣ ਲਈ ਵਡਮੁੱਲੇ ਯਤਨ ਕਰ ਰਹੇ ਹਨ ਅਤੇ ਉਨ੍ਹਾਂ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਜਾ ਕੇ ਰਾਸ਼ਟਰੀ ਏਕਤਾ ਨੂੰ ਮਜਬੂਤ ਕਰਨ ਲਈ ਭਾਸ਼ਣ ਦਿੱਤੇ। ਕਾਲਜ ਦੇ ਵਾਇਸ ਪ੍ਰਿੰਸੀਪਲ ਡਾ. ਹਰਬੰਸ ਲਾਲ ਮਿੱਤਲ ਨੇ ਨਵੇਂ ਵਿਦਿਆਰਥੀਆਂ ਦਾ ਕਾਲਜ ਵਿੱਚ ਸਵਾਗਤ ਕਰਦੇ ਹੋਏ ਕਾਲਜ ਦੀਆਂ ਮੁੱਖ ਵਿਸ਼ੇਸ਼ਤਾਵਾਂ ਤੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਆਸ ਪ੍ਰਗਟਾਈ ਕਿ ਦੋ ਸਾਲਾਂ ਬੀ.ਐਡ ਕਾਲਜ ਦੋਰਾਨ ਵਿਦਿਆਰਥੀਆਂ ਨੂੰ ਬਹੁਤ ਕੁੱਝ ਸਿੱਖਣ ਦਾ ਅਵਸਰ ਪ੍ਰਾਪਤ ਹੋਵੇਗਾ। ਇਸ ਮੌਕੇ ਤੇ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ। ਮੰਚ ਦਾ ਸੰਚਾਲਨ ਮੈਡਮ ਸ਼ਿਪਲਾ ਅੱਗਰਵਾਲ ਨੇ ਸੁਚੱਜੇ ਢੰਗ ਨਾਲ ਕੀਤਾ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply