
ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਅਤੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਤਾ ਗੱਦੀ ਦਿਵਸ ਦੇ ਸੰਬੰਧ ਵਿੱਚ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਡਾ: ਜਸਬੀਰ ਸਿੰਘ ਸਾਬਰ ਸੰਪਾਦਕ ਨਿਰਗੁਣਿਆਰਾ ਅਤੇ ਸਾਬਕਾ ਮੁਖੀ ਗੁਰੂ ਨਾਨਕ ਦੇਵ ਸਟੱਡੀਜ਼ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਮੁੱਖ ਬੁਲਾਰੇ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੇ ਜੀਵਨ, ਸ਼ਖਸੀਅਤ ਅਤੇ ਸਿੱਖਿਆਵਾਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ। ਡਾ: ਜਸਬੀਰ ਸਿੰਘ ਸਾਬਰ ਨੇ ਸ੍ਰੀ ਗੁਰੂ ਅਮਰਦਾਸ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਦੇ ਵੱਖ-ਵੱਖ ਪੱਖਾਂ ਬਾਰੇ ਚਰਚਾ ਕਰਦੇ ਹੋਏ ਉਹਨਾਂ ਦੀ ਉੱਚੀ ਸੁੱਚੀ ਜੀਵਨ ਜਾਚ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਉਹਨਾਂ ਦੀਆਂ ਸਿਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਧਾਰਮਿਕ ਅਧਿਆਪਕਾ ਸ਼੍ਰੀਮਤੀ ਸੁਖਜੀਤ ਕੌਰ ਨੇ ‘ਗੁਰੂ ਦੀ ਮਹੱਤਤਾ’ ਵਿਸ਼ੇ ਤੇ ਆਪਣੇ ਵਿਚਾਰ ਪ੍ਰਗਟ ਕੀਤੇ । ਇਸ ਸੈਮੀਨਾਰ ਵਿੱਚ ਸੀਨੀਅਰ ਸੈਕਸ਼ਨ ਦੇ 300੦ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਸਵਾਲ ਪੁੱਛੇ ਗਏ ਜਿਹਨਾਂ ਦੇ ਉਨ੍ਹਾਂ ਨੇ ਬਹੁਤ ਉਤਸ਼ਾਹ ਨਾਲ ਜਵਾਬ ਦਿੱਤੇ। ਮੁੱਖ ਬੁਲਾਰੇ ਡਾ: ਜਸਬੀਰ ਸਿੰਘ ਸਾਬਰ, ਜਿਲ੍ਹਾ ਸਿਖਿਆ ਅਫਸਰ (ਰਿ:) ਅਤੇ ਅਧੀਨ ਸੱਕਤਰ ਐਜੂਕੇਸ਼ਨਲ ਕਮੇਟੀ ਸ੍ਰ. ਅਜੀਤ ਸਿੰਘ ਨੂੰ ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ, ਸ਼੍ਰੀਮਤੀ ਸੁਖਜੀਤ ਕੌਰ ਵਲੋਂ ਸਨਮਾਨਿਤ ਕੀਤਾ ਗਿਆ। ਸੈਮੀਨਾਰ ਵਿੱਚ ਮੁਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਸ਼ਾਮਲ ਹੋਏ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media