Friday, June 12, 2026

ਪੱਟੀ ਦੇ ਹਰਪ੍ਰੀਤ ਨੇ ਲਗਾਤਾਰ ਤੀਜੀ ਵਾਰ ਜਿੱਤਿਆ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ

PPN1908201513

ਪੱਟੀ, 19 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਉਤਰਾਖੰਡ ਦੇ ਦੇਹਰਾਦੂਨ ਵਿੱਚ ਸ਼ੂਟਿੰਗ ਚੈਂਪੀਅਨਸ਼ਿਪ ਹੋਈ। ਜਿਸ ਵਿੱਚ ਤਿੰਨ ਸੂਬਿਆਂ ਯੂਪੀ, ਹਰਿਆਣਾ ਅਤੇ ਉਤਰਾਖੰਡ ਦੇ ਖਿਡਾਰੀਆਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਹੋਏ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਪੱਟੀ ਦੇ ਹਰਪ੍ਰੀਤ ਸਿੰਘ ਰਾਣਾ ਪੁੱਤਰ ਗੁਰਸਾਹਿਬ ਸਿੰਘ ਠੇਕੇਦਾਰ ਮਨਿਹਾਲੇ ਵਾਲੇ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਲਗਾਤਾਰ ਤੀਜੀ ਵਾਰ ਗੋਲਡ ਮੈਡਲ ਜਿੱਤ ਕੇ ਆਪਣੇ ਮਾਪਿਆਂ ਅਤੇ ਪੱਟੀ ਇਲਾਕੇ ਦਾ ਨਾ ਰੌਸ਼ਨ ਕੀਤਾ।ਇਸ ਮੌਕੇ ਹਰਪ੍ਰੀਤ ਦੇ ਦਾਦਾ ਅਮਰ ਸਿੰਘ ਮਨਿਹਾਲਾ ਨੇ ਹਰਪ੍ਰੀਤ ਦੀ ਇਸ ਪ੍ਰਾਪਤੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਹਰਪ੍ਰੀਤ ਨੂੰ ਬਚਪਨ ਤੋਂ ਹੀ ਰਾਈਫਲ ਸ਼ੂਟਿੰਗ ਦਾ ਸ਼ੌਂਕ ਸੀ ਅਤੇ ਉਹ ਹਮੇਸ਼ਾ ਆਪਣੇ ਮੁਕਾਬਲਿਆਂ ਲਈ ਪੂਰੀ ਲਗਣ ਮਿਹਨਤ ਨਾਲ ਤਿਆਰੀ ਕਰਦਾ ਹੈ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply