Friday, July 5, 2024

ਗੁ: ਮਨੀਕਰਨ ਸਾਹਿਬ ਦੇ ਮ੍ਰਿਤਕਾਂ ਨੂੰ ਸ਼੍ਰੋਮਣੀ ਕਮੇਟੀ 50-50 ਤੇ ਜਖ਼ਮੀਆਂ ਨੂੰ 25-25 ਹਜ਼ਾਰ ਦੇਵੇਗੀ

Avtar Singh SGPCਅੰਮ੍ਰਿਤਸਰ, 19  ਅਗਸਤ (ਗੁਰਪ੍ਰੀਤ ਸਿੰਘ)  – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਮਨੀਕਰਨ ਸਾਹਿਬ ਦੀ ਯਾਤਰੂ ਸਰਾਂ ਉੱਪਰ ਚਟਾਨਾ ਡਿੱਗਣ ਕਾਰਨ ਮ੍ਰਿਤਕਾਂ ਦੇ ਪ੍ਰੀਵਾਰਾਂ ਨੂੰ 50-50 ਹਜ਼ਾਰ ਅਤੇ ਜਖ਼ਮੀਆਂ ਨੂੰ 25-25 ਹਜ਼ਾਰ ਰੁਪਏ ਸ਼ੋ੍ਰਮਣੀ ਕਮੇਟੀ ਵੱਲੋਂ ਦੇਣ ਦਾ ਐਲਾਨ ਕੀਤਾ ਹੈ।
ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਏ ਆਦੇਸ਼ ਅਨੁਸਾਰ ਗੁਰਦੁਆਰਾ ਮਨੀਕਰਨ ਸਾਹਿਬ ਦੀ ਸਰਾਂ ਵਿਖੇ ਵਾਪਰੀ ਮੰਦਭਾਗੀ ਘਟਨਾ ਦਾ ਵਿਸਥਾਰ ਨਾਲ ਜਾਇਜਾ ਲੈਣ ਲਈ ਸ. ਦਿਲਜੀਤ ਸਿੰਘ ਭਿੰਡਰ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਅਗਵਾਈ ਵਿੱਚ ਸ. ਸੁਖਵਿੰਦਰ ਸਿੰਘ ਗਰੇਵਾਲ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਸਟਾਫ਼ ਗੁਰਦੁਆਰਾ ਮਨੀਕਰਨ ਸਾਹਿਬ ਵਿਖੇ ਪਹੁੰਚ ਚੁੱਕਿਆ ਹੈ।ਉਨ੍ਹਾਂ ਦੱਸਿਆ ਕਿ ਇਹ ਸਟਾਫ਼ ਸਾਰੀ ਸਥਿਤੀ ਦਾ ਜਾਇਜਾ ਲਵੇਗਾ ਤੇ ਜਿਸ ਚੀਜ਼ ਦੀ ਜ਼ਰੂਰਤ ਹੋਵੇਗੀ ਸ਼ੋ੍ਮਣੀ ਕਮੇਟੀ ਤੁਰੰਤ ਉਥੇ ਭੇਜੇਗੀ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਵੱਲੋਂ ਮਿਲੇ ਦਿਸ਼ਾੁਨਿਰਦੇਸ਼ਾਂ ਅਨੁਸਾਰ ਇਸ ਦੁਖਾਂਤ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪ੍ਰੀਵਾਰਾਂ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ 50-50 ਹਜ਼ਾਰ ਰੁਪਏ ਅਤੇ ਜਖ਼ਮੀਆਂ ਨੂੰ 25-25ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।
ਸ. ਮਨਜੀਤ ਸਿੰਘ ਨੇ ਦੱਸਿਆ ਕਿ ਸਿੱਖਾਂ ਦੀ ਸਿਰਮੋਰ ਸੰਸਥਾ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਆਈ ਕੁਦਰਤੀ ਆਫ਼ਤ ਸਮੇਂ ਬਿਨਾਂ ਕਿਸੇ ਭੇਦੁਭਾਵ ਦੇ ਪੀੜ੍ਹਤਾਂ ਦੀ ਸੇਵਾ ਕਰਦੀ ਆਈ ਹੈ ਅਤੇ ਉਹ ਹੁਣ ਵੀ ਗੁਰਦੁਆਰਾ ਮਨੀਕਰਨ ਸਾਹਿਬ ਵਿਖੇ ਵਾਪਰੀ ਇਸ ਮੰਦੁਭਾਗੀ ਘਟਨਾ ਦੇ ਪੀੜ੍ਹਤਾਂ ਅਤੇ ਗੁਰਦੁਆਰਾ ਕਮੇਟੀ ਮਨੀਕਰਨ ਸਾਹਿਬ ਦੀ ਸਹਾਇਤਾ ਲਈ ਤੱਤਪਰ ਹੈ।

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵੇਂ ਗ੍ਰੰਥੀ ਸਿੰਘ ਸਾਹਿਬਾਨ ਨਿਯੁੱਕਤ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ ਅੰਮ੍ਰਿਤਸਰ, 5 ਜੁਲਾਈ …

Leave a Reply